Monday, September 28, 2026
Google search engine
Homeਰਾਜਨੀਤੀਸਿਆਸੀ ਸਫ਼ਰ ਸ਼ੁਰੂ ਕਰਦਿਆਂ ਹੀ ਨਿਰੰਜਨ ਸਿੰਘ ਦਾ ਵੱਡਾ ਫ਼ੈਸਲਾ, ‘ਵਾਰਿਸ ਪੰਜਾਬ...

ਸਿਆਸੀ ਸਫ਼ਰ ਸ਼ੁਰੂ ਕਰਦਿਆਂ ਹੀ ਨਿਰੰਜਨ ਸਿੰਘ ਦਾ ਵੱਡਾ ਫ਼ੈਸਲਾ, ‘ਵਾਰਿਸ ਪੰਜਾਬ ਦੇ’ ਤੋਂ ਹੋਏ ਵੱਖ

ਸਿਆਸੀ ਸਫ਼ਰ ਸ਼ੁਰੂ ਕਰਦਿਆਂ ਹੀ ਨਿਰੰਜਨ ਸਿੰਘ ਦਾ ਵੱਡਾ ਫ਼ੈਸਲਾ, ‘ਵਾਰਿਸ ਪੰਜਾਬ ਦੇ’ ਤੋਂ ਹੋਏ ਵੱਖ

ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸੇਵਾਮੁਕਤ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਤੋਂ ਕੁਝ ਹੀ ਦਿਨਾਂ ਬਾਅਦ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ ਹੈ।

ਚੰਡੀਗੜ੍ਹ

ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸੇਵਾਮੁਕਤ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਤੋਂ ਕੁਝ ਹੀ ਦਿਨਾਂ ਬਾਅਦ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਪਾਰਟੀ ਨੂੰ ਸਮਰਥਨ ਦੇਣ ਦੇ ਬਾਵਜੂਦ ਕੁਝ ਮਾਮਲਿਆਂ ਵਿੱਚ ਉਨ੍ਹਾਂ ਦੇ ਵਿਚਾਰ ਪਾਰਟੀ ਨਾਲ ਮੇਲ ਨਹੀਂ ਖਾਂਦੇ।

ਨਿਰੰਜਨ ਸਿੰਘ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਭ੍ਰਿਸ਼ਟਾਚਾਰ, ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਕਥਿਤ ਸ਼ਮੂਲੀਅਤ ਵਰਗੇ ਮੁੱਦਿਆਂ ਨੂੰ ਲੈ ਕੇ ਪਾਰਟੀ ਦਾ ਸਮਰਥਨ ਕੀਤਾ ਸੀ। ਹਾਲਾਂਕਿ, ਕੁਝ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਦੇ ਗੰਭੀਰ ਮਤਭੇਦ ਹਨ ਅਤੇ ਉਹ ਇਨ੍ਹਾਂ ’ਤੇ ਸਮਝੌਤਾ ਨਹੀਂ ਕਰ ਸਕਦੇ।

ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੇ ਬਿਆਨ ਵਿੱਚ ਸਪੱਸ਼ਟ ਕੀਤਾ ਕਿ ਉਹ ਹੁਣ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਤੋਂ ਆਪਣੇ ਆਪ ਨੂੰ ਅਲੱਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਨਤਕ ਜੀਵਨ ਵਿੱਚ ਸਰਗਰਮ ਵਿਅਕਤੀਆਂ ਦਾ ਆਚਰਨ ਸੰਵਿਧਾਨਕ ਮਰਿਆਦਾਵਾਂ ਦੇ ਅਨੁਕੂਲ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਲਈ ਭਵਿੱਖ ਵਿੱਚ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਕੁਝ ਦਿਨ ਪਹਿਲਾਂ ਹੀ ਸਿਆਸਤ ’ਚ ਰੱਖਿਆ ਸੀ ਕਦਮ

ਨਿਰੰਜਨ ਸਿੰਘ ਨੇ ਬੁੱਧਵਾਰ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਕੇ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ ਸੀ। ਇਸ ਮੌਕੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਸਮੇਤ ਪਾਰਟੀ ਦੇ ਕਈ ਆਗੂ ਮੌਜੂਦ ਸਨ।

ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਨਿਰੰਜਨ ਸਿੰਘ ਨੇ ਕਿਹਾ ਸੀ ਕਿ ਸਿਆਸਤ ਵਿੱਚ ਆਉਣਾ ਉਨ੍ਹਾਂ ਦੀ ਪਹਿਲੀ ਪਸੰਦ ਨਹੀਂ ਸੀ, ਪਰ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਉਨ੍ਹਾਂ ਨੇ ਇਹ ਕਦਮ ਚੁੱਕਿਆ। ਉਨ੍ਹਾਂ ਨੇ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਕਾਨੂੰਨ-ਵਿਵਸਥਾ ਵਰਗੇ ਮੁੱਦਿਆਂ ’ਤੇ ਕੰਮ ਕਰਨ ਦੀ ਗੱਲ ਵੀ ਆਖੀ ਸੀ।

ਹੁਣ ਪਾਰਟੀ ਨਾਲ ਜੁੜਨ ਦੇ ਕੁਝ ਹੀ ਦਿਨਾਂ ਬਾਅਦ ਉਨ੍ਹਾਂ ਵੱਲੋਂ ਵੱਖ ਹੋਣ ਦਾ ਐਲਾਨ ਕੀਤੇ ਜਾਣ ਨਾਲ ਇਹ ਮਾਮਲਾ ਸਿਆਸੀ ਚਰਚਾ ਦਾ ਵਿਸ਼ਾ ਬਣ ਗਿਆ ਹੈ।

-(ਟੀਵੀ 9 ਪੰਜਾਬੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments