Friday, September 18, 2026
Google search engine
Homeਅਪਰਾਧਫਰੀਦਕੋਟ ’ਚ ਵੱਡੀ ਪੁਲਿਸ ਕਾਰਵਾਈ, ਦੋ ਗ੍ਰੇਨੇਡਾਂ ਨਾਲ ਨੌਜਵਾਨ ਕਾਬੂ; ਵਿਦੇਸ਼ੀ ਕਨੈਕਸ਼ਨ...

ਫਰੀਦਕੋਟ ’ਚ ਵੱਡੀ ਪੁਲਿਸ ਕਾਰਵਾਈ, ਦੋ ਗ੍ਰੇਨੇਡਾਂ ਨਾਲ ਨੌਜਵਾਨ ਕਾਬੂ; ਵਿਦੇਸ਼ੀ ਕਨੈਕਸ਼ਨ ਦੀ ਜਾਂਚ ਸ਼ੁਰੂ

ਫਰੀਦਕੋਟ ’ਚ ਵੱਡੀ ਪੁਲਿਸ ਕਾਰਵਾਈ, ਦੋ ਗ੍ਰੇਨੇਡਾਂ ਨਾਲ ਨੌਜਵਾਨ ਕਾਬੂ; ਵਿਦੇਸ਼ੀ ਕਨੈਕਸ਼ਨ ਦੀ ਜਾਂਚ ਸ਼ੁਰੂ

ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਨਵਜੋਤ ਸਿੰਘ ਉਰਫ਼ ਨਵ ਵਜੋਂ ਹੋਈ ਹੈ, ਜੋ ਗੁਰੂ ਅਰਜਨ ਦੇਵ ਨਗਰ ਦਾ ਰਹਿਣ ਵਾਲਾ ਦੱਸਿਆ ਗਿਆ ਹੈ ਅਤੇ ਕੈਨੇਡਾ ਦਾ ਪੀਆਰ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਫਰੀਦਕੋਟ

ਬਾਬਾ ਫਰੀਦ ਆਗਮਨ ਪੁਰਬ ਤੋਂ ਕੁਝ ਦਿਨ ਪਹਿਲਾਂ ਫਰੀਦਕੋਟ ਵਿੱਚ ਕਾਊਂਟਰ ਇੰਟੈਲੀਜੈਂਸ ਨੇ ਇੱਕ ਨੌਜਵਾਨ ਨੂੰ ਦੋ ਗ੍ਰੇਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਇਸ ਕਾਰਵਾਈ ਨੂੰ ਕਥਿਤ ਅੱਤਵਾਦੀ ਸਾਜ਼ਿਸ਼ ਨਾਲ ਜੋੜ ਕੇ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਨਵਜੋਤ ਸਿੰਘ ਉਰਫ਼ ਨਵ ਵਜੋਂ ਹੋਈ ਹੈ, ਜੋ ਗੁਰੂ ਅਰਜਨ ਦੇਵ ਨਗਰ ਦਾ ਰਹਿਣ ਵਾਲਾ ਦੱਸਿਆ ਗਿਆ ਹੈ ਅਤੇ ਕੈਨੇਡਾ ਦਾ ਪੀਆਰ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਪਾਕਿਸਤਾਨੀ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਦਾ ਸ਼ੱਕ

ਪੁਲਿਸ ਅਨੁਸਾਰ ਨਵਜੋਤ ਸਿੰਘ ਦੇ ਪਾਕਿਸਤਾਨ ਵਿੱਚ ਸਰਗਰਮ ਅੱਤਵਾਦੀ ਸੰਗਠਨਾਂ ਨਾਲ ਸੰਪਰਕ ਹੋਣ ਦਾ ਸ਼ੱਕ ਹੈ। ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਗ੍ਰੇਨੇਡ ਉਸ ਤੱਕ ਡਰੋਨ ਰਾਹੀਂ ਪਹੁੰਚਾਏ ਗਏ ਸਨ।

ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਨਹਿਰੂ ਸਟੇਡੀਅਮ ਦੇ ਨੇੜੇ ਕਾਰਵਾਈ ਕਰਦਿਆਂ ਨਵਜੋਤ ਨੂੰ ਕਾਬੂ ਕੀਤਾ। ਉਸ ਕੋਲੋਂ ਦੋ ਗ੍ਰੇਨੇਡ ਬਰਾਮਦ ਹੋਣ ਦੀ ਪੁਲਿਸ ਨੇ ਜਾਣਕਾਰੀ ਦਿੱਤੀ ਹੈ।

ਮੁਲਜ਼ਮ ਖ਼ਿਲਾਫ਼ ਫਾਜ਼ਿਲਕਾ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਵਿਸਫੋਟਕ ਪਦਾਰਥ ਐਕਟ ਅਤੇ ਯੂਏਪੀਏ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਆਗਮਨ ਪੁਰਬ ਤੋਂ ਪਹਿਲਾਂ ਵਧੀ ਸੁਰੱਖਿਆ

ਇਹ ਕਾਰਵਾਈ 19 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਪੰਜ ਦਿਨਾਂ ਬਾਬਾ ਫਰੀਦ ਆਗਮਨ ਪੁਰਬ ਤੋਂ ਪਹਿਲਾਂ ਹੋਈ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਹੁਣ ਨਵਜੋਤ ਸਿੰਘ ਦੇ ਕਥਿਤ ਨੈੱਟਵਰਕ, ਉਸਦੇ ਸੰਪਰਕਾਂ ਅਤੇ ਸੰਭਾਵਿਤ ਨਿਸ਼ਾਨਿਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।

ਜਾਂਚ ਏਜੰਸੀਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਗ੍ਰੇਨੇਡ ਕਿਸ ਮਕਸਦ ਲਈ ਮੰਗਵਾਏ ਗਏ ਸਨ ਅਤੇ ਇਸ ਪਿੱਛੇ ਹੋਰ ਕਿਹੜੇ ਲੋਕਾਂ ਦੀ ਭੂਮਿਕਾ ਹੋ ਸਕਦੀ ਹੈ।

12 ਸਤੰਬਰ ਨੂੰ ਕੈਨੇਡਾ ਤੋਂ ਭਾਰਤ ਪਰਤਿਆ ਸੀ

ਨਵਜੋਤ ਸਿੰਘ ਦੇ ਪਿਤਾ ਸੂਬਾ ਸਿੰਘ ਮੁਤਾਬਕ ਉਨ੍ਹਾਂ ਦਾ ਪੁੱਤਰ ਕੈਨੇਡਾ ਦਾ ਪੀਆਰ ਹੈ ਅਤੇ 12 ਸਤੰਬਰ ਨੂੰ ਹੀ ਭਾਰਤ ਵਾਪਸ ਆਇਆ ਸੀ।

ਉਨ੍ਹਾਂ ਦੱਸਿਆ ਕਿ ਵੀਰਵਾਰ ਸ਼ਾਮ ਨੂੰ ਨਵਜੋਤ ਨੇ ਉਨ੍ਹਾਂ ਨੂੰ ਇੱਕ ਕੋਰੀਅਰ ਆਉਣ ਬਾਰੇ ਜਾਣਕਾਰੀ ਦਿੱਤੀ ਸੀ। ਇਸ ਤੋਂ ਬਾਅਦ ਦੋਵੇਂ ਕੋਰੀਅਰ ਲੈਣ ਲਈ ਸਾਦਿਕ ਚੌਕ ਪਹੁੰਚੇ। ਪਿਤਾ ਦੇ ਦਾਅਵੇ ਮੁਤਾਬਕ ਉੱਥੇ ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਸੀਆਈਏ ਸਟਾਫ ਲੈ ਗਈ।

ਸੂਬਾ ਸਿੰਘ ਨੇ ਦੱਸਿਆ ਕਿ ਬਾਅਦ ਵਿੱਚ ਉਸੇ ਰਾਤ ਪੁਲਿਸ ਨੇ ਉਨ੍ਹਾਂ ਨੂੰ ਛੱਡ ਦਿੱਤਾ, ਜਦਕਿ ਉਨ੍ਹਾਂ ਦੇ ਪੁੱਤਰ ਨੂੰ ਹਿਰਾਸਤ ਵਿੱਚ ਰੱਖਿਆ ਗਿਆ। ਉਨ੍ਹਾਂ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।

ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

-(ਪੀਟੀਸੀ ਨਿਊਜ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments