ਡਾ ਭੀਮ ਰਾਓ ਅੰਬੇਦਕਰ ਨੂੰ ਜਨਮ ਦਿਹਾੜੇ ਤੇ ਸ਼ਰਧਾ ਦੇ ਫੁੱਲ ਭੇਂਟ
•ਬਾਬਾ ਸਾਹਿਬ ਦੇਸ਼ ਵਾਸੀਆਂ ਲਈ ਪ੍ਰੇਰਨਾ ਦਾ ਸਰੋਤ –ਡਾ. ਰੂਹੀ ਦੁੱਗ
ਫਰੀਦਕੋਟ, 16 ਅਪ੍ਰੈਲ – (ਗੁਰਮੀਤ ਸਿੰਘ ਬਰਾੜ) ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਦੇ ਮੌਕੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ ,ਜਿਸ ਵਿਚ ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿਚ ਸ਼ਾਮਲ ਹੋਏ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਤੇ ਫੁੱਲ ਮਾਲਾਵਾਂ ਪਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਮੌਕੇ ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਤੇ ਸਾਥੀਆਂ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ ਸਾਰੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ ਅਤੇ ਉਨ੍ਹਾਂ ਨੇ ਭਾਰਤ ਦੇ ਹਰੇਕ ਨਾਗਰਿਕ ਨੂੰ ਸੰਵਿਧਾਨ ਰਾਹੀਂ ਬਰਾਬਰਤਾ ਦੇ ਹੱਕ ਪ੍ਰਦਾਨ ਕਰਵਾਏ ।ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਜਿੱਥੇ ਸਾਡਾ ਸੰਵਿਧਾਨ ਸਾਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਾ ਹੈ ਉੱਥੇ ਸਾਨੂੰ ਆਪਣੇ ਸੰਵਿਧਾਨਕ ਫਰਜ਼ਾਂ ਪ੍ਰਤੀ ਵੀ ਸੁਚੇਤ ਹੋਣ ਦੀ ਲੋੜ ਹੈ ।ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਅਣਥੱਕ ਮਿਹਨਤ ਸਦਕਾ ਹੀ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਬਣਿਆ ਹੈ ਅਤੇ ਵੱਖ ਵੱਖ ਖੇਤਰਾਂ ਵਿੱਚ ਪੂਰੀ ਦੁਨੀਆਂ ਦਾ ਮਾਰਗ ਦਰਸ਼ਨ ਕਰ ਰਿਹਾ ਹੈ ।ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇਸ਼ ਦੇ ਲੋਕਾਂ ਲਈ ਹਮੇਸ਼ਾ ਮਾਰਗ ਦਰਸ਼ਕ ਅਤੇ ਪ੍ਰੇਰਨਾ ਸਰੋਤ ਬਣੇ ਰਹਿਣਗੇ।
ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਕਪੂਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਗੁਰਮੀਤ ਸਿੰਘ ਬਰਾੜ ,ਸਹਾਇਕ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਗੁਰਮੀਤ ਕੜਿਆਲਵੀ ,ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਸ਼ੇਖਰ ,ਡਾ. ਮਨਜੀਤ ਬਰਾੜ ,ਡਾ. ਰਾਜ਼ੀਵ ਭੰਡਾਰੀ ,ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ,ਸੁਪਰਡੈਂਟ ਨਰਿੰਦਰ ਕੁਮਾਰ ,ਸੁਪਰਡੈਂਟ ਪਵਨ ਕੁਮਾਰ, ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਅਤੇ ਚਾਂਦ ਪ੍ਰਕਾਸ਼ ਤਹਿਸੀਲਦਾਰ ਚੋਣ ਅਫ਼ਸਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।