Saturday, October 3, 2026
Google search engine
Homeਅਪਰਾਧਨਵੇਂ ਡਰੱਗ ਕੇਸ ’ਚ ਸਾਬਕਾ ਪੁਲਿਸ ਅਧਿਕਾਰੀ ਰਾਜਜੀਤ ਹੁੰਦਲ ਦੀ ਮੁੜ ਗ੍ਰਿਫ਼ਤਾਰੀ,...

ਨਵੇਂ ਡਰੱਗ ਕੇਸ ’ਚ ਸਾਬਕਾ ਪੁਲਿਸ ਅਧਿਕਾਰੀ ਰਾਜਜੀਤ ਹੁੰਦਲ ਦੀ ਮੁੜ ਗ੍ਰਿਫ਼ਤਾਰੀ, ਅਦਾਲਤ ਨੇ 4 ਦਿਨਾਂ ਦੇ ਰਿਮਾਂਡ ’ਤੇ ਭੇਜਿਆ

ਨਵੇਂ ਡਰੱਗ ਕੇਸ ’ਚ ਸਾਬਕਾ ਪੁਲਿਸ ਅਧਿਕਾਰੀ ਰਾਜਜੀਤ ਹੁੰਦਲ ਦੀ ਮੁੜ ਗ੍ਰਿਫ਼ਤਾਰੀ, ਅਦਾਲਤ ਨੇ 4 ਦਿਨਾਂ ਦੇ ਰਿਮਾਂਡ ’ਤੇ ਭੇਜਿਆ

ਜਾਣਕਾਰੀ ਅਨੁਸਾਰ, ਜਾਂਚ ਟੀਮ ਨੇ ਹੁੰਦਲ ਦਾ ਸੱਤ ਦਿਨਾਂ ਦਾ ਰਿਮਾਂਡ ਹਾਸਲ ਕਰਨ ਦੀ ਮੰਗ ਕੀਤੀ ਸੀ, ਪਰ ਬਚਾਅ ਪੱਖ ਦੇ ਸੀਨੀਅਰ ਵਕੀਲ ਐੱਚਐੱਸ ਧਨੋਆ ਨੇ ਇਸ ਦਾ ਵਿਰੋਧ ਕੀਤਾ।

ਮੁਹਾਲੀ

ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਰਾਜਜੀਤ ਸਿੰਘ ਹੁੰਦਲ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧ ਗਈਆਂ ਹਨ। ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ਼) ਨੇ ਸ਼ੁੱਕਰਵਾਰ ਨੂੰ ਉਸ ਨੂੰ ਨਸ਼ਾ ਤਸਕਰੀ ਨਾਲ ਜੁੜੇ ਇੱਕ ਨਵੇਂ ਐੱਨਡੀਪੀਐੱਸ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਸ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ।

ਜਾਣਕਾਰੀ ਅਨੁਸਾਰ, ਜਾਂਚ ਟੀਮ ਨੇ ਹੁੰਦਲ ਦਾ ਸੱਤ ਦਿਨਾਂ ਦਾ ਰਿਮਾਂਡ ਹਾਸਲ ਕਰਨ ਦੀ ਮੰਗ ਕੀਤੀ ਸੀ, ਪਰ ਬਚਾਅ ਪੱਖ ਦੇ ਸੀਨੀਅਰ ਵਕੀਲ ਐੱਚਐੱਸ ਧਨੋਆ ਨੇ ਇਸ ਦਾ ਵਿਰੋਧ ਕੀਤਾ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਚਾਰ ਦਿਨਾਂ ਦਾ ਰਿਮਾਂਡ ਮਨਜ਼ੂਰ ਕਰ ਲਿਆ।

ਜ਼ਿਕਰਯੋਗ ਹੈ ਕਿ ਰਿਸ਼ਵਤਖੋਰੀ ਅਤੇ ਨਸ਼ਾ ਤਸਕਰੀ ਦੇ ਪੁਰਾਣੇ ਗਠਜੋੜ ਨਾਲ ਸਬੰਧਤ ਮਾਮਲੇ ਵਿੱਚ ਪੁਲਿਸ ਰਿਮਾਂਡ ਪੂਰਾ ਹੋਣ ਮਗਰੋਂ ਅਦਾਲਤ ਨੇ ਰਾਜਜੀਤ ਹੁੰਦਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਸਨ। ਇਸੇ ਦੌਰਾਨ ਏਐੱਨਟੀਐੱਫ਼ ਨੇ ਸਾਲ 2017 ਵਿੱਚ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ਼) ਵੱਲੋਂ ਦਰਜ ਐੱਫਆਈਆਰ ਨੰਬਰ 1 ਵਿੱਚ ਉਸ ਨੂੰ ਕਥਿਤ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕਰਦਿਆਂ ਅਦਾਲਤ ਕੰਪਲੈਕਸ ਵਿੱਚੋਂ ਹੀ ਮੁੜ ਗ੍ਰਿਫ਼ਤਾਰ ਕਰ ਲਿਆ।

ਹੁਣ ਜਾਂਚ ਏਜੰਸੀ ਵੱਲੋਂ ਨਵੇਂ ਮਾਮਲੇ ਵਿੱਚ ਰਾਜਜੀਤ ਹੁੰਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਇਸ ਮਾਮਲੇ ਨਾਲ ਜੁੜੇ ਹੋਰ ਤੱਥਾਂ ਅਤੇ ਸੰਭਾਵਿਤ ਸਬੰਧਾਂ ਦੀ ਜਾਂਚ ਕਰੇਗੀ।

-(ਪੰਜਾਬੀ ਜਾਗਰਣ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments