Image default
ਤਾਜਾ ਖਬਰਾਂ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਦੇ ਆਦੇਸ਼

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਦੇ ਆਦੇਸ਼
ਜਿਲਾ ਸਿਹਤ ਸੁਸਾਇਟੀ ਦੀ ਮੀਟਿਗ ਦੌਰਾਨ ਵੱਖ ਵੱਖ ਸਿਹਤ ਸਕੀਮਾਂ ਦੀ ਕੀਤੀ ਗਈ ਸਮੀਖਿਆ

ਫਰੀਦਕੋਟ, 12 ਅਪ੍ਰੈਲ -(ਗੁਰਮੀਤ ਸਿੰਘ ਬਰਾੜ) ਜਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਐਸ.ਡੀ.ਐਮ ਮੈਡਮ ਬਲਜੀਤ ਕੌਰ ਤੋਂ ਇਲਾਵਾ ਸਿਹਤ ਵਿਭਾਗ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਿਹਤ ਸੰਸਥਾਵਾਂ ਵਿਖੇ ਆਪਣਾ ਇਲਾਜ ਕਰਵਾਉਣ ਵਾਲੇ ਮਰੀਜਾਂ ਅਤੇ ਉਨਾਂ ਦੇ ਵਾਰਸਾਂ ਨਾਲ ਹਮਦਰਦੀ ਤੇ ਮਿਲਵਰਤਨ ਵਾਲਾ ਵਤੀਰਾ ਅਪਣਾਇਆ ਜਾਵੇ ਤਾਂ ਜੋ ਇਲਾਜ ਸਬੰਧੀ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਉਨਾਂ ਜਨਨੀ ਸੁਰੱਖਿਆ ਯੋਜਨਾ, ਸਰਕਾਰੀ ਅਤੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜਾਂ ਦੇ ਇਲਾਜ, ਓਟ ਸੈਂਟਰਾਂ, ਫੂਡ ਸੇਫਟੀ, ਤੰਬਾਕੂਨੋਸ਼ੀ, ਸਕੂਲ ਸਿਹਤ ਪ੍ਰੋਗਰਾਮ, ਆਂਗਣਵਾੜੀ ਕੇਂਦਰਾਂ ਦੀ ਜਾਂਚ, ਰਾਸ਼ਟਰੀ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ, ਰਾਸ਼ਟਰੀ ਬਲਾਈਡਨੈਂਸ ਪ੍ਰੋਗਰਾਮ, ਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮ, ਆਰ.ਬੀ.ਐਸ.ਕੇ./ਟਰਸਰੀ ਕੇਅਰ ਰੈਫਰਡ ਕੇਸਿਸ, ਮੋਬਾਇਲ ਮੈਡੀਕਲ ਯੂਨਿਟ, ਜਨੇਪਾ, ਲਿੰਗ ਅਨੁਪਾਤ, ਮੈਟਰਨਲ ਡੈੱਥ ਆਦਿ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਸਿਵਲ ਸਰਜਨ ਡਾ ਸੰਜੇ ਕਪੂਰ ਨੇ ਦੱਸਿਆ ਕਿ ਮਾਰਚ 2022 ਤੱਕ ਜਿਲੇ ਦੇ ਵੱਖ ਵੱਖ ਓਟ ਸੈਂਟਰਾਂ ਵਿੱਚ 10738 ਨਸ਼ਿਆਂ ਤੋਂ ਪੀੜਤ ਲੋਕਾਂ ਦਾ ਇਲਾਜ ਕੀਤਾ ਗਿਆ । ਉਨ੍ਹਾਂ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰਾਂ ਵਿੱਚ ਨਸ਼ਿਆ ਦੇ ਸ਼ਿਕਾਰ ਲੋਕਾਂ ਦੇ ਇਲਾਜ, ਵੈਕਸੀਨੇਸ਼ਨ,ਕੋਵਿਡ ਸਮੇਤ ਵੱਖ ਵੱਖ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਇਸ ਮੀਟਿੰਗ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਸ਼ੇਖਰ, ਸਹਾਇਕ ਸਿਵਲ ਸਰਜਨ ਡਾ. ਮਨਦੀਪ ਕੌਰ, ਜਿਲਾ ਟੀਕਾਕਰਨ ਅਫਸਰ ਡਾ. ਪਾਮਿਲ ਬਾਂਸਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਧੀਰਾ ਗੁਪਤਾ, ਜਿਲਾ ਸਿਹਤ ਅਫਸਰ ਡਾ, ਕੰਵਲਜੀਤ ਕੌਰ, ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ, ਡਾ. ਰਾਜੀਵ ਭੰਡਾਰੀ, ਡਾ. ਅਵਤਾਰਜੀਤ, ਡਾ. ਹਰਿੰਦਰ ਗਾਂਧੀ, ਡਾ. ਰਾਜ ਕੁਮਾਰ ਸਾਰੇ ਮੈਡੀਕਲ ਅਫਸਰ, ਡਾ. ਗਗਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਡੀ.ਪੀ.ਐਮ, ਸੂਰਜ ਪ੍ਰਕਾਸ਼ ਮਾਸ ਮੀਡੀਆ ਅਫਸਰ ਮੈਡਮ ਮੀਨਾ ਸਮੇਤ ਜਿਲਾ ਸਿਹਤ ਸੁਸਾਇਟੀ ਦੇ ਮੈਂਬਰ ਤੇ ਡਾਕਟਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement

Related posts

Breaking- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਨੇ ਜੀਵਨ ਲੀਲਾ ਸਮਾਪਤ ਕੀਤੀ

punjabdiary

Breaking- ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ ਅਧੀਨ

punjabdiary

ਪੰਜਾਬ ‘ਚ ਸਾਰੇ ਇੰਡਸਟਰੀਅਲ ਕੁਨੈਕਸ਼ਨ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਬੰਦ ਰੱਖਣ ਦੇ ਹੁਕਮ

punjabdiary

Leave a Comment