Saturday, October 10, 2026
Google search engine
Homeਤਾਜ਼ਾ ਖਬਰਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਤੂਫ਼ਾਨ ਤੇ ਤੇਜ਼ ਹਵਾਵਾਂ ਦਾ ਅਲਰਟ, ਮੀਂਹ...

ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਤੂਫ਼ਾਨ ਤੇ ਤੇਜ਼ ਹਵਾਵਾਂ ਦਾ ਅਲਰਟ, ਮੀਂਹ ਪੈਣ ਦੇ ਆਸਾਰ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਤੂਫ਼ਾਨ ਤੇ ਤੇਜ਼ ਹਵਾਵਾਂ ਦਾ ਅਲਰਟ, ਮੀਂਹ ਪੈਣ ਦੇ ਆਸਾਰ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੌਸਮ ਬਦਲਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬਿਜਲੀ ਚਮਕਣ, ਗਰਜ-ਤੂਫ਼ਾਨ ਆਉਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ।

ਮੋਹਾਲੀ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੌਸਮ ਬਦਲਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬਿਜਲੀ ਚਮਕਣ, ਗਰਜ-ਤੂਫ਼ਾਨ ਆਉਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਉੱਧਰ, ਚੰਡੀਗੜ੍ਹ ਵਿੱਚ ਅੰਸ਼ਕ ਬੱਦਲਵਾਈ ਰਹਿਣ ਦੇ ਨਾਲ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਛਿੱਟੇ ਪੈ ਸਕਦੇ ਹਨ।

ਚੰਡੀਗੜ੍ਹ ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ, ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿਖੇ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

15 ਅਕਤੂਬਰ ਤੱਕ ਮੌਸਮ ਵਿੱਚ ਰਹੇਗਾ ਉਤਾਰ-ਚੜ੍ਹਾਅ

ਮੌਸਮ ਵਿਭਾਗ ਅਨੁਸਾਰ, ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਮੌਸਮ ਵਿੱਚ ਤਬਦੀਲੀ ਆ ਰਹੀ ਹੈ। ਉੱਤਰੀ ਹਰਿਆਣਾ ਅਤੇ ਨੇੜਲੇ ਇਲਾਕਿਆਂ ਵਿੱਚ ਬਣਿਆ ਉੱਪਰੀ ਹਵਾ ਦਾ ਚੱਕਰਵਾਤੀ ਸਿਸਟਮ ਹੁਣ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਉੱਪਰ ਮੌਜੂਦ ਹੈ। ਇਸ ਤੋਂ ਇਲਾਵਾ, ਉੱਤਰੀ ਪਾਕਿਸਤਾਨ ਅਤੇ ਨਾਲ ਲੱਗਦੇ ਜੰਮੂ ਖੇਤਰ ਵਿੱਚ ਵੀ ਚੱਕਰਵਾਤੀ ਹਵਾਵਾਂ ਦਾ ਸਿਸਟਮ ਬਣਿਆ ਹੋਇਆ ਹੈ।

ਦੂਜੇ ਪਾਸੇ, ਗੁਜਰਾਤ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਐਂਟੀਸਾਈਕਲੋਨਿਕ ਸਰਕੂਲੇਸ਼ਨ ਸਰਗਰਮ ਹੈ। ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਮੌਸਮੀ ਹਾਲਾਤਾਂ ਦੇ ਮੱਦੇਨਜ਼ਰ 15 ਅਕਤੂਬਰ ਤੱਕ ਪੰਜਾਬ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

-(ਬਾਬੂਸ਼ਾਹੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments