ਵਿਸਾਖੀ ਮੇਲੇ ਦੇ ਮੱਦੇਨਜ਼ਰ ਹੁਕਮ ਜਾਰੀ
ਬਠਿੰਡਾ,12 ਅਪ੍ਰੈਲ – (ਅੰਗਰੇਜ਼ ਸਿੰਘ ਵਿੱਕੀ/ਬਲਜੀਤ ਸਿੰਘ ਕੋਟਗੁਰੂ) ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 11 ਅਪ੍ਰੈਲ ਤੋਂ 15 ਅਪ੍ਰੈਲ ਤੱਕ ਮਨਾਏ ਜਾਣ ਵਾਲੇ ਵਿਸਾਖੀ ਮੇਲੇ ਦੇ ਮੱਦੇਨਜ਼ਰ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਖੇਤਰ ਅੰਦਰ ਡਰੋਨ ਕੈਮਰਾ ਚਲਾਉਣ/ਉਡਾਉਣ ਉੱਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਫੌਜਦਾਰੀ ਜਾਬਤਾ ਸੰਘਤਾ 1973 (ਐਕਟ ਨੰਬਰ 2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ਼੍ਰੀ ਆਕਾਸ਼ ਬਾਂਸਲ ਵਲੋਂ ਲਾਗੂ ਕੀਤੇ ਹਨ।ਉਪ ਮੰਡਲ ਮੈਜਿਸਟ੍ਰੇਟ ਵਲੋਂ ਜਾਰੀ ਹੁਕਮ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਸਤੂਆਣਾ ਸਾਹਿਬ ਅਤੇ ਪਸ਼ੂ ਮੇਲਾ ਗਰਾਊਂਡ ਤਲਵੰਡੀ ਸਾਬੋ ਦੀ ਹਦੂਦ ਅੰਦਰ ਪੈਂਦੇ ਖੇਤਰ ਵਿੱਚ ਕਾਗਜ਼, ਕੂੜਾ ਕਰਕਟ, ਬੀੜੀ-ਸਿਗਰਟ ਪੀਣ, ਪਾਨ, ਜ਼ਰਦਾ ਤੇ ਜ਼ਰਦੇ ਵਾਲੇ ਗੁਟਕੇ, ਕਿਸੇ ਵੀ ਤਰ੍ਹਾਂ ਦਾ ਨਸ਼ਾ, ਮੀਟ ਅਤੇ ਸ਼ਰਾਬ ਆਦਿ ਦੇ ਸੇਵਨ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 11 ਅਪ੍ਰੈਲ 2022 ਤੋਂ 15 ਅਪ੍ਰੈਲ 2022 ਲਾਗੂ ਰਹਿਣਗੇ।