Image default
ਤਾਜਾ ਖਬਰਾਂ

ਪਤੀ-ਪਤਨੀ ‘ਤੇ ਕਾਤਲਾਨਾ ਹਮਲਾ

ਪਤੀ-ਪਤਨੀ ‘ਤੇ ਕਾਤਲਾਨਾ ਹਮਲਾ

ਇੱਕ ਦਰਜਨ ਵਿਅਕਤੀਆਂ ‘ਤੇ ਪਰਚਾ ਦਰਜ

ਫ਼ਰੀਦਕੋਟ, 9 ਅਪ੍ਰੈਲ – (ਪ੍ਰਸ਼ੋਤਮ ਕੁਮਾਰ) – ਸਿਟੀ ਪੁਲੀਸ ਫਰੀਦਕੋਟ ਨੇ ਇੱਥੋਂ ਦੇ ਸ਼ਹੀਦ ਬਲਵਿੰਦਰ ਸਿੰਘ ਨਗਰ ਦੇ ਵਸਨੀਕ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ‘ਤੇ ਇੱਕ ਦਰਜਨ ਵਿਅਕਤੀਆਂ ਖਿਲਾਫ਼ ਹਥਿਆਰਬੰਦ ਹੋ ਕੇ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਅਜੇ ਸਿੰਘ ਨੇ ਪੁਲੀਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਕਰੀਬ ਇੱਕ ਸਾਲ ਪਹਿਲਾਂ ਸਿਮਰਜੀਤ ਕੌਰ ਨਾਮ ਦੀ ਲੜਕੀ ਨਾਲ ਪ੍ਰੇਮ ਵਿਆਹ ਕੀਤਾ ਸੀ ਜਿਸ ਤੋਂ ਲੜਕੀ ਦੇ ਪਰਿਵਾਰਕ ਮੈਂਬਰ ਖੁਸ਼ ਨਹੀਂ ਸਨ ਅਤੇ ਇਸੇ ਰੰਜਿਸ਼ ਕਰਕੇ ਦੇਰ ਸ਼ਾਮ ਜਦੋਂ ਸ਼ਿਕਾਇਤ ਕਰਤਾ ਅਜੇ ਸਿੰਘ ਆਪਣੀ ਪਤਨੀ ਸਿਮਰਜੀਤ ਕੌਰ ਨਾਲ ਸੈਰ ਕਰ ਰਿਹਾ ਸੀ ਤਾਂ ਉਸ ਨੂੰ ਕਥਿਤ ਤੌਰ ਤੇ ਸੁਰਜੀਤ ਸਿੰਘ, ਵਰਿੰਦਰ ਸਿੰਘ, ਮਿੱਠੂ ਸਿੰਘ, ਪੋਪਲ ਸਿੰਘ ਅਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰੀਆਂ। ਪੁਲੀਸ ਨੇ ਜਖ਼ਮੀ ਅਜੇ ਸਿੰਘ ਦੀ ਸ਼ਿਕਾਇਤ ਦੇ ਅਧਾਰ ‘ਤੇ ਉਕਤ ਸਾਰੇ ਵਿਅਕਤੀਆਂ ਖਿਲਾਫ਼ ਆਈ.ਪੀ. ਸੀ ਦੀ ਧਾਰਾ 307/323/148/149 ਤਹਿਤ ਪਰਚਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਹਾਲ ਦੀ ਘੜੀ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਜਿਲ੍ਹਾ ਪੁਲੀਸ ਮੁਖੀ ਵਰੁਣ ਸ਼ਰਮਾ ਨੇ ਕਿਹਾ ਕਿ ਪੁਲੀਸ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ ਅਤੇ ਜਲਦ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Related posts

ਪੰਜਾਬ ਕੈਬਨਿਟ ਨੇ ਲਏ ਕਈ ਅਹਿਮ ਫੈਸਲੇ (ਵੀਡੀਓ ਵੀ ਦੇਖੋ)

Balwinder hali

Breaking- ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਭਾਜਪਾ ਸਰਕਾਰ ਤੇ ਤਿੱਖਾ ਹਮਲਾ ਕੀਤਾ

punjabdiary

ਨਿਰੰਕਾਰੀ ਮਿਸ਼ਨ ਦੇ 272 ਕੈਂਪਾਂ ਵਿੱਚ ਹੋਇਆ ਖੂਨਦਾਨ ਮਹਾਂਦਾਨ

punjabdiary

Leave a Comment