Friday, September 11, 2026
Google search engine
Homeਤਾਜ਼ਾ ਖਬਰਪੰਜਾਬ ’ਚ ਅਜੇ ਜਾਰੀ ਰਹੇਗੀ ਗਰਮੀ ਦੀ ਤਪਸ਼, 14 ਸਤੰਬਰ ਨੂੰ ਮੀਂਹ...

ਪੰਜਾਬ ’ਚ ਅਜੇ ਜਾਰੀ ਰਹੇਗੀ ਗਰਮੀ ਦੀ ਤਪਸ਼, 14 ਸਤੰਬਰ ਨੂੰ ਮੀਂਹ ਨਾਲ ਬਦਲੇਗਾ ਮੌਸਮ ਦਾ ਮਿਜਾਜ਼

ਪੰਜਾਬ ’ਚ ਅਜੇ ਜਾਰੀ ਰਹੇਗੀ ਗਰਮੀ ਦੀ ਤਪਸ਼, 14 ਸਤੰਬਰ ਨੂੰ ਮੀਂਹ ਨਾਲ ਬਦਲੇਗਾ ਮੌਸਮ ਦਾ ਮਿਜਾਜ਼

ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਦੌਰਾਨ ਗਰਮੀ ਤੋਂ ਤੁਰੰਤ ਰਾਹਤ ਮਿਲਣ ਦੇ ਆਸਾਰ ਘੱਟ ਹਨ।

ਚੰਡੀਗੜ੍ਹ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਮੁੜ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਗਰਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਦੌਰਾਨ ਗਰਮੀ ਤੋਂ ਤੁਰੰਤ ਰਾਹਤ ਮਿਲਣ ਦੇ ਆਸਾਰ ਘੱਟ ਹਨ।

ਵਿਭਾਗ ਦੇ ਅਨੁਮਾਨ ਅਨੁਸਾਰ 11 ਤੋਂ 13 ਸਤੰਬਰ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਸੁੱਕਾ ਰਹਿ ਸਕਦਾ ਹੈ। ਹਾਲਾਂਕਿ ਉੱਤਰੀ ਅਤੇ ਪਹਾੜੀ ਇਲਾਕਿਆਂ ਨਾਲ ਲੱਗਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿਨ ਦੇ ਤਾਪਮਾਨ ਵਿੱਚ ਹੋਰ ਵਾਧਾ ਵੀ ਦੇਖਣ ਨੂੰ ਮਿਲ ਸਕਦਾ ਹੈ।

11 ਸਤੰਬਰ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

11 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

12 ਅਤੇ 13 ਸਤੰਬਰ ਨੂੰ ਵੀ ਕੁਝ ਇਲਾਕਿਆਂ ਵਿੱਚ ਮੀਂਹ

12 ਸਤੰਬਰ ਨੂੰ ਮੀਂਹ ਦੀ ਗਤੀਵਿਧੀ ਮੁੱਖ ਤੌਰ ’ਤੇ ਪੰਜਾਬ ਦੇ ਉੱਤਰੀ ਜ਼ਿਲ੍ਹਿਆਂ ਤੱਕ ਸੀਮਤ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 13 ਸਤੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਸਮੇਤ ਕੁਝ ਇਲਾਕਿਆਂ ਵਿੱਚ ਖਿੰਡਵਾਂ ਮੀਂਹ ਪੈ ਸਕਦਾ ਹੈ।

14 ਸਤੰਬਰ ਨੂੰ ਮੌਸਮ ਲਵੇਗਾ ਵੱਡੀ ਕਰਵਟ

ਮੌਸਮ ਵਿਭਾਗ ਮੁਤਾਬਕ 14 ਸਤੰਬਰ ਨੂੰ ਪੰਜਾਬ ਵਿੱਚ ਮੀਂਹ ਦੀ ਗਤੀਵਿਧੀ ਵਧਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ।

ਸੋਮਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ ਅਤੇ ਲੋਕਾਂ ਨੂੰ ਲਗਾਤਾਰ ਪੈ ਰਹੀ ਗਰਮੀ ਤੇ ਹੁੰਮਸ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।

-(ਪੀਟੀਸੀ ਨਿਊਜ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments