Image default
ਤਾਜਾ ਖਬਰਾਂ

ਨਸ਼ਿਆ ਦੀ ਰੋਕਥਾਮ ਲਈ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ-ਹਰਬੀਰ ਸਿੰਘ

ਨਸ਼ਿਆ ਦੀ ਰੋਕਥਾਮ ਲਈ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ-ਹਰਬੀਰ ਸਿੰਘ
ਨਸ਼ਾ ਮੁਕਤ ਅਭਿਆਨ ਤਹਿਤ ਓਟ ਸੈਂਟਰਾਂ, ਡੈਪੋਂ, ਬੱਡੀ ਦੀਆਂ ਸਰਗਰਮੀਆਂ ਦੀ ਕੀਤੀ ਸਮੀਖਿਆ
ਨਸ਼ਾ ਮੁਕਤ ਪਿੰਡ ਅਭਿਆਨ ਨੂੰ ਹੋਰ ਤੇਜ ਕਰਨ ਦੀ ਹਦਾਇਤ

ਫ਼ਰੀਦਕੋਟ, 1 ਅਪ੍ਰੈਲ – (ਗੁਰਮੀਤ ਸਿੰਘ ਬਰਾੜ) ਜਿਲਾ ਪ੍ਰਸ਼ਾਸ਼ਨ ਫਰੀਦਕੋਟ ਵੱਲੋਂ ਨਸ਼ਾ ਮੁਕਤ ਪੰਜਾਬ ਅਭਿਆਨ ਤਹਿਤ ਚਲਾਈਆਂ ਜਾ ਰਹੀਆਂ ਵੱਖ ਵੱਖ ਸਰਗਰਮੀਆਂ ਜਿਵੇਂ ਕਿ ਓਟ ਸੈਂਟਰਾਂ, ਡੈਪੋ, ਬੱਡੀ ਆਦਿ ਦਾ ਜਾਇਜਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ. ਰਾਜਦੀਪ ਸਿੰਘ, ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ,ਐਸ.ਡੀ.ਐਮ ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ ਡਾ. ਨਿਰਮਲ ਓਸੇਪਚਨ ਅਤੇ ਸਿਵਲ ਸਰਜਨ ਡਾ. ਸੰਜੇ ਕਪੂਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿਲੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਜਾ ਜਾਇਜਾ ਲਿਆ। ਇਸ ਦੌਰਾਨ ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬੱਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ।ਉਨ੍ਹਾਂ ਨੇ ਜ਼ਿਲੇ ਦੇ ਨਸ਼ਿਆਂ ਦੀ ਦਵਾਈ ਵੇਚਣ ਵਾਲਿਆਂ ਤੇ ਸਖ਼ਤੀ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡੈਪੋ ਅਤੇ ਬੱਡੀ ਗਰੁੱਪਾਂ ਦੁਆਰਾ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿੱਚ ਵੱਖ ਵੱਖ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਆਦਿ ਦਾ ਸਹਿਯੋਗ ਲਿਆ ਜਾਵੇ। ਉਨ੍ਹਾਂ ਨਸ਼ਾ ਮੁਕਤ ਪਿੰਡ ਅਭਿਆਨ ਤਹਿਤ ਵੱਧ ਤੋਂ ਵੱਧ ਪੰਚਾਇਤਾਂ ਨੂੰ ਮਤੇ ਪਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਸ.ਹਰਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵੱਲੋਂ ਵੀ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਅਜਿਹੀ ਬਿਮਾਰੀ ਹੈ ਜੋ ਨਾ ਕੇਵਲ ਇਨ੍ਹਾਂ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਨੂੰ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਤੌਰ ‘ਤੇ ਖ਼ਤਮ ਕਰ ਦਿੰਦੇ ਹਨ ਸਗੋਂ ਨਸ਼ਿਆਂ ਦਾ ਸੇਵਨ ਕਰਨ ਵਾਲੇ ਵਿਅਕਤੀ ਦਾ ਪਰਿਵਾਰ ਵੀ ਇਸ ਦਾ ਖਮਿਆਜ਼ਾ ਭੁਗਤਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਨਸ਼ਾ ਪੀੜਤਾਂ ਨਾਲ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰ ਜਾਂ ਓਟ ਕਲੀਨਿਕ ਜਾਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਕਪੂਰ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਹਿੱਤ ਲਿਆਂਦਾ ਕਿ ਜ਼ਿਲੇ ਵਿਚ ਨਸ਼ਿਆਂ ਦੇ ਇਲਾਜ ਲਈ 7 ਓਟ ਸੈਂਟਰ, 4 ਨਸ਼ਾਂ ਛੁਡਾਊ ਕੇਂਦਰ ਅਤੇ ਇਕ ਮੁੜ ਵਸੇਬਾ ਕੇਂਦਰ ਹੈ ਜਿਥੇ ਨਸ਼ਾ ਛੁਡਾਉਣ ਦੀ ਮੁਫ਼ਤ ਦਵਾਈ, ਇਲਾਜ ਅਤੇ ਨਸ਼ਾਂ ਛੱਡਣ ਤੋਂ ਬਾਅਦ ਕਾਂਊਸਲਿੰਗ ਵੀ ਕੀਤੀ ਜਾਂਦੀ ਹੈ। ਇਸ ਮੌਕੇ ਡੀ. ਆਰ.ਓ. ਸ. ਸੁਖਰਾਜ ਸਿੰਘ ਢਿੱਲੋਂ, ਐਸ.ਐਮ.ਓ ਡਾ. ਚੰਦਰ ਸ਼ੇਖਰ, ਡਾ. ਰਣਜੀਤ ਕੌਰ, ਕਰਨ ਬਰਾੜ ਡੀ.ਪੀ.ਓ. ਸ੍ਰੀ ਜਸਬੀਰ ਜੱਸੀ, ਜਿਲੇ ਦੇ ਸਮੂਹ ਐਸ.ਐਮ.ਓਜ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Related posts

Breaking- ਪੰਜਾਬ ਦੇ ਕੁਝ ਇਲਾਕਿਆ ਵਿਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ

punjabdiary

ਪਿਛਲੇ 24 ਘੰਟਿਆਂ ਦਰਮਿਆਨ ਭਾਰਤ ‘ਚ ਕੋਰੋਨਾ ਦੇ 2,710 ਕੇਸ ਆਏ ਸਾਹਮਣੇ

punjabdiary

ਐਸ ਐਮ ਡੀ ਸਕੂਲ ‘ਚ ਕਰਵਾਏ ਗਏ ਗੁਰਬਾਣੀ ਉਚਾਰਣ ਮੁਕਾਬਲੇ

punjabdiary

Leave a Comment