ਪੰਜਾਬ ਵਿੱਚ ਹੁਣ ਵਧੇਗੀ ਧੁੱਪ ਤੇ ਗਰਮੀ, ਮੀਂਹ ਦੇ ਆਸਾਰ ਘੱਟ; ਮੌਨਸੂਨ ਦੀ ਵਾਪਸੀ ਸ਼ੁਰੂ
ਦੁਪਹਿਰ ਸਮੇਂ ਧੁੱਪ ਤੇਜ਼ ਹੋਣ ਕਾਰਨ ਤਾਪਮਾਨ ਵਿੱਚ ਕੁਝ ਵਾਧਾ ਹੋ ਸਕਦਾ ਹੈ। ਹਾਲਾਂਕਿ ਸਵੇਰ ਅਤੇ ਸ਼ਾਮ ਦੇ ਸਮੇਂ ਮੌਸਮ ਤੁਲਨਾਤਮਕ ਤੌਰ ’ਤੇ ਸੁਹਾਵਣਾ ਰਹਿਣ ਦੀ ਉਮੀਦ ਹੈ।

ਚੰਡੀਗੜ੍ਹ
ਪੰਜਾਬ ਵਿੱਚ ਮੌਨਸੂਨ ਦੀ ਸਰਗਰਮੀ ਹੁਣ ਹੌਲੀ ਪੈ ਰਹੀ ਹੈ ਅਤੇ ਸੂਬੇ ਵਿੱਚ ਮੌਸਮ ਦੇ ਖੁਸ਼ਕ ਰਹਿਣ ਦੇ ਆਸਾਰ ਹਨ। ਅੱਜ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਅਸਮਾਨ ਸਾਫ਼ ਰਹਿਣ ਅਤੇ ਦਿਨ ਭਰ ਧੁੱਪ ਨਿਕਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਲਈ ਕਿਸੇ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਦੁਪਹਿਰ ਸਮੇਂ ਧੁੱਪ ਤੇਜ਼ ਹੋਣ ਕਾਰਨ ਤਾਪਮਾਨ ਵਿੱਚ ਕੁਝ ਵਾਧਾ ਹੋ ਸਕਦਾ ਹੈ। ਹਾਲਾਂਕਿ ਸਵੇਰ ਅਤੇ ਸ਼ਾਮ ਦੇ ਸਮੇਂ ਮੌਸਮ ਤੁਲਨਾਤਮਕ ਤੌਰ ’ਤੇ ਸੁਹਾਵਣਾ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਵਿੱਚ ਹੁਣ ਮੌਨਸੂਨ ਦੀ ਵਾਪਸੀ ਦਾ ਪੜਾਅ ਸ਼ੁਰੂ ਹੋ ਗਿਆ ਹੈ। 19 ਸਤੰਬਰ ਤੋਂ ਪੱਛਮੀ ਰਾਜਸਥਾਨ ਤੋਂ ਮੌਨਸੂਨ ਦੀ ਵਾਪਸੀ ਦਰਜ ਕੀਤੀ ਗਈ ਹੈ। ਇਸ ਦਾ ਅਸਰ ਪੰਜਾਬ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਅਗਲੇ ਤਿੰਨ ਦਿਨਾਂ ਦੌਰਾਨ ਸੂਬੇ ਵਿੱਚ ਮੀਂਹ ਦੀ ਕੋਈ ਖਾਸ ਸੰਭਾਵਨਾ ਨਹੀਂ ਹੈ।
ਵਿਭਾਗ ਮੁਤਾਬਕ 22, 23 ਅਤੇ 24 ਸਤੰਬਰ ਨੂੰ ਵੀ ਪੰਜਾਬ ਵਿੱਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹੇਗਾ ਅਤੇ ਕਈ ਇਲਾਕਿਆਂ ਵਿੱਚ ਧੁੱਪ ਖਿੜੀ ਰਹਿਣ ਦੀ ਸੰਭਾਵਨਾ ਹੈ।
ਬੀਤੇ ਦਿਨ ਪਟਿਆਲਾ ਸਭ ਤੋਂ ਗਰਮ
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਤਾਪਮਾਨ ਹਾਲੇ ਵੀ ਆਮ ਦੇ ਨੇੜੇ ਬਣਿਆ ਹੋਇਆ ਹੈ।
ਸੂਬੇ ਵਿੱਚ ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 35.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
-(ਪੀਟੀਸੀ ਨਿਊਜ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


