Friday, August 21, 2026
Google search engine
Homeਤਾਜ਼ਾ ਖਬਰ105 ਸਾਲਾ ਕੈਦੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਬਾਕੀ ਉਮਰਕੈਦ ਖ਼ਤਮ...

105 ਸਾਲਾ ਕੈਦੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਬਾਕੀ ਉਮਰਕੈਦ ਖ਼ਤਮ ਕਰਕੇ ਰਿਹਾਈ ਦਾ ਰਾਹ ਸਾਫ਼

105 ਸਾਲਾ ਕੈਦੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਬਾਕੀ ਉਮਰਕੈਦ ਖ਼ਤਮ ਕਰਕੇ ਰਿਹਾਈ ਦਾ ਰਾਹ ਸਾਫ਼

ਅਦਾਲਤ ਨੇ ਉਨ੍ਹਾਂ ਦੀ ਬਹੁਤ ਜ਼ਿਆਦਾ ਉਮਰ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ 2024 ਵਿੱਚ ਦਿੱਤੀ ਗਈ ਅੰਤਰਿਮ ਜ਼ਮਾਨਤ ਨੂੰ ਹੁਣ ਅੰਤਿਮ ਰੂਪ ਦੇ ਦਿੱਤਾ ਹੈ। ਇਸ ਨਾਲ ਉਨ੍ਹਾਂ ਨੂੰ ਉਮਰਕੈਦ ਦੀ ਬਾਕੀ ਸਜ਼ਾ ਕੱਟਣ ਲਈ ਮੁੜ ਜੇਲ੍ਹ ਨਹੀਂ ਜਾਣਾ ਪਵੇਗਾ।

ਨਵੀਂ ਦਿੱਲੀ

ਸੁਪਰੀਮ ਕੋਰਟ ਨੇ ਕਤਲ ਦੇ ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਕੱਟ ਰਹੇ 105 ਸਾਲਾ ਰਸਿਕ ਚੰਦਰ ਮੰਡਲ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਦੀ ਬਹੁਤ ਜ਼ਿਆਦਾ ਉਮਰ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ 2024 ਵਿੱਚ ਦਿੱਤੀ ਗਈ ਅੰਤਰਿਮ ਜ਼ਮਾਨਤ ਨੂੰ ਹੁਣ ਅੰਤਿਮ ਰੂਪ ਦੇ ਦਿੱਤਾ ਹੈ। ਇਸ ਨਾਲ ਉਨ੍ਹਾਂ ਨੂੰ ਉਮਰਕੈਦ ਦੀ ਬਾਕੀ ਸਜ਼ਾ ਕੱਟਣ ਲਈ ਮੁੜ ਜੇਲ੍ਹ ਨਹੀਂ ਜਾਣਾ ਪਵੇਗਾ।

ਉਮਰ ਅਤੇ ਸਿਹਤ ਨੂੰ ਦੇਖਦਿਆਂ ਅਦਾਲਤ ਦਾ ਫ਼ੈਸਲਾ

ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਕੀਤੀ। ਬੈਂਚ ਨੇ ਰਸਿਕ ਚੰਦਰ ਮੰਡਲ ਦੀ ਉਮਰ ਅਤੇ ਸਿਹਤ ਨਾਲ ਜੁੜੀਆਂ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀ ਬਾਕੀ ਸਜ਼ਾ ਨੂੰ ਮੁਆਫ਼ ਕਰਨ ਦਾ ਫ਼ੈਸਲਾ ਕੀਤਾ।

ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਉਨ੍ਹਾਂ ਨੂੰ ਦੁਬਾਰਾ ਜੇਲ੍ਹ ਹਿਰਾਸਤ ਵਿੱਚ ਨਹੀਂ ਲਿਆ ਜਾਵੇਗਾ।

1994 ਵਿੱਚ ਕਤਲ ਮਾਮਲੇ ’ਚ ਹੋਈ ਸੀ ਸਜ਼ਾ

ਰਸਿਕ ਚੰਦਰ ਮੰਡਲ ਦਾ ਜਨਮ 1920 ਵਿੱਚ ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ਵਿੱਚ ਹੋਇਆ ਸੀ। ਸਾਲ 1994 ਵਿੱਚ ਉਨ੍ਹਾਂ ਨੂੰ ਇੱਕ ਕਤਲ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ। ਉਸ ਸਮੇਂ ਉਨ੍ਹਾਂ ਦੀ ਉਮਰ ਕਰੀਬ 68 ਸਾਲ ਸੀ।

ਸਾਲਾਂ ਤੱਕ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਸਜ਼ਾ ਨੂੰ ਚੁਣੌਤੀ ਦਿੱਤੀ। 2018 ਵਿੱਚ ਕਲਕੱਤਾ ਹਾਈਕੋਰਟ ਨੇ ਉਨ੍ਹਾਂ ਦੀ ਅਪੀਲ ਰੱਦ ਕਰ ਦਿੱਤੀ। ਇਸ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ।

99 ਸਾਲ ਦੀ ਉਮਰ ਵਿੱਚ ਮੰਗੀ ਸੀ ਰਿਹਾਈ

ਜਦੋਂ ਰਸਿਕ ਚੰਦਰ ਮੰਡਲ 99 ਸਾਲ ਦੇ ਹੋਏ ਤਾਂ ਉਨ੍ਹਾਂ ਨੇ ਆਪਣੀ ਵਧਦੀ ਉਮਰ ਅਤੇ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਕੀਤੀ। ਮਈ 2021 ਵਿੱਚ ਸੁਪਰੀਮ ਕੋਰਟ ਨੇ ਇਸ ਮਾਮਲੇ ’ਤੇ ਪੱਛਮੀ ਬੰਗਾਲ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ।

ਇਸ ਤੋਂ ਬਾਅਦ ਮਾਮਲਾ ਲੰਬੇ ਸਮੇਂ ਤੱਕ ਅਦਾਲਤੀ ਪ੍ਰਕਿਰਿਆ ਵਿੱਚ ਰਿਹਾ ਅਤੇ ਆਖ਼ਰਕਾਰ 29 ਨਵੰਬਰ 2024 ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ।

ਹੁਣ ਮੁੜ ਜੇਲ੍ਹ ਨਹੀਂ ਜਾਣਾ ਪਵੇਗਾ

ਹੁਣ ਸੁਪਰੀਮ ਕੋਰਟ ਨੇ 2024 ਵਿੱਚ ਦਿੱਤੀ ਅੰਤਰਿਮ ਜ਼ਮਾਨਤ ਨੂੰ ਪੂਰਨ ਅਤੇ ਅੰਤਿਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਉਮਰਕੈਦ ਦੀ ਬਾਕੀ ਮਿਆਦ ਵੀ ਮੁਆਫ਼ ਕਰ ਦਿੱਤੀ ਗਈ ਹੈ।

ਇਸ ਫ਼ੈਸਲੇ ਨਾਲ 105 ਸਾਲਾ ਰਸਿਕ ਚੰਦਰ ਮੰਡਲ ਨੂੰ ਆਪਣੀ ਜ਼ਿੰਦਗੀ ਦੇ ਬਾਕੀ ਦਿਨ ਜੇਲ੍ਹ ਤੋਂ ਬਾਹਰ ਬਿਤਾਉਣ ਦੀ ਇਜਾਜ਼ਤ ਮਿਲ ਗਈ ਹੈ। ਅਦਾਲਤ ਦਾ ਇਹ ਫ਼ੈਸਲਾ ਬਹੁਤ ਜ਼ਿਆਦਾ ਉਮਰ ਅਤੇ ਗੰਭੀਰ ਸਿਹਤ ਸਥਿਤੀ ਵਾਲੇ ਕੈਦੀਆਂ ਦੀ ਰਿਹਾਈ ਨਾਲ ਜੁੜੇ ਮਾਮਲਿਆਂ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

-(ਪੰਜਾਬੀ ਜਾਗਰਣ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments