Friday, August 14, 2026
Google search engine
Homeਤਾਜ਼ਾ ਖਬਰਸੁਪਰੀਮ ਕੋਰਟ ਦਾ ਫ਼ੈਸਲਾ: ਰਾਹੁਲ ਗਾਂਧੀ ਨੂੰ ਮਾਨਹਾਨੀ ਮਾਮਲੇ ’ਚ ਵੱਡੀ ਰਾਹਤ

ਸੁਪਰੀਮ ਕੋਰਟ ਦਾ ਫ਼ੈਸਲਾ: ਰਾਹੁਲ ਗਾਂਧੀ ਨੂੰ ਮਾਨਹਾਨੀ ਮਾਮਲੇ ’ਚ ਵੱਡੀ ਰਾਹਤ

ਸੁਪਰੀਮ ਕੋਰਟ ਦਾ ਫ਼ੈਸਲਾ: ਰਾਹੁਲ ਗਾਂਧੀ ਨੂੰ ਮਾਨਹਾਨੀ ਮਾਮਲੇ ’ਚ ਵੱਡੀ ਰਾਹਤ

ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਨੇ ਇਹ ਫ਼ੈਸਲਾ ਮਾਮਲੇ ਵਿੱਚ ਲੋੜੀਂਦੀ ਕਾਨੂੰਨੀ ਮਨਜ਼ੂਰੀ ਨਾ ਹੋਣ ਦੇ ਆਧਾਰ ’ਤੇ ਸੁਣਾਇਆ।

ਨਵੀਂ ਦਿੱਲੀ

ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਵੀਰ ਸਾਵਰਕਰ ਨਾਲ ਜੁੜੇ ਬਿਆਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਦਰਜ ਅਪਰਾਧਿਕ ਮਾਨਹਾਨੀ ਦੀ ਸ਼ਿਕਾਇਤ ਅਤੇ ਹੇਠਲੀ ਅਦਾਲਤ ਵੱਲੋਂ ਜਾਰੀ ਕੀਤੇ ਸੰਮਨ ਨੂੰ ਰੱਦ ਕਰ ਦਿੱਤਾ ਹੈ।

ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਨੇ ਇਹ ਫ਼ੈਸਲਾ ਮਾਮਲੇ ਵਿੱਚ ਲੋੜੀਂਦੀ ਕਾਨੂੰਨੀ ਮਨਜ਼ੂਰੀ ਨਾ ਹੋਣ ਦੇ ਆਧਾਰ ’ਤੇ ਸੁਣਾਇਆ।

ਸੁਪਰੀਮ ਕੋਰਟ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਵੀ ਅਜਿਹੀ ਮਨਜ਼ੂਰੀ ਦਾ ਕੋਈ ਜ਼ਿਕਰ ਨਹੀਂ ਹੈ। ਅਦਾਲਤ ਨੇ ਇਸ ਕਾਨੂੰਨੀ ਖਾਮੀ ਨੂੰ ਦੇਖਦੇ ਹੋਏ ਮਾਨਹਾਨੀ ਦੀ ਸ਼ਿਕਾਇਤ ਅਤੇ ਮੈਜਿਸਟ੍ਰੇਟ ਵੱਲੋਂ ਜਾਰੀ ਕੀਤਾ ਗਿਆ ਹੁਕਮ ਰੱਦ ਕਰ ਦਿੱਤਾ।

ਇਸ ਫ਼ੈਸਲੇ ਨਾਲ ਰਾਹੁਲ ਗਾਂਧੀ ਨੂੰ ਵੀਰ ਸਾਵਰਕਰ ਬਾਰੇ ਦਿੱਤੇ ਬਿਆਨ ਨਾਲ ਸਬੰਧਤ ਇਸ ਅਪਰਾਧਿਕ ਮਾਨਹਾਨੀ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ।

-(ਪੰਜਾਬੀ ਜਾਗਰਣ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments