Saturday, September 26, 2026
Google search engine
Homeਤਾਜ਼ਾ ਖਬਰਪੰਜਾਬ ਦੇ ਕਈ ਹਿੱਸਿਆਂ ’ਚ ਬਦਲਿਆ ਮੌਸਮ ਦਾ ਮਿਜ਼ਾਜ, ਦੋ ਦਿਨ ਮੀਂਹ...

ਪੰਜਾਬ ਦੇ ਕਈ ਹਿੱਸਿਆਂ ’ਚ ਬਦਲਿਆ ਮੌਸਮ ਦਾ ਮਿਜ਼ਾਜ, ਦੋ ਦਿਨ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ

ਪੰਜਾਬ ਦੇ ਕਈ ਹਿੱਸਿਆਂ ’ਚ ਬਦਲਿਆ ਮੌਸਮ ਦਾ ਮਿਜ਼ਾਜ, ਦੋ ਦਿਨ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ

ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਅੰਮ੍ਰਿਤਸਰ ਵਿੱਚ ਹੋਰਨਾਂ ਇਲਾਕਿਆਂ ਦੇ ਮੁਕਾਬਲੇ ਵੱਧ ਮੀਂਹ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਵੀ ਕੁਝ ਖੇਤਰਾਂ ਵਿੱਚ ਵਰਖਾ ਹੋਈ, ਹਾਲਾਂਕਿ ਪੂਰੇ ਸ਼ਹਿਰ ਵਿੱਚ ਮੀਂਹ ਨਹੀਂ ਪਿਆ।

ਲੁਧਿਆਣਾ

ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਆਪਣਾ ਰੁਖ ਬਦਲ ਲਿਆ ਹੈ। ਪੱਛਮੀ ਪੌਣਾਂ ਵਿੱਚ ਆਈ ਗੜਬੜੀ ਦੇ ਪ੍ਰਭਾਵ ਕਾਰਨ ਸ਼ੁੱਕਰਵਾਰ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ। ਕਈ ਥਾਵਾਂ ’ਤੇ ਅਸਮਾਨ ’ਚ ਬੱਦਲ ਛਾਏ ਰਹੇ ਅਤੇ ਹਲਕੀ ਬੂੰਦਾਬਾਂਦੀ ਵੀ ਦਰਜ ਕੀਤੀ ਗਈ।

ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਅੰਮ੍ਰਿਤਸਰ ਵਿੱਚ ਹੋਰਨਾਂ ਇਲਾਕਿਆਂ ਦੇ ਮੁਕਾਬਲੇ ਵੱਧ ਮੀਂਹ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਵੀ ਕੁਝ ਖੇਤਰਾਂ ਵਿੱਚ ਵਰਖਾ ਹੋਈ, ਹਾਲਾਂਕਿ ਪੂਰੇ ਸ਼ਹਿਰ ਵਿੱਚ ਮੀਂਹ ਨਹੀਂ ਪਿਆ। ਮੀਂਹ ਅਤੇ ਬੱਦਲਵਾਈ ਕਾਰਨ ਕਈ ਜ਼ਿਲ੍ਹਿਆਂ ਵਿੱਚ ਦਿਨ ਦੇ ਤਾਪਮਾਨ ਵਿੱਚ ਵੀ ਗਿਰਾਵਟ ਵੇਖਣ ਨੂੰ ਮਿਲੀ ਅਤੇ ਤਾਪਮਾਨ ਲਗਭਗ 30 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।

ਮੌਸਮ ਵਿਭਾਗ ਨੇ ਆਉਣ ਵਾਲੇ ਦੋ ਦਿਨਾਂ ਲਈ ਵੀ ਮੌਸਮ ਨੂੰ ਲੈ ਕੇ ਸਾਵਧਾਨੀ ਜਾਰੀ ਕੀਤੀ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ 26 ਅਤੇ 27 ਸਤੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਨ੍ਹਾਂ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਇਸ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਦੋਵਾਂ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ 28 ਸਤੰਬਰ ਤੋਂ ਮੌਸਮ ਵਿੱਚ ਮੁੜ ਸੁਧਾਰ ਆਉਣ ਅਤੇ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments