Thursday, August 27, 2026
Google search engine
Homeਤਾਜ਼ਾ ਖਬਰਪੰਜਾਬ ’ਚ ਮੁਲਾਜ਼ਮਾਂ ਦੀ ਹੜਤਾਲ ਵਿਚਾਲੇ CM Mann ਦਾ ਸਖ਼ਤ ਰੁਖ, ਗੱਲਬਾਤ...

ਪੰਜਾਬ ’ਚ ਮੁਲਾਜ਼ਮਾਂ ਦੀ ਹੜਤਾਲ ਵਿਚਾਲੇ CM Mann ਦਾ ਸਖ਼ਤ ਰੁਖ, ਗੱਲਬਾਤ ਲਈ ਰੱਖੀ ਇਹ ਸ਼ਰਤ

ਪੰਜਾਬ ’ਚ ਮੁਲਾਜ਼ਮਾਂ ਦੀ ਹੜਤਾਲ ਵਿਚਾਲੇ CM Mann ਦਾ ਸਖ਼ਤ ਰੁਖ, ਗੱਲਬਾਤ ਲਈ ਰੱਖੀ ਇਹ ਸ਼ਰਤ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ ਕਿ ਸਰਕਾਰੀ ਮੁਲਾਜ਼ਮ ਸਰਕਾਰ ਦੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਤੇ ਗੱਲ ਸੁਣਨ ਲਈ ਸਰਕਾਰ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ।

ਚੰਡੀਗੜ੍ਹ

ਪੰਜਾਬ ਭਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਮੁਲਾਜ਼ਮਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਵੀ ਤੈਅ ਕੀਤੀ ਗਈ ਸੀ। ਹਾਲਾਂਕਿ, ਮੀਟਿੰਗ ਤੋਂ ਪਹਿਲਾਂ ਹੀ ਮੁੱਖ ਮੰਤਰੀ ਦਾ ਬਿਆਨ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਹੋਰ ਗਰਮਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ ਕਿ ਸਰਕਾਰੀ ਮੁਲਾਜ਼ਮ ਸਰਕਾਰ ਦੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਤੇ ਗੱਲ ਸੁਣਨ ਲਈ ਸਰਕਾਰ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ।

ਹਾਲਾਂਕਿ, ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਹੜਤਾਲ ਦੇ ਨਾਲ-ਨਾਲ ਗੱਲਬਾਤ ਨਹੀਂ ਚੱਲ ਸਕਦੀ। ਉਨ੍ਹਾਂ ਮੁਤਾਬਕ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਗੱਲਬਾਤ ਉਦੋਂ ਹੀ ਹੋਵੇਗੀ, ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ।

ਮੀਟਿੰਗ ਲਈ ਜਲੰਧਰ ਪਹੁੰਚੇ ਮੁਲਾਜ਼ਮ

ਇਸ ਦੌਰਾਨ ਮੁਲਾਜ਼ਮ ਆਗੂ ਅਤੇ ਹੋਰ ਨੁਮਾਇੰਦੇ ਮੀਟਿੰਗ ਲਈ ਜਲੰਧਰ ਪਹੁੰਚ ਚੁੱਕੇ ਹਨ। ਮੁਲਾਜ਼ਮਾਂ ਦੀ ਹੜਤਾਲ ਅਤੇ ਸਰਕਾਰ ਦੇ ਰੁਖ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਮੁਲਾਜ਼ਮ ਹੜਤਾਲ ਖ਼ਤਮ ਕਰਨ ਦੀ ਸਰਕਾਰ ਦੀ ਸ਼ਰਤ ਨੂੰ ਮੰਨਦੇ ਹਨ ਜਾਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਦੇ ਹਨ। ਦੋਵਾਂ ਧਿਰਾਂ ਵਿਚਾਲੇ ਅਗਲੀ ਗੱਲਬਾਤ ਨਾਲ ਹੀ ਮਾਮਲੇ ਦੀ ਦਿਸ਼ਾ ਸਪੱਸ਼ਟ ਹੋਵੇਗੀ।

-(ਪੀਟੀਸੀ ਨਿਊਜ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments