Image default
ਤਾਜਾ ਖਬਰਾਂ

ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਸ਼੍ਰੇਣੀਆਂ ਵਿੱਚ ਦਾਖਲਾ ਲੈਣ ਦੀਆਂ ਮਿਤੀਆਂ ਵਿੱਚ ਵਾਧਾ

ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਸ਼੍ਰੇਣੀਆਂ ਵਿੱਚ ਦਾਖਲਾ ਲੈਣ ਦੀਆਂ ਮਿਤੀਆਂ ਵਿੱਚ ਵਾਧਾ

ਐੱਸ.ਏ.ਐੱਸ. ਨਗਰ 4 ਅਪ੍ਰੈਲ (ਅੰਗਰੇਜ ਸਿੰਘ ਵਿੱਕੀ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2021-22 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਸ਼੍ਰੇਣੀਆਂ ਵਿੱਚ ਦਾਖਲਾ ਲੈਣ ਦੀਆਂ ਮਿਤੀਆਂ ਵਿੱਚ ਵਾਧਾ ਕੀਤਾ ਗਿਆ ਹੈ।ਸਿੱਖਿਆ ਬੋਰਡ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਅਕਾਦਮਿਕ ਸਾਲ 2021-22 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਸ਼੍ਰੇਣੀਆਂ ਵਿੱਚ ਦਾਖਲਾ ਲੈਣ ਦੇ ਇੱਛੁਕ ਜਿਹੜੇ ਪਰੀਖਿਆਰਥੀ ਕਿਸੇ ਕਾਰਨ ਦਾਖਲਾ ਲੈਣ ਤੋਂ ਵਾਂਝੇ ਰਹਿ ਗਏ ਹਨ, ਉਹ ਹੁਣ ਬੋਰਡ ਵੱਲੋਂ ਨਿਰਧਾਰਤ ਦਾਖਲਾ ਫ਼ੀਸ ਤੋਂ ਇਲਾਵਾ 12000 ਰੁਪਏ ਜ਼ੁਰਮਾਨੇ ਨਾਲ ਆਨ-ਲਾਈਨ ਵਿਧੀ ਰਾਹੀਂ 07 ਅਪਰੈਲ 2022 ਤੱਕ ਦਾਖਲਾ ਲੈ ਸਕਦੇ ਹਨ। ਇਨ੍ਹਾਂ ਪਰੀਖਿਆਰਥੀਆਂ ਲਈ ਦਾਖਲਾ ਲੈਣ ਦੇ ਇੱਕ ਹਫ਼ਤੇ ਦੇ ਅੰਦਰ-ਅੰਦਰ ਆਪਣਾ ਦਾਖਲਾ ਕਮ ਪਰੀਖਿਆ ਫ਼ਾਰਮ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ।

Related posts

Breaking News- IAS ਅਧਿਕਾਰੀ ਨੇ ਨੌਕਰੀ ਛੱਡਣ ਦਾ ਲਿਆ ਫੈਸਲਾ

punjabdiary

ਅਹਿਮ ਖ਼ਬਰ – ਕਾਨਿਆਵਾਲੀ, ਡੋਡ ਅਤੇ ਪਿੰਡ ਦੀਪ ਸਿੰਘ ਵਾਲਾ ਦੇ ਵਿਕਾਸ ਕਾਰਜਾਂ ਲਈ 23.54 ਲੱਖ ਰੁਪਏ ਦੀ ਰਾਸ਼ੀ ਹੋਈ ਜਾਰੀ – ਵਿਧਾਇਕ ਸੇਖੋਂ

punjabdiary

Breaking News- ਸਪੀਕਰ ਸੰਧਵਾਂ ਨੇ ਸਕੂਲਾਂ ਵਿਖੇ ਮੁੱਢਲੀਆਂ ਸਹੂਲਤਾਂ ਲਈ ਦਿੱਤੇ ਲੱਖਾਂ ਰੁਪਏ ਦੇ ਚੈੱਕ

punjabdiary

Leave a Comment