Image default
ਤਾਜਾ ਖਬਰਾਂ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਸੁਣੀਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਸੁਣੀਆ
ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਫ਼ਰੀਦਕੋਟ, 18 ਅਪ੍ਰੈਲ – (ਗੁਰਮੀਤ ਸਿੰਘ ਬਰਾੜ) ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਤੋਂ ਵਿਧਾਇਕ ਸ ਕੁਲਤਾਰ ਸਿੰਘ ਸੰਧਵਾਂ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ/ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਰੈਸਟ ਹਾਊਸ ਵਿਖੇ ਲੋਕਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇਤਿਹਾਸਕ ਫ਼ਤਵਾ ਦੇ ਕੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ, ਪਾਰਟੀ ਦੇ ਵਿਧਾਇਕਾ ਵੱਲੋਂ ਹਲਕਾ ਪੱਧਰ ਤੇ ਅਤੇ ਪੂਰੇ ਪੰਜਾਬ ਵਿਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ/ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ ਉਥੇ ਹੀ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜ਼ਿਲ੍ਹਾ ਉਨ੍ਹਾਂ ਦਾ ਘਰ ਹੈ ਤੇ ਉਨ੍ਹਾਂ ਨੇ ਆਪਣੇ ਹਲਕੇ ਤੇ ਜ਼ਿਲ੍ਹੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਅੱਜ ਇਥੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਵੱਖ ਵੱਖ ਵਿਭਾਗਾਂ ਸਬੰਧੀ ਮੁਸ਼ਕਿਲਾਂ ਤੇ ਸ਼ਿਕਾਇਤਾਂ ਆਦਿ ਲੈ ਕੇ ਲੋਕ ਮਿਲੇ ਹਨ ਤੇ ਉਨ੍ਹਾਂ ਨੇ ਇਸ ਸਬੰਧ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੇ ਸਮਾਂਬੱਧ ਹੱਲ ਲਈ ਆਦੇਸ਼ ਦਿੱਤੇ ਹਨ। ਸ. ਸੰਧਵਾਂ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਨੂੰ ਇੱਕ ਮਹੀਨਾ ਹੀ ਹੋਇਆ ਹੈ ਤੇ ਸਰਕਾਰ ਨੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲੋਕ ਹਿੱਤਾਂ ਵਿੱਚ ਦਿਨ ਰਾਤ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਰਾਜ ਦੇ ਲੋਕਾਂ ਨਾਲ ਚੋਣਾਂ ਦੌਰਾਨ ਤਿੰਨ ਸੌ ਯੂਨਿਟ ਮੁਫ਼ਤ ਬਿਜਲੀ ਦੇਣ ਦੀ ਦਿੱਤੀ ਗਈ ਗਾਰੰਟੀ ਨੂੰ ਪੂਰਾ ਕਰ ਦਿੱਤਾ ਹੈ। ਜਿਸ ਦਾ ਰਾਜ ਦੇ ਸਾਰੇ ਵਰਗਾਂ ਨੂੰ ਆਰਥਿਕ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਰਾਜ ਦੇ ਲੋਕਾਂ ਨਾਲ ਕੀਤੇ ਗਏ ਹਰੇਕ ਵਾਅਦੇ, ਗਾਰੰਟੀ ਨੂੰ ਹਰ ਹਾਲ ਵਿੱਚ ਪੂਰਾ ਕਰੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਹਲੇ ਨਾ ਪੈਣ, ਸਗੋਂ ਇਨ੍ਹਾਂ ਗਰੰਟੀਆਂ ਅਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਪੰਜਾਬ ਸਰਕਾਰ ਦਾ ਸਾਥ ਦੇਣ। ਇਸ ਮੌਕੇ ਉਨ੍ਹਾਂ ਭਾਈ ਘਨੱਈਆ ਕੈਂਸਰ ਰੋਕੂ ਸੁਸਾਇਟੀ ਸਮੇਤ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਜ਼ਿਲ੍ਹੇ ਦੇ ਵੱਖ ਵੱਖ ਪ੍ਰੋਜੈਕਟਾਂ ਤੇ ਜ਼ਿਲ੍ਹੇ ਦੀ ਬਿਹਤਰੀ ਲਈ ਉਨ੍ਹਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ)ਸ. ਪਰਮਦੀਪ ਸਿੰਘ, ਐਕਸੀਅਨ ਪੰਚਾਇਤੀ ਰਾਜ ਸ੍ਰੀ ਮਹੇਸ਼ ਗਰਗ, ਐਸ.ਡੀ.ਓ ਸ੍ਰੀ ਤਾਰਾ ਚੰਦ, ਈ.ਓ ਨਗਰ ਕੌਸਲ ਫ਼ਰੀਦਕੋਚ/ਕੋਟਕਪੂਰਾ, ਸ੍ਰੀ ਅਮ੍ਰਿਤ ਲਾਲ,ਗੁਰਪ੍ਰੀਤ ਸਿੰਘ ਚੰਦਬਾਜਾ, ਭਾਈ ਘਨੱਈਆ ਕੈਂਸਰ ਰੋਕੂ ਸੁਸਾਇਟੀ, ਮਨਪ੍ਰੀਤ ਸਿੰਘ ਧਾਲੀਵਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related posts

ਹੁਣੇ ਹੁਣੇ ਹੋਇਆ ਫਰੀਦਕੋਟ ਵਿੱਚ ਭਿਆਨਕ ਐਕਸੀਡੈਂਟ

punjabdiary

Breaking- ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਰਾਜ ਵਿੱਚ ਸਕੂਲਾਂ ਦੀ ਇਹ ਹਾਲਤ ਸੀ – ਹਰਜੋਤ ਬੈਂਸ

punjabdiary

Breaking- ਗੀਤ ‘LETTER TO CM’ ਗਾਉਣ ਤੇ ਜੈਨੀ ਜੌਹਲ ਨੂੰ ਮਿਲੀ FIR ਦੀ ਧਮਕੀ

punjabdiary

Leave a Comment