Friday, September 25, 2026
Google search engine
Homeਤਾਜ਼ਾ ਖਬਰਹਾਈਕੋਰਟ ਨੂੰ ਧਮਾਕੇ ਦੀ ਧਮਕੀ ਮਗਰੋਂ ਮਚੀ ਹਫੜਾ-ਦਫੜੀ, ਪੁਲਿਸ ਨੇ ਪੂਰਾ ਇਲਾਕਾ...

ਹਾਈਕੋਰਟ ਨੂੰ ਧਮਾਕੇ ਦੀ ਧਮਕੀ ਮਗਰੋਂ ਮਚੀ ਹਫੜਾ-ਦਫੜੀ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਹਾਈਕੋਰਟ ਨੂੰ ਧਮਾਕੇ ਦੀ ਧਮਕੀ ਮਗਰੋਂ ਮਚੀ ਹਫੜਾ-ਦਫੜੀ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ।

ਚੰਡੀਗੜ੍ਹ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਹਾਈਕੋਰਟ ਕੰਪਲੈਕਸ ਨੂੰ ਖ਼ਾਲੀ ਕਰਵਾ ਦਿੱਤਾ ਅਤੇ ਪੂਰੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ।

ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਕੰਟਰੋਲ ਰੂਮ ਦੀਆਂ ਟੀਮਾਂ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਨੂੰ ਮੌਕੇ ’ਤੇ ਭੇਜਿਆ ਗਿਆ। ਇਸ ਦੇ ਨਾਲ ਹੀ ਬੰਬ ਡਿਸਪੋਜ਼ਲ ਸਕੁਐਡ ਅਤੇ ਹੋਰ ਸੁਰੱਖਿਆ ਟੀਮਾਂ ਨੇ ਕੰਪਲੈਕਸ ਦੇ ਅੰਦਰ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਪਾਰਕਿੰਗ ਤੋਂ ਲੈ ਕੇ ਹਰ ਹਿੱਸੇ ਦੀ ਕੀਤੀ ਜਾ ਰਹੀ ਜਾਂਚ

ਸੁਰੱਖਿਆ ਕਰਮਚਾਰੀਆਂ ਵੱਲੋਂ ਹਾਈਕੋਰਟ ਦੇ ਵੱਖ-ਵੱਖ ਹਿੱਸਿਆਂ, ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਅਤੇ ਲਾਵਾਰਿਸ ਪਈਆਂ ਵਸਤੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਵੱਲੋਂ ਕਿਸੇ ਵੀ ਸੰਭਾਵਿਤ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਪੂਰੇ ਕੰਪਲੈਕਸ ਦੀ ਤਲਾਸ਼ੀ ਲਈ ਜਾ ਰਹੀ ਹੈ।

ਫਿਲਹਾਲ ਜਾਂਚ ਦੌਰਾਨ ਹਾਈਕੋਰਟ ਕੰਪਲੈਕਸ ਵਿੱਚੋਂ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਜਾਂ ਵਿਸਫੋਟਕ ਵਸਤੂ ਮਿਲਣ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੇ ਪਿੱਛੇ ਮੌਜੂਦ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਚੰਡੀਗੜ੍ਹ ਵਿੱਚ ਪਹਿਲਾਂ ਵੀ ਮਿਲ ਚੁੱਕੀਆਂ ਹਨ ਅਜਿਹੀਆਂ ਧਮਕੀਆਂ

ਚੰਡੀਗੜ੍ਹ ਵਿੱਚ ਸਰਕਾਰੀ ਅਤੇ ਮਹੱਤਵਪੂਰਨ ਅਦਾਰਿਆਂ ਨੂੰ ਧਮਕੀਆਂ ਮਿਲਣ ਦਾ ਇਹ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਸਕੂਲਾਂ, ਪਾਸਪੋਰਟ ਦਫ਼ਤਰ ਅਤੇ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

ਜ਼ਿਲ੍ਹਾ ਅਦਾਲਤ ਤੋਂ ਇਲਾਵਾ ਪੰਜਾਬ ਸਿਵਲ ਸਕੱਤਰੇਤ ਅਤੇ ਸੈਕਟਰ-43 ਸਥਿਤ ਅੰਤਰਰਾਜੀ ਬੱਸ ਅੱਡੇ ਨਾਲ ਸਬੰਧਤ ਵੀ ਅਜਿਹੀਆਂ ਧਮਕੀਆਂ ਜਾਂ ਸੂਚਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਵੀ ਸੁਰੱਖਿਆ ਏਜੰਸੀਆਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਚਲਾਈ ਸੀ।

ਧਮਕੀ ਦੇ ਸਰੋਤ ਦੀ ਜਾਂਚ ਕਰ ਰਹੀ ਪੁਲਿਸ

ਤਾਜ਼ਾ ਘਟਨਾ ਤੋਂ ਬਾਅਦ ਪੁਲਿਸ ਅਤੇ ਸਾਈਬਰ ਸੈੱਲ ਵੱਲੋਂ ਧਮਕੀ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਂਚ ਟੀਮਾਂ ਕਾਲ ਨਾਲ ਜੁੜੀ ਜਾਣਕਾਰੀ ਇਕੱਠੀ ਕਰਕੇ ਧਮਕੀ ਦੇਣ ਵਾਲੇ ਵਿਅਕਤੀ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਇਸ ਦੌਰਾਨ ਸੁਰੱਖਿਆ ਏਜੰਸੀਆਂ ਨੇ ਹਾਈਕੋਰਟ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ਚੌਕਸੀ ਵਧਾ ਦਿੱਤੀ ਹੈ। ਅਧਿਕਾਰੀਆਂ ਵੱਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਾਰੇ ਲੋੜੀਂਦੇ ਸੁਰੱਖਿਆ ਕਦਮ ਚੁੱਕੇ ਜਾ ਰਹੇ ਹਨ।

-(ਟੀਵੀ 9 ਪੰਜਾਬੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments