Sunday, October 4, 2026
Google search engine
Homeਤਾਜ਼ਾ ਖਬਰਦੋ ਯੂਨੀਵਰਸਿਟੀਆਂ ’ਚ ਵਿਦਿਆਰਥੀ ਹੰਗਾਮਿਆਂ ਦੀ ਜਾਂਚ ਦੇ ਘੇਰੇ ’ਚ ਆਇਆ ਸੋਸ਼ਲ...

ਦੋ ਯੂਨੀਵਰਸਿਟੀਆਂ ’ਚ ਵਿਦਿਆਰਥੀ ਹੰਗਾਮਿਆਂ ਦੀ ਜਾਂਚ ਦੇ ਘੇਰੇ ’ਚ ਆਇਆ ਸੋਸ਼ਲ ਮੀਡੀਆ, ਹਾਈ ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

ਦੋ ਯੂਨੀਵਰਸਿਟੀਆਂ ’ਚ ਵਿਦਿਆਰਥੀ ਹੰਗਾਮਿਆਂ ਦੀ ਜਾਂਚ ਦੇ ਘੇਰੇ ’ਚ ਆਇਆ ਸੋਸ਼ਲ ਮੀਡੀਆ, ਹਾਈ ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

ਦਰਅਸਲ, ਐੱਲਪੀਯੂ ਦੇ ਇੱਕ ਵਿਦਿਆਰਥੀ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਯੂਨੀਵਰਸਿਟੀ ਵਿੱਚ ਹੋਈ ਹਿੰਸਾ, ਅੱਗਜ਼ਨੀ ਅਤੇ ਭੰਨਤੋੜ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਚੰਡੀਗੜ੍ਹ

ਪੰਜਾਬ ਦੀਆਂ ਦੋ ਨਿੱਜੀ ਸਿੱਖਿਆ ਸੰਸਥਾਵਾਂ ਚਿਤਕਾਰਾ ਯੂਨੀਵਰਸਿਟੀ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਵਿੱਚ ਵਾਪਰੀਆਂ ਹੰਗਾਮੇ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਸਰਕਾਰ ਨੂੰ ਜਾਂਚ ਕਰਕੇ ਇਹ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਕੀ ਦੋਵਾਂ ਯੂਨੀਵਰਸਿਟੀਆਂ ਵਿੱਚ ਹੋਈਆਂ ਘਟਨਾਵਾਂ ਆਪਸ ਵਿੱਚ ਜੁੜੀਆਂ ਹੋਈਆਂ ਸਨ ਜਾਂ ਸੋਸ਼ਲ ਮੀਡੀਆ ਰਾਹੀਂ ਜਾਣਬੁੱਝ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਮਾਮਲੇ ਦੀ ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਵੇਗੀ।

ਦਰਅਸਲ, ਐੱਲਪੀਯੂ ਦੇ ਇੱਕ ਵਿਦਿਆਰਥੀ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਯੂਨੀਵਰਸਿਟੀ ਵਿੱਚ ਹੋਈ ਹਿੰਸਾ, ਅੱਗਜ਼ਨੀ ਅਤੇ ਭੰਨਤੋੜ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਸੁਣਵਾਈ ਦੌਰਾਨ ਅਦਾਲਤ ਨੇ ਇਸ ਮਾਮਲੇ ਦੀ ਤੁਲਨਾ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਨਾਲ ਕੀਤੀ।

ਜਾਣਕਾਰੀ ਅਨੁਸਾਰ, 25 ਸਤੰਬਰ ਦੀ ਰਾਤ ਨੂੰ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੇ ਲਾਪਤਾ ਹੋਣ ਜਾਂ ਉਨ੍ਹਾਂ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਸਬੰਧੀ ਅਫਵਾਹਾਂ ਸੋਸ਼ਲ ਮੀਡੀਆ ’ਤੇ ਫੈਲ ਗਈਆਂ ਸਨ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨ ਲੱਗੇ। ਹਾਲਾਂਕਿ, ਪੁਲਿਸ ਅਤੇ ਯੂਨੀਵਰਸਿਟੀ ਪ੍ਰਬੰਧਕਾਂ ਨੇ ਅਜਿਹੀ ਕਿਸੇ ਵੀ ਘਟਨਾ ਤੋਂ ਇਨਕਾਰ ਕੀਤਾ ਸੀ। ਪ੍ਰਦਰਸ਼ਨ ਦੌਰਾਨ ਸਥਿਤੀ ਤਣਾਅਪੂਰਨ ਹੋ ਗਈ ਅਤੇ ਜਾਇਦਾਦ ਦੀ ਭੰਨਤੋੜ ਹੋਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ।

ਇਸੇ ਤਰ੍ਹਾਂ ਐੱਲਪੀਯੂ ਵਿੱਚ ਵੀ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਅਤੇ ਉਸ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀਆਂ ਅਫਵਾਹਾਂ ਫੈਲਣ ਤੋਂ ਬਾਅਦ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ। ਇਹ ਪ੍ਰਦਰਸ਼ਨ ਬਾਅਦ ਵਿੱਚ ਹਿੰਸਕ ਹੋ ਗਿਆ, ਜਿਸ ਦੌਰਾਨ ਯੂਨੀਵਰਸਿਟੀ ਕੰਪਲੈਕਸ ਵਿੱਚ ਭੰਨਤੋੜ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਵਾਪਰੀਆਂ। ਇਸ ਤੋਂ ਇਲਾਵਾ ਕੌਮੀ ਸ਼ਾਹਰਾਹ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸੋਸ਼ਲ ਮੀਡੀਆ ’ਤੇ ਫੈਲਾਏ ਗਏ ਦਾਅਵਿਆਂ ਦੀ ਪੁਸ਼ਟੀ ਨਹੀਂ ਹੋਈ ਸੀ।

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਦੋਵਾਂ ਘਟਨਾਵਾਂ ਦੇ ਪਿਛੋਕੜ, ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਅਤੇ ਸੰਭਾਵਿਤ ਸਬੰਧਾਂ ਦੀ ਜਾਂਚ ਕਰਨ ਲਈ ਕਿਹਾ ਹੈ। ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਸਰਕਾਰ ਇਸ ਬਾਰੇ ਵਿਸਥਾਰਤ ਸਥਿਤੀ ਰਿਪੋਰਟ ਪੇਸ਼ ਕਰੇ ਅਤੇ ਦੱਸੇ ਕਿ ਕੀ ਦੋਵਾਂ ਯੂਨੀਵਰਸਿਟੀਆਂ ਵਿੱਚ ਅਸ਼ਾਂਤੀ ਫੈਲਾਉਣ ਪਿੱਛੇ ਕੋਈ ਸਾਂਝੀ ਸਾਜ਼ਿਸ਼ ਜਾਂ ਯੋਜਨਾਬੱਧ ਕੋਸ਼ਿਸ਼ ਸੀ।

-(ਪੰਜਾਬੀ ਜਾਗਰਣ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments