ਬਾਬਾ ਫ਼ਰੀਦ ਆਗਮਨ-ਪੁਰਬ ਮੌਕੇ ਸਕੂਲੀ ਬੱਚਿਆਂ ਦੀ ਸ਼ਬਦ ਮੁਕਾਬਲੇ ਕਰਵਾਏ – ਸਿਮਰਜੀਤ ਸਿੰਘ ਸੇਖੋਂ
ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਬੱਚਿਆਂ ਦੇ ਵਿੱਦਿਅਕ ਮੁਕਾਬਲਿਆਂ ਦਾ ਐਲਾਨ

ਫਰੀਦਕੋਟ
ਬਾਬਾ ਫਰੀਦ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਫਰੀਦਕੋਟ ਵਿਖੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਸ਼ਬਦ ਮੁਕਾਬਲੇ ਕਰਵਾਏ ਗਏ। ਬਾਬਾ ਫਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ।
ਉਹਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੀਆਂ ਟੀਮਾਂ ਦੇ ਵਿਦਿਆਰਥੀਆਂ ਦੀ ਪੇਸ਼ਕਸ਼ ਬਹੁਤ ਹੀ ਮਨਮਹੋਕ ਸੀ, ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਦੇ ਸਾਰੇ ਮੁਕਾਬਲਿਆਂ ਦੇ ਨਤੀਜਿਆਂ ਤੇ ਚਾਨਣ ਪਾਉਂਦੇ ਹੋਏ ਦੱਸਿਆਂ ਕਿ ਲੇਖ ਲਿਖਣ ਮੁਕਾਬਲੇ ਵਿੱਚੋਂ ਸੰਤ ਮੋਹਨ ਦਾਸ ਮੈਮੋਰੀਅਲ ਸੀਨੀ. ਸੈਕੰਡਰੀ ਸਕੂਲ, ਕੋਟ-ਸੁਖੀਆ ਦੀ ਨਵਜੋਤ ਕੋਰ ਨੇ ਪਹਿਲਾ ਦਰਜ਼ਾ, ਬਾਬਾ ਫ਼ਰੀਦ ਪਬਲਿਕ ਸਕੂਲ ਫਰੀਦਕੋਟ ਦੀ ਮਨਕਰਨਜੋਤ ਕੌਰ ਨੇ ਦੂਜਾ ਦਰਜ਼ਾ, ਸੰਤ ਮੋਹਨ ਦਾਸ ਮੈਮੋਰੀਅਲ ਸੀਨੀ. ਸੈਕੰਡਰੀ ਸਕੂਲ, ਕੋਟ-ਸੁਖੀਆ ਦੀ ਅਨਮੋਲਪ੍ਰੀਤ ਕੋਰ ਨੇ ਤੀਜਾ ਦਰਜਾ ਅਤੇ ਬਾਬਾ ਫ਼ਰੀਦ ਪਬਲਿਕ ਸਕੂਲ ਫਰੀਦਕੋਟ ਦੀ ਹਰਮਨਜੋਤ ਕੋਰ ਨੇ ਕੌਨਸੋਲੇਸ਼ਨ ਇਨਾਮ ਹਾਸਿਲ ਕੀਤਾ ਹੈ।
ਇਸੇ ਤਰ੍ਹਾਂ ਪ੍ਰਸ਼ਨੌਤਰੀ ਮੁਕਾਬਲੇ ਵਿੱਚ ਦਸ਼ਮੇਸ਼ ਪਬਲਿਕ ਸਕੂਲ, ਫਰੀਦਕੋਟ ਦੀ ਮਨਵੀਰ ਕੌਰ ਨੇ ਪਹਿਲਾ ਦਰਜ਼ਾ , ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਖੁਸ਼ਪ੍ਰੀਤ ਕੌਰ ਨੇ ਦੂਜਾ ਦਰਜਾ, ਦਸ਼ਮੇਸ਼ ਪਬਲਿਕ ਸਕੂਲ ਫਰੀਦਕੋਟ ਦੀ ਪਰਾਂਜਲ ਨੇ ਤੀਜਾ ਦਰਜਾ ਅਤੇ ਬਾਬਾ ਫਰੀਦ ਪਬਲਿਕ ਸਕੂਲ ਦੀ ਹਰਮਨਦੀਪ ਕੌਰ ਕੌਰ ਅਤੇ ਮਨਦੀਪ ਕੌਰ ਨੇ ਕੌਨਸੋਲੇਸ਼ਨ ਇਨਾਮ ਪ੍ਰਾਪਤ ਕੀਤਾ।
ਭਾਸ਼ਣ ਮੁਕਾਬਲੇ ਵਿੱਚੋਂ ਦਸ਼ਮੇਸ਼ ਪਬਲਿਕ ਸਕੂਲ, ਕੋਟਕਪੂਰਾ ਦੀ ਨਿਤਨੇਮ ਕੌਰ ਨੇ ਪਹਿਲਾ ਦਰਜ਼ਾ ਅਤੇ ਬਾਬਾ ਫਰੀਦ ਪਬਲਿਕ ਸਕੂਲ ਦੇ ਮਨਤੇਗ ਸਿੰਘ ਅਤੇ ਹਰਲੀਨ ਕੌਰ ਨੇ ਦੂਜਾ ਦਰਜਾ ਤੇ ਸੀ. ਐੱਮ.ਸੀ. ਗੁਰੂ ਕਾਂਸ਼ੀ ਪਬਲਿਕ ਸਕੂਲ, ਭਗਤਾ ਭਾਈ ਦੀ ਰਵਨੀਤ ਕੌਰ ਨੇ ਤੀਜਾ ਦਰਜਾ ਅਤੇ ਡਾ. ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੇਕੰਡਰੀ ਸਕੂਲ, ਫਰੀਦਕੋਟ ਦੀ ਪ੍ਰਭਜੋਤ ਕੌਰ ਨੇ ਕੌਨਸੋਲੇਸ਼ਨ ਇਨਾਮ ਹਾਸਿਲ ਕੀਤਾ ਹੈ।
ਸ਼ਬਦ ਗਾਇਣ ਮੁਕਾਬਲੇ ਵਿੱਚੋਂ ਦਸਮੇਸ਼ ਪਬਲਿਕ ਸਕੂਲ ,ਕੋਟਕਪੂਰਾ ਨੇ ਪਹਿਲਾ ਦਰਜ਼ਾ, ਬਾਬਾ ਫਰੀਦ ਪਬਲਿਕ ਸਕੂਲ ਨੇ ਦੂਜਾ ਦਰਜਾ ਅਤੇ ਦਸ਼ਮੇਸ਼ ਪਬਲਿਕ ਸਕੂਲ, ਫਰੀਦਕੋਟ ਨੇ ਤੀਜਾ ਦਰਜਾ ਹਾਸਿਲ ਕੀਤਾ ਹੈ। ਉਹਨਾਂ ਕਿਹਾ ਕਿ ਇਹਨਾਂ ਵਿਦਿਆਰਥੀਆਂ ਨੂੰ 23 ਸਤੰਬਰ ਨੂੰ ਇਨਾਮ ਤਕਸੀਮ ਕੀਤੇ ਜਾਣਗੇ। ਜਿਸ ਵਿੱਚ ਪਹਿਲਾ ਦਰਜਾ 10,000/-, ਦੂਜਾ ਦਰਜਾ 7000/- , ਤੀਜਾ ਦਰਜਾ 5000/- ਅਤੇ ਕੌਨਸੋਲੇਸ਼ਨ 2100/- ਦੀ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਗੁਰਦੁਆਰਾ ਗੋਦੜੀ ਸਾਹਿਬ ਦੇ ਦੀਵਾਨ ਹਾਲ ਵਿਖੇ ਸੰਗਤਾਂ ਦੀ ਹਾਜ਼ਰੀ ਦੌਰਾਨ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਐੱਸ. ਬੀ. ਐੱਸ. ਕਾਲਜ਼ ਦੇ ਰਿਟਾ. ਐੱਚ. ਓ. ਡੀ. ਅਰੁਣਾ ਰਣਦੇਵ ਜੀ ਅਤੇ ਸਕੂਲ ਆਫ ਐਮੀਨੈਂਸ ਤੋਂ ਮਿਉਜ਼ਿਕ ਦੇ ਅਧਿਆਪਕ ਸ. ਤਰਸੇਮ ਸਿੰਘ ਅਤੇ ਹਰਜੀਤ ਸਿੰਘ ਜੀ ਨੇ ਬਤੌਰ ਜੱਜ ਭੂਮਿਕਾ ਨਿਭਾਈ। ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਜੀ ਨੇ ਆਏ ਹੋਏ ਜੱਜ ਸਾਹਿਬਾਨਾਂ, ਸਮੂਹ ਵਿਦਿਆਰਥੀਆਂ, ਵਿੱਦਿਅਕ ਅਦਾਰਿਆਂ ਦੇ ਮੁਖੀਆਂ ਦਾ ਧੰਨਵਾਦ ਕਰਦਿਆਂ ਆਪਣਾ ਅਸ਼ੀਰਵਾਦ ਦਿੱਤਾ। ਇਸ ਮੌਕੇ ਕਮੇਟੀ ਮੈਂਬਰਜ਼ ਸ. ਚਰਨਜੀਤ ਸਿੰਘ ਸੇਖੋਂ, ਸ. ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ ਜੀ, ਸ. ਦੀਪਇੰਦਰ ਸਿੰਘ ਸੇਖੋਂ, ਸ. ਕੁਲਜੀਤ ਸਿੰਘ ਮੌਗੀਆਂ, ਸ. ਗੁਰਜਾਪ ਸਿੰਘ ਸੇਖੋਂ ਅਤੇ ਸ. ਨਰਿੰਦਰ ਪਾਲ ਸਿੰਘ ਬਰਾੜ ਵੀ ਹਾਜ਼ਰ ਸਨ।
-(ਪੰਜਾਬੀ ਡਾਇਰੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


