ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੀ ਹੋਈ ਮਹੀਨਾਵਾਰ ਮੀਟਿੰਗ
ਭਗਵੰਤ ਮਾਨ ਸਰਕਾਰ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਰੇ ਮਸਲੇ ਸੰਜੀਦਗੀ ਨਾਲ ਹੱਲ ਕਰਨ ਦੀ ਕੀਤੀ ਮੰਗ

ਕੋਟਕਪੂਰਾ
ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਜ਼ਿਲ੍ਹਾ ਇਕਾਈ ਫਰੀਦਕੋਟ ਦੀ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਪੈਨਸ਼ਨਰ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਿਛਲੇ ਕੁੱਝ ਦਿਨਾਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਵੱਖ ਵੱਖ ਵਿਅਕਤੀਆਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਮੰਘੇੜਾ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਤਰਸੇਮ ਨਰੂਲਾ, ਅਮਰਜੀਤ ਕੌਰ ਛਾਬੜਾ, ਕੁਲਦੀਪ ਸਿੰਘ ਸਹਿਦੇਵ, ਇਕਬਾਲ ਸਿੰਘ ਰਣ ਸਿੰਘ ਵਾਲਾ ਨੇ ਪਿਛਲੇ ਸਮੇਂ ਦੌਰਾਨ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਭਗਵੰਤ ਮਾਨ ਸਰਕਾਰ ਦੇ ਖਿਲਾਫ ਹੋਏ ਵੱਖ ਵੱਖ ਐਕਸ਼ਨਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਗਈ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਆਗੂਆਂ ਨੇ ਆਸ ਪ੍ਰਗਟਾਈ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੀ ਲੀਡਰਸ਼ਿਪ ਨਾਲ ਕੀਤੀ ਜਾ ਰਹੀ ਮੀਟਿੰਗ ਦੇ ਸਾਰਥਿਕ ਸਿੱਟੇ ਨਿਕਲਣਗੇ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 18 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਡੀ ਏ ਦੀਆਂ 6 ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੈਨਸ਼ਨਰਾਂ ਲਈ 2.59 ਦਾ ਗੁੰਨਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਮਿਤੀ 15 ਜਨਵਰੀ 2015 ਅਤੇ ਮਿਤੀ 17 ਜੁਲਾਈ 2020 ਦੇ ਪੱਤਰ ਤੁਰੰਤ ਵਾਪਿਸ ਲਏ ਜਾਣ , ਆਮ ਆਦਮੀ ਪਾਰਟੀ ਵੱਲੋਂ ਸਾਲ 2022 ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੇ ਲੱਖਾਂ ਮੁਲਾਜ਼ਮਾਂ ਦੇ ਪੈਨਸ਼ਨਰਾਂ ਨਾਲ ਕੀਤੇ ਗਏ ਸਾਰੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ। ਆਗੂਆਂ ਨੇ ਪੰਜਾਬ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੇ ਗਏ ਸਾਰੇ ਫੈਸਲੇ ਤੁਰੰਤ ਸਹੀ ਦਿਸ਼ਾ ਵਿੱਚ ਜਨਰਲਾਇਜ਼ ਕੀਤੇ ਜਾਣ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਰਮੇਸ਼ ਢੈਪਈ, ਮਦਨ ਲਾਲ ਸ਼ਰਮਾ ਸੰਧਵਾਂ, ਗੇਜ਼ ਰਾਮ ਭੌਰਾ, ਸੁਖਮੰਦਰ ਸਿੰਘ ਰਾਮਸਰ, ਗੁਰਬਚਨ ਲਾਲ ਗੋਠਵਾਲ, ਮੇਹਰ ਸਿੰਘ ਘਾਰੂ , ਬਲਰਾਜ ਸਿੰਘ, ਗੁਰਮੇਲ ਸਿੰਘ, ਸੁਰਜੀਤ ਸਿੰਘ, ਸੁਖਚੈਨ ਸਿੰਘ , ਪ੍ਰਿੰਸੀਪਲ ਬਲਵੀਰ ਸਿੰਘ ਬਰਾੜ, ਪ੍ਰਿੰਸੀਪਲ ਰੌਸ਼ਨ ਲਾਲ ਜੈਨ, ਪ੍ਰਿੰਸੀਪਲ ਹਰੀ ਚੰਦ ਧਿੰਗੜਾ, ਮੰਦਰ ਸਿੰਘ ਲੈਕਚਰਾਰ, ਤਾਰਾ ਸਿੰਘ, ਸੁਖਦਰਸ਼ਨ ਸਿੰਘ ਗਿੱਲ , ਪ੍ਰਮੋਦ ਸ਼ਰਮਾ ਮੁੱਖ ਅਧਿਆਪਕ , ਗੁਰਮੀਤ ਸਿੰਘ ਢਿੱਲੋਂ ਬਰਗਾੜੀ,ਸੁਖਦੇਵ ਸਿੰਘ ਕਾਨੂੰਗੋ, ਸੁਖਚੈਨ ਸਿੰਘ ਥਾਂਦੇਵਾਲਾ, ਹਰਦੀਪ ਸਿੰਘ ਲੈਕਚਰਾਰ, ਹਾਕਮ ਸਿੰਘ ਬੁਰਜ ਹਰੀਕਾ ਲੈਕਚਰਾਰ, ਇਕਬਾਲ ਸਿੰਘ ਗਿੱਲ ਡੀ ਪੀ ਈ, ਗੁਰਦੀਪ ਭੋਲਾ ਪੀ ਆਰ ਟੀ ਸੀ, ਹਾਕਮ ਸਿੰਘ ਡੀ ਪੀ ਈ, ਮੇਜਰ ਸਿੰਘ ਡੀ ਪੀ ਈ, ਰੰਜੀਵ ਕੌਸ਼ਲ ਸਿਹਤ ਵਿਭਾਗ, ਅਸ਼ੋਕ ਚਾਵਲਾ ਸੁਪਰਡੈਂਟ, ਦਰਸ਼ਨ ਸਿੰਘ ਫਿਡੇ ਕਲਾ,ਪੂਰਨ ਸਿੰਘ ਸੰਧਵਾਂ, ਗੁਰਕੀਰਤ ਸਿੰਘ ਬਰਾੜ, ਦਰਸ਼ਨ ਸਿੰਘ ਫੌਜੀ ਢਿਲਵਾਂ ਕਲਾਂ, ਪਰਮਿੰਦਰ ਸਿੰਘ ਜਟਾਣਾ, ਜਸਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਵਾੜਾ ਦਰਾਕਾ ਆਦਿ ਹਾਜ਼ਰ ਸਨ।
-(ਪੰਜਾਬ ਡਾਇਰੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


