ਪੈਟਰੋਲ-ਡੀਜ਼ਲ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ, 5 ਸਤੰਬਰ ਨੂੰ ਕੀਮਤਾਂ ’ਚ ਕੋਈ ਤਬਦੀਲੀ ਨਹੀਂ
ਭਾਵੇਂ ਇਸ ਸਮੇਂ ਪੈਟਰੋਲ ਅਤੇ ਡੀਜ਼ਲ ਦੇ ਰੇਟ ਸਥਿਰ ਹਨ, ਪਰ ਕੌਮਾਂਤਰੀ ਅਤੇ ਘਰੇਲੂ ਬਾਜ਼ਾਰ ਵਿੱਚ ਕਈ ਕਾਰਕਾਂ ਦੇ ਚੱਲਦਿਆਂ ਇਨ੍ਹਾਂ ਦੀਆਂ ਕੀਮਤਾਂ ਵਿੱਚ ਵਾਧਾ ਜਾਂ ਕਮੀ ਹੋ ਸਕਦੀ ਹੈ।

ਨਵੀਂ ਦਿੱਲੀ
5 ਸਤੰਬਰ 2026 ਨੂੰ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਸਰਕਾਰੀ ਤੇਲ ਕੰਪਨੀਆਂ ਵੱਲੋਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਸਥਿਰ ਹਨ।
ਦੱਸਿਆ ਜਾ ਰਿਹਾ ਹੈ ਕਿ 25 ਮਈ ਤੋਂ ਬਾਅਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿੱਚ ਕੋਈ ਨਵਾਂ ਬਦਲਾਅ ਨਹੀਂ ਹੋਇਆ। ਇਸ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਵਿੱਚ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 2.71 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।
ਪੈਟਰੋਲ ਦੀ ਕੀਮਤ ਕਿਨ੍ਹਾਂ ਕਾਰਨਾਂ ਕਰਕੇ ਬਦਲਦੀ ਹੈ?
| ਸ਼ਹਿਰ ਦਾ ਨਾਮ | ਪੈਟੋਰਲ ਦੀ ਕੀਮਤ |
| ਦਿੱਲੀ | 102.12 ਰੁਪਏ |
| ਮੁੰਬਈ | 111.31 ਰੁਪਏ |
| ਕੋਲਕਾਤਾ | 113.51 ਰੁਪਏ |
| ਚੇਨਈ | 107.78 ਰੁਪਏ |
| ਪੰਜਾਬ | 105.60 ਰੁਪਏ |
| ਸ਼ਹਿਰ ਦਾ ਨਾਮ | ਡੀਜ਼ਲ ਦੀ ਕੀਮਤ |
| ਦਿੱਲੀ | 95.20 ਰੁਪਏ |
| ਮੁੰਬਈ | 97.97 ਰੁਪਏ |
| ਕੋਲਕਾਤਾ | 99.82 ਰੁਪਏ |
| ਚੇਨਈ | 99.56 ਰੁਪਏ |
| ਪੰਜਾਬ | 95.48 ਰੁਪਏ |
ਭਾਵੇਂ ਇਸ ਸਮੇਂ ਪੈਟਰੋਲ ਅਤੇ ਡੀਜ਼ਲ ਦੇ ਰੇਟ ਸਥਿਰ ਹਨ, ਪਰ ਕੌਮਾਂਤਰੀ ਅਤੇ ਘਰੇਲੂ ਬਾਜ਼ਾਰ ਵਿੱਚ ਕਈ ਕਾਰਕਾਂ ਦੇ ਚੱਲਦਿਆਂ ਇਨ੍ਹਾਂ ਦੀਆਂ ਕੀਮਤਾਂ ਵਿੱਚ ਵਾਧਾ ਜਾਂ ਕਮੀ ਹੋ ਸਕਦੀ ਹੈ।
ਭਾਰਤ ਆਪਣੀ ਕੱਚੇ ਤੇਲ ਦੀ ਲੋੜ ਦਾ ਵੱਡਾ ਹਿੱਸਾ ਵਿਦੇਸ਼ਾਂ ਤੋਂ ਦਰਾਮਦ ਕਰਦਾ ਹੈ। ਇਸ ਲਈ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਧਣ ਦਾ ਸਿੱਧਾ ਅਸਰ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਤੇ ਪੈ ਸਕਦਾ ਹੈ।
ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਲਗਾਈ ਜਾਣ ਵਾਲੀ ਐਕਸਾਈਜ਼ ਡਿਊਟੀ ਅਤੇ ਸੂਬਾ ਸਰਕਾਰਾਂ ਦਾ ਵੈਟ ਵੀ ਪੈਟਰੋਲ-ਡੀਜ਼ਲ ਦੀ ਅੰਤਿਮ ਕੀਮਤ ਨੂੰ ਪ੍ਰਭਾਵਿਤ ਕਰਦਾ ਹੈ। ਵੱਖ-ਵੱਖ ਸੂਬਿਆਂ ਵਿੱਚ ਵੈਟ ਦੀਆਂ ਦਰਾਂ ਵੱਖ ਹੋਣ ਕਾਰਨ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੀ ਵੱਖਰੇ ਹੁੰਦੇ ਹਨ।
ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ ਦਾ ਵੀ ਪੈਂਦਾ ਹੈ ਅਸਰ
ਕੱਚੇ ਤੇਲ ਦਾ ਕੌਮਾਂਤਰੀ ਕਾਰੋਬਾਰ ਮੁੱਖ ਤੌਰ ’ਤੇ ਅਮਰੀਕੀ ਡਾਲਰ ਵਿੱਚ ਹੁੰਦਾ ਹੈ। ਅਜਿਹੇ ਵਿੱਚ ਜੇ ਭਾਰਤੀ ਰੁਪਇਆ ਡਾਲਰ ਦੇ ਮੁਕਾਬਲੇ ਕਮਜ਼ੋਰ ਹੁੰਦਾ ਹੈ ਤਾਂ ਕੱਚੇ ਤੇਲ ਦੀ ਦਰਾਮਦ ਮਹਿੰਗੀ ਪੈ ਸਕਦੀ ਹੈ। ਇਸ ਦਾ ਅਸਰ ਆਖ਼ਰਕਾਰ ਘਰੇਲੂ ਪੱਧਰ ’ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਤੇ ਦੇਖਣ ਨੂੰ ਮਿਲ ਸਕਦਾ ਹੈ।
-(ਏਬੀਪੀ ਸਾਂਝਾ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


