ਜਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ
ਫਰੀਦਕੋਟ, 7 ਅਪ੍ਰੈਲ – (ਗੁਰਮੀਤ ਸਿੰਘ ਬਰਾੜ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ, ਨੇੜੇ ਸੰਧੂ ਪੈਲਸ, ਰੈੱਡ ਕਰਾਸ ਭਵਨ ਫਰੀਦਕੋਟ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਪਲੇਸਮੈਂਟ ਕੈਂਪ ਵਿੱਚ ਸਾਹਿਬ ਇੰਟਰਪਰਾਇਜ਼ ਕੰਪਨੀ ਦੇ ਨੁਮਾਇੰਦਿਆਂ ਵਲੋਂ 42 ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ ਅਤੇ 22 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਡਿਵੈਲਪਮੈਂਟ ਮੈਨੇਜ਼ਰ ਪ੍ਰੋਫਾਈਲ ਲਈ ਸਲੈਕਟ ਕੀਤਾ ਗਿਆ।
ਸ਼੍ਰੀ ਹਰਮੇਸ਼ ਕੁਮਾਰ ਜਿਲ੍ਹਾ ਰੋਜ਼ਗਾਰ ਅਫ਼ਸਰ ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਬੇਰੁਜ਼ਗਾਰ ਪ੍ਰਾਰ਼ਥੀ ਪੰਜਾਬ ਸਰਕਾਰ ਦੇ ਪੋਰਟਲ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਇਸ ਦਫਤਰ ਵਿਖੇ ਖੁਦ ਹਾਜ਼ਰ ਹੋ ਕੇ ਬਿਊਰੋ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਤਾਂ ਜ਼ੋ ਉਨ੍ਹਾਂ ਨੂੰ ਰੋਜਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਲਾਭ ਮਿਲ ਸਕੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ।