Monday, August 24, 2026
Google search engine
Homeਤਾਜ਼ਾ ਖਬਰਬੰਦੀ ਸਿੰਘਾਂ ਦੀ ਰਿਹਾਈ ਲਈ SGPC ਦਾ ਵੱਡਾ ਫੈਸਲਾ, 29 ਅਗਸਤ ਨੂੰ...

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਦਾ ਵੱਡਾ ਫੈਸਲਾ, 29 ਅਗਸਤ ਨੂੰ ਗੁਰਦੁਆਰਿਆਂ ਤੇ ਵਿਦਿਅਕ ਅਦਾਰਿਆਂ ’ਚ ਹੋਵੇਗੀ ਸਮੂਹਿਕ ਅਰਦਾਸ

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਦਾ ਵੱਡਾ ਫੈਸਲਾ, 29 ਅਗਸਤ ਨੂੰ ਗੁਰਦੁਆਰਿਆਂ ਤੇ ਵਿਦਿਅਕ ਅਦਾਰਿਆਂ ’ਚ ਹੋਵੇਗੀ ਸਮੂਹਿਕ ਅਰਦਾਸ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਦੇਸ਼-ਵਿਦੇਸ਼ ਵਿੱਚ ਅਰਦਾਸ ਸਮਾਗਮ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਸ ਤਹਿਤ SGPC ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਸ੍ਰੀ ਅੰਮ੍ਰਿਤਸਰ ਸਾਹਿਬ

ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਮੁੜ ਗਰਮਾਉਣ ਲੱਗਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਦੇਸ਼-ਵਿਦੇਸ਼ ਵਿੱਚ ਅਰਦਾਸ ਸਮਾਗਮ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਸ ਤਹਿਤ SGPC ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਧਾਰਮਿਕ ਸਮਾਗਮ ਕਰਵਾਏ ਜਾਣਗੇ।

SGPC ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਸਬੰਧੀ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 29 ਅਗਸਤ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ।

ਇਸੇ ਤਰ੍ਹਾਂ SGPC ਦੇ ਅਧੀਨ ਆਉਂਦੇ ਸਕੂਲਾਂ ਅਤੇ ਕਾਲਜਾਂ ਸਮੇਤ ਸਾਰੇ ਵਿਦਿਅਕ ਅਦਾਰਿਆਂ ਵਿੱਚ ਵੀ 29 ਅਗਸਤ ਨੂੰ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਮੂਹਿਕ ਅਰਦਾਸ ਕੀਤੀ ਜਾਵੇਗੀ। ਇਸ ਸਬੰਧੀ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਸਿੱਖ ਸੰਗਤ ਨੂੰ ਵੀ ਅਰਦਾਸ ਸਮਾਗਮ ਕਰਵਾਉਣ ਦੀ ਅਪੀਲ

ਬਲਵਿੰਦਰ ਸਿੰਘ ਕਾਹਲਵਾਂ ਨੇ ਦੇਸ਼ ਅਤੇ ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ, ਸਿੱਖ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ 29 ਅਗਸਤ ਨੂੰ ਅਰਦਾਸ ਸਮਾਗਮ ਕਰਵਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿਰਫ ਕੁਝ ਵਿਅਕਤੀਆਂ ਦੀ ਰਿਹਾਈ ਤੱਕ ਸੀਮਤ ਨਹੀਂ ਹੈ, ਸਗੋਂ ਇਹ ਨਿਆਂ, ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਦੀ ਬਰਾਬਰ ਲਾਗੂ ਹੋਣ ਨਾਲ ਜੁੜਿਆ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਲੰਮੇ ਸਮੇਂ ਤੱਕ ਜੇਲ੍ਹਾਂ ਵਿੱਚ ਰੱਖੇ ਜਾਣ ਕਾਰਨ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹਵਾਰਾ ਅਤੇ ਰਾਜੋਆਣਾ ਦੇ ਮਾਮਲਿਆਂ ਦਾ ਵੀ ਕੀਤਾ ਜ਼ਿਕਰ

SGPC ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਵਿਧਾਨਕ ਅਤੇ ਲੋਕਤੰਤਰੀ ਤਰੀਕੇ ਨਾਲ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਖਾਸ ਤੌਰ ’ਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਅਤੇ ਬਿਮਾਰ ਮਾਤਾ ਦੀ ਦੇਖਭਾਲ ਲਈ ਉਨ੍ਹਾਂ ਦੀ ਪੈਰੋਲ ਦੀ ਕੀਤੀ ਜਾ ਰਹੀ ਪੈਰਵੀ ਦਾ ਜ਼ਿਕਰ ਕੀਤਾ।

ਕਾਹਲਵਾਂ ਨੇ ਕਿਹਾ ਕਿ ਮਨੁੱਖੀ ਸੰਵੇਦਨਾਵਾਂ ਨਾਲ ਜੁੜੇ ਇਸ ਮਾਮਲੇ ਵਿੱਚ ਵੀ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਕਦਮ ਨਾ ਚੁੱਕਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਦਾ ਵੀ ਜ਼ਿਕਰ ਕਰਦਿਆਂ ਸਰਕਾਰਾਂ ਦੀ ਪਹੁੰਚ ’ਤੇ ਸਵਾਲ ਚੁੱਕੇ।

ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਰੁਖ ਬਦਲਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਾਮਲਿਆਂ ’ਤੇ ਜਲਦ ਫੈਸਲਾ ਲੈਣ।

-(ਪੰਜਾਬੀ ਜਾਗਰਣ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments