ਜਿਲ੍ਹਾ ਸਿਖਿਆ ਵਿਕਾਸ ਕਮੇਟੀ ਦੀ ਮੀਟਿੰਗ ਵਿੱਚ ਸਿੱਖਿਆ ਵਿਭਾਗ ਦੇ ਕੰਮਾਂ ਦੀ ਸਮੀਖਿਆ
12 ਤੋਂ 14 ਸਾਲ ਦੇ ਬੱਚਿਆ ਦੇ 100 ਪ੍ਰਤੀਸ਼ਤ ਵੈਕਸੀਨੇਸ਼ਨ ਦੇ ਆਦੇਸ਼
ਫਰੀਦਕੋਟ, 12 ਅਪ੍ਰੈਲ – (ਗੁਰਮੀਤ ਸਿੰਘ ਬਰਾੜ) ਜਿਲੇ ਵਿੱਚ ਸਰਕਾਰੀ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ, ਸਮਾਰਟ ਸਕੂਲਾਂ, ਮਿਡ ਡੇ ਮੀਲ ਆਦਿ ਦਾ ਜਾਇਜ਼ਾ ਲੈਣ ਲਈ ਜਿਲਾ ਸਿੱਖਿਆ ਵਿਕਾਸ ਕਮੇਟੀ ਦੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਐਸ.ਡੀ.ਐਮਜ਼, ਸਿਖਿਆ ਵਿਭਾਗ , ਸਿਹਤ ਵਿਭਾਗ, ਇਸਤਰੀ ਤੇ ਬਾਲ ਵਿਕਾਸ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ। ਇਸ ਮੌਕੇ ਉਨਾਂ ਪੜੋ ਪੰਜਾਬ, ਪੜਾਓ ਪੰਜਾਬ, ਪ੍ਰੀ ਪ੍ਰਾਇਮਰੀ ਦਾਖਲਿਆਂ ਦੀ ਸ਼ੁਰੂਆਤ, ਸਹਿ ਵਿਦਿਅਕ ਮੁਕਾਬਲੇ, ਪੜੋ ਪੰਜਾਬ ਤਹਿਤ ਮੱਧਵਰਤੀ ਮੁਲਾਂਕਣ, ਸੈਲਫ ਮੇਡ ਸਮਾਰਟ ਸਕੂਲ, ਸਵੇਰ ਦੀ ਸਭਾ, ਸਿਵਲ ਵਰਕਸ ਸਮੱਗਰਾ, ਆਈ.ਈ.ਡੀ.(ਇਨਕਲੂਇਸ ਐਜੁਕੇਸ਼ਨ ਆਫ ਡਿਸੇਬਲ) ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਆਦਿ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਲਈ।ਉਨਾਂ ਅਧਿਕਾਰੀਆਂ ਤੋਂ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਜਿਨਾਂ ਵਿੱਚ ਸਕੂਲਾਂ ਵਿੱਚ ਵਾਧੂ ਕਮਰਿਆਂ ਦੀ ਉਸਾਰੀ ਪਖਾਨਿਆਂ ਦੀ ਉਸਾਰੀ, ਰੈਂਪ ਦੀ ਉਸਾਰੀ ਆਦਿ ਸਬੰਧੀ ਵੀ ਜਾਣਕਾਰੀ ਲਈ।
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਆਈ.ਈ.ਡੀ. ਕੰਪੋਨੈਂਟ, (ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ) ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ।ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜਿਲਾ ਪੱਧਰ ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਪੈਸ਼ਲ ਕੇਂਦਰ ਚਲਾਇਆ ਜਾ ਰਿਹਾ ਹੈ ਜਿਸ ਵਿੱਚ 35 ਬੱਚਿਆਂ ਨੂੰ ਕਵਰ ਕੀਤਾ ਗਿਆ ਹੈ ਅਤੇ ਇਨਾਂ ਨੂੰ ਦੁਪਹਿਰ ਦੇ ਖਾਣੇ ਅਤੇ ਟਰਾਂਸਪੋਰਟ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ।ਇਸ ਤੋਂ ਇਲਾਵਾ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਲਈ ਵੋਕੇਸ਼ਨਲ ਪ੍ਰੋਜੈਕਟ ਵੀ ਸ਼ੁਰੂ ਕੀਤੇ ਗਏ ਹਨ ਜਿਸ ਵਿੱਚ ਬੱਚਿਆਂ ਨੂੰ ਕਿੱਤਾਮੁੱਖੀ ਸਿੱਖਿਆ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਭਵਿੱਖ ਵਿੱਚ ਸਵੈ ਰੁਜ਼ਗਾਰ ਚਲਾ ਸਕਣ। ਉਨਾਂ ਸਪੈਸ਼ਲ ਟਰੇਨਿੰਗ ਅਤੇ ਪਾਠ ਪੁਸਤਕਾਂ ਦੀ ਵੰਡ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਸ. ਵਰਿੰਦਰ ਸਿੰਘ, ਐਸ.ਡੀ.ਐਮ ਜੈਤੋ ਡਾ. ਨਿਰਮਲ ਓਸੇਪਚਨ, ਸਿਵਲ ਸਰਜਨ ਡਾ. ਸੰਜੇ ਕਪੂਰ, ਜਿਲਾ ਸਿੱਖਿਆ ਅਫਸਰ ਸ੍ਰੀ ਸਿਵਰਾਜ ਕਪੂਰ, ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਪਵਨ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਮਨਦੀਪ ਕੌਰ, ਜਿਲਾ ਪ੍ਰੋਗਰਾਮ ਜਿਲਾ ਸ. ਕਰਨ ਬਰਾੜ ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਕਮੇਟੀ ਮੈਂਬਰ ਹਾਜ਼ਰ ਸਨ।