Wednesday, August 26, 2026
Google search engine
Homeਰਾਜਨੀਤੀਸਰਕਾਰੀ ਸਕੂਲ ਦੀ ਹਾਲਤ ਵੇਖ ਬਿੱਟੂ ਨੇ ਘੇਰੀ ਪੰਜਾਬ ਸਰਕਾਰ, ‘ਸਿੱਖਿਆ ਕ੍ਰਾਂਤੀ’...

ਸਰਕਾਰੀ ਸਕੂਲ ਦੀ ਹਾਲਤ ਵੇਖ ਬਿੱਟੂ ਨੇ ਘੇਰੀ ਪੰਜਾਬ ਸਰਕਾਰ, ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ’ਤੇ ਚੁੱਕੇ ਸਵਾਲ

ਸਰਕਾਰੀ ਸਕੂਲ ਦੀ ਹਾਲਤ ਵੇਖ ਬਿੱਟੂ ਨੇ ਘੇਰੀ ਪੰਜਾਬ ਸਰਕਾਰ, ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ’ਤੇ ਚੁੱਕੇ ਸਵਾਲ

ਉਨ੍ਹਾਂ ਕਿਹਾ ਕਿ ਸਕੂਲ ਦਾ ਖੇਡ ਮੈਦਾਨ ਝਾੜੀਆਂ ਨਾਲ ਭਰਿਆ ਹੋਇਆ ਹੈ, ਜਿਸ ਕਾਰਨ ਬੱਚਿਆਂ ਲਈ ਖੇਡਣ ਦੀ ਢੁੱਕਵੀਂ ਵਿਵਸਥਾ ਨਹੀਂ ਹੈ। ਬਿੱਟੂ ਨੇ ਮਿਡ-ਡੇ-ਮੀਲ ਸਮੇਤ ਸਕੂਲ ਨਾਲ ਜੁੜੀਆਂ ਹੋਰ ਬੁਨਿਆਦੀ ਸਹੂਲਤਾਂ ਦਾ ਮੁੱਦਾ ਵੀ ਚੁੱਕਿਆ।

ਲੁਧਿਆਣਾ

ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਬਿੱਟੂ ਨੇ ਸਾਹਨੇਵਾਲ ਦੇ ਪਿੰਡ ਚੌਂਤਾ ਸਥਿਤ ਸਰਕਾਰੀ ਸਕੂਲ ਦਾ ਦੌਰਾ ਕਰਕੇ ਉੱਥੇ ਮੌਜੂਦ ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਕਮੀਆਂ ਨੂੰ ਉਜਾਗਰ ਕੀਤਾ।

ਸਕੂਲ ਦਾ ਜਾਇਜ਼ਾ ਲੈਣ ਤੋਂ ਬਾਅਦ ਬਿੱਟੂ ਨੇ ਦਾਅਵਾ ਕੀਤਾ ਕਿ ਕਰੀਬ 90 ਵਿਦਿਆਰਥੀਆਂ ਵਾਲੇ ਇਸ ਸਕੂਲ ਵਿੱਚ ਸਿਰਫ਼ ਦੋ ਅਧਿਆਪਕ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਜੇਕਰ ਦੋਵਾਂ ਵਿੱਚੋਂ ਕੋਈ ਇੱਕ ਅਧਿਆਪਕ ਕਿਸੇ ਹੋਰ ਸਰਕਾਰੀ ਕੰਮ ਵਿੱਚ ਲੱਗ ਜਾਂਦਾ ਹੈ ਤਾਂ ਬਾਕੀ ਰਹਿੰਦੇ ਅਧਿਆਪਕ ਲਈ ਇੰਨੇ ਸਾਰੇ ਵਿਦਿਆਰਥੀਆਂ ਨੂੰ ਸੰਭਾਲਣਾ ਮੁਸ਼ਕਲ ਹੋ ਜਾਂਦਾ ਹੈ।

ਸਕੂਲ ਦੀ ਸਫ਼ਾਈ ਅਤੇ ਪਖਾਨਿਆਂ ਦੀ ਹਾਲਤ ’ਤੇ ਵੀ ਸਵਾਲ

ਰਵਨੀਤ ਬਿੱਟੂ ਨੇ ਸਕੂਲ ਦੀਆਂ ਜਮਾਤਾਂ ਤੋਂ ਇਲਾਵਾ ਸਫ਼ਾਈ ਪ੍ਰਬੰਧਾਂ, ਪਖਾਨਿਆਂ ਅਤੇ ਖੇਡ ਮੈਦਾਨ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਸਕੂਲ ਵਿੱਚ ਸਫ਼ਾਈ ਦੀ ਹਾਲਤ ਤਸੱਲੀਬਖਸ਼ ਨਹੀਂ ਹੈ ਅਤੇ ਪਖਾਨਿਆਂ ਦੀ ਸਥਿਤੀ ਵੀ ਚਿੰਤਾਜਨਕ ਹੈ।

ਉਨ੍ਹਾਂ ਕਿਹਾ ਕਿ ਸਕੂਲ ਦਾ ਖੇਡ ਮੈਦਾਨ ਝਾੜੀਆਂ ਨਾਲ ਭਰਿਆ ਹੋਇਆ ਹੈ, ਜਿਸ ਕਾਰਨ ਬੱਚਿਆਂ ਲਈ ਖੇਡਣ ਦੀ ਢੁੱਕਵੀਂ ਵਿਵਸਥਾ ਨਹੀਂ ਹੈ। ਬਿੱਟੂ ਨੇ ਮਿਡ-ਡੇ-ਮੀਲ ਸਮੇਤ ਸਕੂਲ ਨਾਲ ਜੁੜੀਆਂ ਹੋਰ ਬੁਨਿਆਦੀ ਸਹੂਲਤਾਂ ਦਾ ਮੁੱਦਾ ਵੀ ਚੁੱਕਿਆ।

‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ’ਤੇ ਨਿਸ਼ਾਨਾ

ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਅਤੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਕਈ ਸਕੂਲਾਂ ਦੀ ਤਸਵੀਰ ਵੱਖਰੀ ਨਜ਼ਰ ਆ ਰਹੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪੁਰਾਣੀਆਂ ਇਮਾਰਤਾਂ ਨੂੰ ਪੇਂਟ ਕਰਕੇ ਉਨ੍ਹਾਂ ਦੀ ਦਿੱਖ ਸੁਧਾਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਦਕਿ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ, ਸਫ਼ਾਈ, ਪਖਾਨਿਆਂ ਅਤੇ ਖੇਡ ਸਹੂਲਤਾਂ ਵਰਗੀਆਂ ਬੁਨਿਆਦੀ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਲੋੜ ਹੈ।

ਹਰ ਸਰਕਾਰੀ ਸਕੂਲ ਦਾ ਦੌਰਾ ਕਰਨ ਦਾ ਐਲਾਨ

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹੋਰ ਸਰਕਾਰੀ ਸਕੂਲਾਂ ਦਾ ਵੀ ਦੌਰਾ ਕਰਨਗੇ ਅਤੇ ਉੱਥੋਂ ਦੀ ਅਸਲ ਸਥਿਤੀ ਲੋਕਾਂ ਸਾਹਮਣੇ ਲਿਆਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਅਤੇ ਸਕੂਲਾਂ ਦੀ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਲੋਕਾਂ ਸਾਹਮਣੇ ਰੱਖਣਾ ਜ਼ਰੂਰੀ ਹੈ।

ਬਿੱਟੂ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਵੀ ਪਿੰਡ ਚੌਂਤਾ ਦੇ ਸਰਕਾਰੀ ਸਕੂਲ ਨਾਲ ਸਬੰਧਤ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਸਕੂਲ ਦੀਆਂ ਕਥਿਤ ਕਮੀਆਂ ਨੂੰ ਦਿਖਾਉਂਦਿਆਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ।

-(ਪੰਜਾਬੀ ਜਾਗਰਣ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments