Saturday, September 19, 2026
Google search engine
Homeਤਾਜ਼ਾ ਖਬਰਮੁਲਾਜ਼ਮਾਂ ਨੂੰ ਵੱਡੀ ਰਾਹਤ, 8% DA ਦੇ ਭੁਗਤਾਨ ’ਤੇ ਬਣੀ ਸਹਿਮਤੀ; ਅਕਤੂਬਰ...

ਮੁਲਾਜ਼ਮਾਂ ਨੂੰ ਵੱਡੀ ਰਾਹਤ, 8% DA ਦੇ ਭੁਗਤਾਨ ’ਤੇ ਬਣੀ ਸਹਿਮਤੀ; ਅਕਤੂਬਰ ਤੋਂ ਮਿਲੇਗੀ ਪਹਿਲੀ ਕਿਸ਼ਤ

ਮੁਲਾਜ਼ਮਾਂ ਨੂੰ ਵੱਡੀ ਰਾਹਤ, 8% DA ਦੇ ਭੁਗਤਾਨ ’ਤੇ ਬਣੀ ਸਹਿਮਤੀ; ਅਕਤੂਬਰ ਤੋਂ ਮਿਲੇਗੀ ਪਹਿਲੀ ਕਿਸ਼ਤ

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਬਕਾਇਆ 8 ਫੀਸਦੀ DA ਦੋ ਕਿਸ਼ਤਾਂ ਵਿੱਚ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਦੀ ਪਹਿਲੀ ਕਿਸ਼ਤ ਅਕਤੂਬਰ ਮਹੀਨੇ ਦੀ ਤਨਖਾਹ ਨਾਲ ਦੇਣ ਦੀ ਗੱਲ ਕਹੀ ਗਈ ਹੈ।

ਚੰਡੀਗੜ੍ਹ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਜੁੜੇ ਮਹਿੰਗਾਈ ਭੱਤੇ (DA) ਦੇ ਮਾਮਲੇ ਵਿੱਚ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਕਾਰ ਸਹਿਮਤੀ ਬਣ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਬਕਾਇਆ 8 ਫੀਸਦੀ DA ਦੋ ਕਿਸ਼ਤਾਂ ਵਿੱਚ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਦੀ ਪਹਿਲੀ ਕਿਸ਼ਤ ਅਕਤੂਬਰ ਮਹੀਨੇ ਦੀ ਤਨਖਾਹ ਨਾਲ ਦੇਣ ਦੀ ਗੱਲ ਕਹੀ ਗਈ ਹੈ।

ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਗੁਰਨਾਮ ਸਿੰਘ ਵੱਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।

4-4 ਫੀਸਦੀ ਕਰਕੇ ਜਾਰੀ ਹੋਵੇਗਾ DA

ਅਮਨ ਅਰੋੜਾ ਨੇ ਦੱਸਿਆ ਕਿ ਹਾਈਕੋਰਟ ਦੇ ਹੁਕਮਾਂ ਮੁਤਾਬਕ ਮੁਲਾਜ਼ਮਾਂ ਨੂੰ 8 ਫੀਸਦੀ DA ਦਿੱਤਾ ਜਾਣਾ ਹੈ। ਸਰਕਾਰ ਵੱਲੋਂ ਇਸ ਰਕਮ ਨੂੰ ਦੋ ਹਿੱਸਿਆਂ ਵਿੱਚ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਪਹਿਲੀ ਕਿਸ਼ਤ 4 ਫੀਸਦੀ ਅਤੇ ਦੂਜੀ ਕਿਸ਼ਤ ਵੀ 4 ਫੀਸਦੀ ਹੋਵੇਗੀ।

ਪਹਿਲੀ 4 ਫੀਸਦੀ ਕਿਸ਼ਤ ਅਕਤੂਬਰ ਵਿੱਚ ਤਨਖਾਹ ਦੇ ਨਾਲ ਮਿਲਣ ਦੀ ਉਮੀਦ ਹੈ। ਪੂਰਾ 8 ਫੀਸਦੀ DA ਮਿਲਣ ਤੋਂ ਬਾਅਦ ਸਰਕਾਰੀ ਮੁਲਾਜ਼ਮਾਂ ਦਾ ਕੁੱਲ DA 50 ਫੀਸਦੀ ਹੋ ਜਾਵੇਗਾ। ਸਰਕਾਰ ਮੁਤਾਬਕ ਇਸ ਵਾਧੇ ਨਾਲ ਸਰਕਾਰੀ ਖਜ਼ਾਨੇ ’ਤੇ ਕਰੀਬ 248 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ।

ਪੁਰਾਣੀ ਪੈਨਸ਼ਨ ਸਕੀਮ ਸਮੇਤ ਹੋਰ ਮੰਗਾਂ ’ਤੇ ਗੱਲਬਾਤ

ਮੀਟਿੰਗ ਦੌਰਾਨ DA ਤੋਂ ਇਲਾਵਾ ਮੁਲਾਜ਼ਮਾਂ ਦੀਆਂ ਹੋਰ ਮੰਗਾਂ ’ਤੇ ਵੀ ਚਰਚਾ ਹੋਈ। ਸਰਕਾਰ ਨੇ ਅਕਤੂਬਰ ਦੇ ਪਹਿਲੇ ਹਫ਼ਤੇ ਮੁੜ ਮੀਟਿੰਗ ਕਰਕੇ ਬਾਕੀ ਮੁੱਦਿਆਂ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ।

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ’ਤੇ ਵੀ ਸਰਕਾਰ ਵੱਲੋਂ ਵਿਚਾਰ ਕਰਨ ਦੀ ਗੱਲ ਆਖੀ ਗਈ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੇ-ਸਕੇਲ ਨਾਲ ਸਬੰਧਤ ਮਾਮਲਿਆਂ ਨੂੰ ਵੀ ਵਿਚਾਰ ਅਧੀਨ ਲਿਆਉਣ ਦਾ ਭਰੋਸਾ ਦਿੱਤਾ ਗਿਆ ਹੈ।

17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੇ ਸਕੇਲ ਦੀ ਸਮੀਖਿਆ

ਅਮਨ ਅਰੋੜਾ ਨੇ ਕਿਹਾ ਕਿ 17 ਜੁਲਾਈ 2020 ਤੋਂ ਬਾਅਦ ਸਰਕਾਰੀ ਨੌਕਰੀ ਵਿੱਚ ਆਏ ਮੁਲਾਜ਼ਮਾਂ ਦੇ ਤਨਖਾਹ ਸਕੇਲ ਦੀ ਸਮੀਖਿਆ ਕਰਨ ਬਾਰੇ ਵੀ ਮੁੱਖ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਤਿੰਨ ਸਾਲਾਂ ਦੀ ਪ੍ਰੋਬੇਸ਼ਨ ਮਿਆਦ ਦੌਰਾਨ 17 ਹਜ਼ਾਰ ਅਤੇ 19 ਹਜ਼ਾਰ ਰੁਪਏ ਤਨਖਾਹ ਲੈਣ ਵਾਲੇ ਮੁਲਾਜ਼ਮਾਂ ਦੇ ਮਾਮਲੇ ਨੂੰ ਵੀ ਵਿਚਾਰਿਆ ਜਾਵੇਗਾ।

ਮੁਲਾਜ਼ਮ ਆਗੂਆਂ ਦੀਆਂ ਬਦਲੀਆਂ ਰੱਦ ਕਰਨ ਦਾ ਭਰੋਸਾ

ਸਰਕਾਰ ਵੱਲੋਂ ਮੁਲਾਜ਼ਮ ਆਗੂ ਸੁਖਚੈਨ ਸਿੰਘ ਖੈਹਰਾ ਅਤੇ ਸੁਸ਼ੀਲ ਕੁਮਾਰ ਫੌਜੀ ਦੀਆਂ ਕੀਤੀਆਂ ਗਈਆਂ ਬਦਲੀਆਂ ਰੱਦ ਕਰਨ ਦੀ ਗੱਲ ਵੀ ਕਹੀ ਗਈ ਹੈ।

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਸਕਾਰਾਤਮਕ ਮਾਹੌਲ ਵਿੱਚ ਹੋਈ। ਉਨ੍ਹਾਂ ਮੁਤਾਬਕ ਵੱਖ-ਵੱਖ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਗਿਆ ਹੈ ਅਤੇ ਜਿਹੜੇ ਮੁੱਦੇ ਤਕਨੀਕੀ ਪੱਖਾਂ ਨਾਲ ਜੁੜੇ ਹਨ, ਉਨ੍ਹਾਂ ਨੂੰ ਸਮਝ ਕੇ ਗੱਲਬਾਤ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਸਰਕਾਰ ਨਾਲ ਇਹ ਦੂਜੀ ਅਹਿਮ ਮੀਟਿੰਗ ਸੀ

ਜ਼ਿਕਰਯੋਗ ਹੈ ਕਿ ਮੁਲਾਜ਼ਮ ਜਥੇਬੰਦੀਆਂ ਦੀ ਪੰਜਾਬ ਸਰਕਾਰ ਨਾਲ ਇਹ ਦੂਜੀ ਅਹਿਮ ਮੀਟਿੰਗ ਸੀ। ਇਸ ਤੋਂ ਪਹਿਲਾਂ ਜਲੰਧਰ ਵਿੱਚ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੜਤਾਲ ਖਤਮ ਕਰਨ ਦੀ ਗੱਲ ਕਹੀ ਸੀ। ਮੁਲਾਜ਼ਮ ਆਗੂ ਇਸ ’ਤੇ ਸਹਿਮਤ ਨਹੀਂ ਹੋਏ ਸਨ, ਜਿਸ ਕਾਰਨ ਉਸ ਸਮੇਂ ਗੱਲਬਾਤ ਅੱਗੇ ਨਹੀਂ ਵਧ ਸਕੀ ਸੀ।

ਹੁਣ ਤਾਜ਼ਾ ਮੀਟਿੰਗ ਤੋਂ ਬਾਅਦ DA ਸਮੇਤ ਕਈ ਮੁੱਦਿਆਂ ’ਤੇ ਸਰਕਾਰ ਵੱਲੋਂ ਭਰੋਸਾ ਦਿੱਤੇ ਜਾਣ ਨਾਲ ਮੁਲਾਜ਼ਮਾਂ ਦੇ ਮਸਲਿਆਂ ਨੂੰ ਲੈ ਕੇ ਅਗਲੀ ਕਾਰਵਾਈ ਅਕਤੂਬਰ ਦੇ ਪਹਿਲੇ ਹਫ਼ਤੇ ਹੋਣ ਵਾਲੀ ਬੈਠਕ ਵਿੱਚ ਸਾਹਮਣੇ ਆਵੇਗੀ।

-(ਪੀਟੀਸੀ ਨਿਊਜ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments