Sunday, October 4, 2026
Google search engine
Homeਤਾਜ਼ਾ ਖਬਰਮੁੱਖ ਮੰਤਰੀ ਨਾਲ ਮੁਲਾਕਾਤ ’ਤੇ ਬਾਬਾ ਲੱਖਾ ਸਿੰਘ ਨੇ ਦਿੱਤਾ ਸਪਸ਼ਟੀਕਰਨ, ਅਕਾਲ...

ਮੁੱਖ ਮੰਤਰੀ ਨਾਲ ਮੁਲਾਕਾਤ ’ਤੇ ਬਾਬਾ ਲੱਖਾ ਸਿੰਘ ਨੇ ਦਿੱਤਾ ਸਪਸ਼ਟੀਕਰਨ, ਅਕਾਲ ਤਖ਼ਤ ਸਾਹਿਬ ਅੱਗੇ ਮੰਨੀ ਆਪਣੀ ਗਲਤੀ

ਮੁੱਖ ਮੰਤਰੀ ਨਾਲ ਮੁਲਾਕਾਤ ’ਤੇ ਬਾਬਾ ਲੱਖਾ ਸਿੰਘ ਨੇ ਦਿੱਤਾ ਸਪਸ਼ਟੀਕਰਨ, ਅਕਾਲ ਤਖ਼ਤ ਸਾਹਿਬ ਅੱਗੇ ਮੰਨੀ ਆਪਣੀ ਗਲਤੀ

ਬਾਬਾ ਲੱਖਾ ਸਿੰਘ ਨੇ ਆਪਣੇ ਪੱਖ ਵਿੱਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਸਬੰਧੀ ਜਾਰੀ ਕੀਤੇ ਗਏ ਆਦੇਸ਼ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਕਰਨੀ ਚਾਹੀਦੀ ਸੀ।

ਅੰਮ੍ਰਿਤਸਰ

ਨਾਨਕਸਰ ਕਲੇਰਾਂ, ਜਗਰਾਉਂ ਨਾਲ ਸਬੰਧਤ ਬਾਬਾ ਲੱਖਾ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਹੋਈ ਨਿੱਜੀ ਮੁਲਾਕਾਤ ਦੇ ਮਾਮਲੇ ਵਿੱਚ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੌਂਪ ਦਿੱਤਾ ਹੈ। ਉਨ੍ਹਾਂ ਇਹ ਸਪਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਿੱਤਾ।

ਬਾਬਾ ਲੱਖਾ ਸਿੰਘ ਨੇ ਆਪਣੇ ਪੱਖ ਵਿੱਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਸਬੰਧੀ ਜਾਰੀ ਕੀਤੇ ਗਏ ਆਦੇਸ਼ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਕਰਨੀ ਚਾਹੀਦੀ ਸੀ। ਉਨ੍ਹਾਂ ਇਸ ਨੂੰ ਆਪਣੀ ਭੁੱਲ ਕਰਾਰ ਦਿੰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹਨ।

ਉਨ੍ਹਾਂ ਸਪਸ਼ਟੀਕਰਨ ਵਿੱਚ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਮਕਸਦ ਨਾਨਕਸਰ ਸੰਪਰਦਾ ਵੱਲੋਂ ਚਲਾਏ ਜਾ ਰਹੇ ਹਸਪਤਾਲ ਨਾਲ ਜੁੜੇ ਪ੍ਰਬੰਧਕੀ ਕੰਮ ਸਨ। ਬਾਬਾ ਲੱਖਾ ਸਿੰਘ ਮੁਤਾਬਕ ਇਨ੍ਹਾਂ ਕੰਮਾਂ ਸਬੰਧੀ ਸਰਕਾਰੀ ਅਧਿਕਾਰੀਆਂ ਵੱਲੋਂ ਕਾਰਵਾਈ ਕਰਨ ਵਿੱਚ ਅਸਮਰੱਥਾ ਪ੍ਰਗਟਾਈ ਗਈ ਸੀ ਅਤੇ ਮੁੱਖ ਮੰਤਰੀ ਤੋਂ ਆਦੇਸ਼ ਕਰਵਾਉਣ ਲਈ ਕਿਹਾ ਗਿਆ ਸੀ। ਇਸੇ ਕਾਰਨ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮਿਲਣਾ ਪਿਆ।

ਬਾਬਾ ਲੱਖਾ ਸਿੰਘ ਨੇ ਇਹ ਵੀ ਸਪਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਬੇਅਦਬੀ ਕਾਨੂੰਨ ਦੀ ਕੋਈ ਸ਼ਲਾਘਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਇਸ ਸਬੰਧੀ ਪ੍ਰਕਾਸ਼ਿਤ ਹੋਈਆਂ ਖ਼ਬਰਾਂ ਵਿੱਚ ਉਨ੍ਹਾਂ ਦੇ ਹਵਾਲੇ ਨਾਲ ਜੋ ਗੱਲਾਂ ਸਾਹਮਣੇ ਆਈਆਂ ਹਨ, ਉਹ ਉਨ੍ਹਾਂ ਵੱਲੋਂ ਜਾਰੀ ਕੀਤਾ ਗਿਆ ਕੋਈ ਬਿਆਨ ਨਹੀਂ ਸੀ। ਉਨ੍ਹਾਂ ਅਨੁਸਾਰ ਇਹ ਗੱਲ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ’ਤੇ ਪੇਸ਼ ਕੀਤੀ ਗਈ।

ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਰਹੇ ਹਨ ਅਤੇ ਤਖ਼ਤ ਸਾਹਿਬ ਤੋਂ ਜਾਰੀ ਹੋਣ ਵਾਲੇ ਹਰ ਆਦੇਸ਼ ਨੂੰ ਸਤਿਕਾਰ ਸਹਿਤ ਸਵੀਕਾਰ ਕਰਦੇ ਹਨ।

ਇਸ ਮਾਮਲੇ ਬਾਰੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਬਾਬਾ ਲੱਖਾ ਸਿੰਘ ਵੱਲੋਂ ਦਿੱਤਾ ਗਿਆ ਸਪਸ਼ਟੀਕਰਨ ਅਤੇ ਖਿਮਾ-ਜਾਚਨਾ ਸਿੰਘ ਸਾਹਿਬ ਵੱਲੋਂ ਪ੍ਰਾਪਤ ਕਰ ਲਈ ਗਈ ਹੈ। ਹੁਣ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ ਅਤੇ ਉਸ ਤੋਂ ਬਾਅਦ ਅਗਲਾ ਫੈਸਲਾ ਲਿਆ ਜਾਵੇਗਾ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments