Thursday, September 17, 2026
Google search engine
Homeਤਾਜ਼ਾ ਖਬਰਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ, ਰਹਿਮ ਦੀ ਅਪੀਲ ’ਤੇ 15...

ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ, ਰਹਿਮ ਦੀ ਅਪੀਲ ’ਤੇ 15 ਸਾਲਾਂ ਤੋਂ ਲਟਕਿਆ ਫ਼ੈਸਲਾ ਜਲਦ ਕਰਨ ਦੀ ਕੀਤੀ ਮੰਗ

ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ, ਰਹਿਮ ਦੀ ਅਪੀਲ ’ਤੇ 15 ਸਾਲਾਂ ਤੋਂ ਲਟਕਿਆ ਫ਼ੈਸਲਾ ਜਲਦ ਕਰਨ ਦੀ ਕੀਤੀ ਮੰਗ

ਉਨ੍ਹਾਂ ਪੱਤਰ ਵਿੱਚ 2012 ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਅਦਾਲਤ ਵੱਲੋਂ ਫਾਂਸੀ ਦੇ ਵਾਰੰਟ ਜਾਰੀ ਕੀਤੇ ਗਏ ਸਨ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ।

ਪਟਿਆਲਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰੀ ਜੇਲ੍ਹ ਪਟਿਆਲਾ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਆਪਣੀ ਰਹਿਮ ਦੀ ਅਪੀਲ ’ਤੇ ਲੰਬੇ ਸਮੇਂ ਤੋਂ ਲਟਕ ਰਹੇ ਫ਼ੈਸਲੇ ਨੂੰ ਤੁਰੰਤ ਕਰਨ ਦੀ ਮੰਗ ਕੀਤੀ ਹੈ।

ਰਾਜੋਆਣਾ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਉਹ ਕਰੀਬ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਲਗਭਗ 20 ਸਾਲਾਂ ਤੋਂ ਫਾਂਸੀ ਦੀ ਸਜ਼ਾ ਦੇ ਅੰਤਿਮ ਫ਼ੈਸਲੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਅਦਾਲਤ ਸਾਹਮਣੇ ਆਪਣੇ ਕੀਤੇ ਕੰਮ ਨੂੰ ਕਦੇ ਨਹੀਂ ਛੁਪਾਇਆ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰ ਕੀਤਾ ਸੀ।

ਉਨ੍ਹਾਂ ਪੱਤਰ ਵਿੱਚ 2012 ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਅਦਾਲਤ ਵੱਲੋਂ ਫਾਂਸੀ ਦੇ ਵਾਰੰਟ ਜਾਰੀ ਕੀਤੇ ਗਏ ਸਨ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ। ਰਾਜੋਆਣਾ ਮੁਤਾਬਕ ਇਸ ਅਪੀਲ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਰੋਕ ਲਗਾਈ ਗਈ ਸੀ।

ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਫ਼ੈਸਲਾ ਨਾ ਹੋਣ ਦਾ ਦੋਸ਼

ਰਾਜੋਆਣਾ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਵਾਰ-ਵਾਰ ਹੁਕਮ ਦਿੱਤੇ ਜਾਣ ਦੇ ਬਾਵਜੂਦ ਉਨ੍ਹਾਂ ਦੀ ਰਹਿਮ ਦੀ ਅਪੀਲ ’ਤੇ ਕੇਂਦਰ ਸਰਕਾਰ ਵੱਲੋਂ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਇਸ ਲੰਮੀ ਦੇਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸੇ ਫ਼ੈਸਲੇ ਨੂੰ ਇੰਨੇ ਲੰਬੇ ਸਮੇਂ ਤੱਕ ਲਟਕਾਈ ਰੱਖਣਾ ਉਨ੍ਹਾਂ ਲਈ ਮੌਤ ਦੀ ਸਜ਼ਾ ਨਾਲੋਂ ਵੀ ਵੱਡੀ ਸਜ਼ਾ ਵਰਗਾ ਹੈ।

‘ਦੇਸ਼ ਦੀ ਸੁਰੱਖਿਆ ਨੂੰ ਖ਼ਤਰੇ’ ਵਾਲੀ ਦਲੀਲ ’ਤੇ ਸਵਾਲ

ਪੱਤਰ ਵਿੱਚ ਰਾਜੋਆਣਾ ਨੇ ਸੁਪਰੀਮ ਕੋਰਟ ਵਿੱਚ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੇ ਮਾਮਲੇ ਵਿੱਚ ਦੇਸ਼ ਦੀ ਸੁਰੱਖਿਆ ਨਾਲ ਜੁੜੀ ਚਿੰਤਾ ਜਤਾਏ ਜਾਣ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਬੰਦ ਇੱਕ ਕੈਦੀ ਕਾਰਨ ਦੇਸ਼ ਦੀ ਸੁਰੱਖਿਆ ਨੂੰ ਕਿਸ ਤਰ੍ਹਾਂ ਖ਼ਤਰਾ ਹੋ ਸਕਦਾ ਹੈ।

ਉਨ੍ਹਾਂ ਪੰਜਾਬ ਵਿੱਚ ਏਜੰਸੀਆਂ ਦੀ ਭੂਮਿਕਾ ਅਤੇ ਸਿਆਸੀ ਮਾਮਲਿਆਂ ਨੂੰ ਲੈ ਕੇ ਵੀ ਆਪਣੇ ਪੱਤਰ ਵਿੱਚ ਕਈ ਦੋਸ਼ ਅਤੇ ਸਵਾਲ ਦਰਜ ਕੀਤੇ ਹਨ।

ਸਰਕਾਰ ਨੂੰ ਬਿਨਾਂ ਹੋਰ ਦੇਰੀ ਫ਼ੈਸਲਾ ਕਰਨ ਦੀ ਅਪੀਲ

ਪੱਤਰ ਦੇ ਅੰਤ ਵਿੱਚ ਰਾਜੋਆਣਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਰਹਿਮ ਦੀ ਅਪੀਲ ’ਤੇ ਹੁਣ ਹੋਰ ਦੇਰੀ ਨਾ ਕੀਤੀ ਜਾਵੇ ਅਤੇ ਸਰਕਾਰ ਇਸ ਮਾਮਲੇ ਵਿੱਚ ਆਪਣਾ ਅੰਤਿਮ ਫ਼ੈਸਲਾ ਸੁਣਾਏ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਫਾਂਸੀ ਦੀ ਸਜ਼ਾ ਲਾਗੂ ਕਰਨਾ ਚਾਹੁੰਦੀ ਹੈ ਤਾਂ ਉਹ ਵੀ ਕਰ ਸਕਦੀ ਹੈ, ਪਰ ਲੰਬੇ ਸਮੇਂ ਤੋਂ ਚੱਲ ਰਹੀ ਅਨਿਸ਼ਚਿਤਤਾ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ।

-(ਪੰਜਾਬੀ ਜਾਗਰਣ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments