Thursday, October 15, 2026
Google search engine
Homeਅਪਰਾਧਝੋਟਾ ਕਤਲ ਕੇਸ ’ਚ ਇਨਸਾਫ਼ ਦੀ ਮੰਗ ਤੇਜ਼, ਪ੍ਰਸ਼ਾਸਨ ਨਾਲ ਗੱਲਬਾਤ ਲਈ...

ਝੋਟਾ ਕਤਲ ਕੇਸ ’ਚ ਇਨਸਾਫ਼ ਦੀ ਮੰਗ ਤੇਜ਼, ਪ੍ਰਸ਼ਾਸਨ ਨਾਲ ਗੱਲਬਾਤ ਲਈ ਕਮੇਟੀ ਨੇ ਨਹੀਂ ਭਰੀ ਹਾਮੀ; ਸਸਕਾਰ ਨਾ ਕਰਨ ’ਤੇ ਪਰਿਵਾਰ ਅੜਿਆ

ਝੋਟਾ ਕਤਲ ਕੇਸ ’ਚ ਇਨਸਾਫ਼ ਦੀ ਮੰਗ ਤੇਜ਼, ਪ੍ਰਸ਼ਾਸਨ ਨਾਲ ਗੱਲਬਾਤ ਲਈ ਕਮੇਟੀ ਨੇ ਨਹੀਂ ਭਰੀ ਹਾਮੀ; ਸਸਕਾਰ ਨਾ ਕਰਨ ’ਤੇ ਪਰਿਵਾਰ ਅੜਿਆ

ਇਸ ਮਾਮਲੇ ਵਿੱਚ ਇਨਸਾਫ਼ ਦਿਵਾਉਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਦਕਿ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਿਵਾਰ ਤੇ ਕਮੇਟੀ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮਾਨਸਾ

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਵਿੱਚ ਤਣਾਅ ਬਰਕਰਾਰ ਹੈ। ਪਰਿਵਾਰ ਅਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਇਸ ਮਾਮਲੇ ਵਿੱਚ ਇਨਸਾਫ਼ ਦਿਵਾਉਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਦਕਿ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਿਵਾਰ ਤੇ ਕਮੇਟੀ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅੱਜ ਸਵੇਰੇ ਡੀਆਈਜੀ ਹਰਜੀਤ ਸਿੰਘ, ਐਸਐਸਪੀ ਵੈਭਵ ਚੌਧਰੀ, ਡਿਪਟੀ ਕਮਿਸ਼ਨਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਧਰਨੇ ਵਾਲੀ ਥਾਂ ’ਤੇ ਪਹੁੰਚੇ। ਅਧਿਕਾਰੀਆਂ ਨੇ ਇਨਸਾਫ਼ ਕਮੇਟੀ ਨੂੰ ਮੀਟਿੰਗ ਕਰਨ ਦਾ ਸੱਦਾ ਦਿੱਤਾ, ਪਰ ਪਰਿਵਾਰ ਅਤੇ ਕਮੇਟੀ ਦੇ ਮੈਂਬਰਾਂ ਨੇ ਫ਼ਿਲਹਾਲ ਇਸ ਸੱਦੇ ਨੂੰ ਸਵੀਕਾਰ ਨਹੀਂ ਕੀਤਾ। ਕਮੇਟੀ ਦਾ ਕਹਿਣਾ ਹੈ ਕਿ ਪਹਿਲਾਂ ਆਪਸ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਮੀਟਿੰਗ ਬਾਰੇ ਅਗਲਾ ਫ਼ੈਸਲਾ ਲਿਆ ਜਾਵੇਗਾ।

ਝੋਟਾ ਦੇ ਪਿਤਾ ਵੱਲੋਂ ਪੰਜਾਬ ਵਾਸੀਆਂ ਨੂੰ ਬੰਦ ਦੇ ਸਮਰਥਨ ਦੀ ਅਪੀਲ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਵੀਡੀਓ ਜਾਰੀ ਕਰਕੇ ਪੰਜਾਬ ਦੇ ਲੋਕਾਂ ਨੂੰ ਬੰਦ ਦੇ ਸੱਦੇ ਦਾ ਆਪੋ-ਆਪਣੇ ਪੱਧਰ ’ਤੇ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਪੁੱਤਰ ਲਈ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ।

ਉਨ੍ਹਾਂ ਦੀ ਅਪੀਲ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੋਣ ਅਤੇ ਮੀਂਹ ਪੈਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮੁਹਿੰਮ ਦਾ ਸਾਥ ਦੇਣ ਅਤੇ ਇਨਸਾਫ਼ ਦੀ ਮੰਗ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ।

ਮੁਲਜ਼ਮ ਦੀ ਗ੍ਰਿਫ਼ਤਾਰੀ ਮਗਰੋਂ ਘਰ ਤੇ ਦੁਕਾਨ ’ਤੇ ਬੁਲਡੋਜ਼ਰ ਕਾਰਵਾਈ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਮਾਮਲੇ ਵਿੱਚ ਉਸ ਦੇ ਇੱਕ ਸਾਥੀ ਦੀ ਗ੍ਰਿਫ਼ਤਾਰੀ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਸੀ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਅਸ਼ਵਨੀ ਕੁਮਾਰ ਦੇ ਘਰ ਅਤੇ ਦੁਕਾਨ ’ਤੇ ਬੁਲਡੋਜ਼ਰ ਰਾਹੀਂ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਗਈ ਹੈ।

ਦੂਜੇ ਪਾਸੇ, ਗੁੱਸੇ ਵਿੱਚ ਆਏ ਸਮਰਥਕਾਂ ਵੱਲੋਂ ਦੁਕਾਨ ਦੀ ਭੰਨਤੋੜ ਕਰਨ ਤੋਂ ਬਾਅਦ ਅੱਗ ਲਗਾਏ ਜਾਣ ਦੀ ਵੀ ਜਾਣਕਾਰੀ ਹੈ। ਮਾਨਸਾ ਦੇ ਬਾਜ਼ਾਰ 13 ਅਕਤੂਬਰ ਤੋਂ ਬੰਦ ਦੱਸੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅਪੂਰਨ ਸਥਿਤੀ ਬਣੀ ਹੋਈ ਹੈ।

ਸੀਬੀਆਈ ਜਾਂਚ ਦੀ ਮੰਗ ’ਤੇ ਅੜਿਆ ਪਰਿਵਾਰ

ਪਰਵਿੰਦਰ ਸਿੰਘ ਝੋਟਾ ਦਾ ਪਰਿਵਾਰ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਉਣ ਦੀ ਮੰਗ ਕਰ ਰਿਹਾ ਹੈ। ਪਰਿਵਾਰ ਦਾ ਸਪੱਸ਼ਟ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਪਰਵਿੰਦਰ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ।

ਹੁਣ ਸਾਰਿਆਂ ਦੀ ਨਜ਼ਰ ਪ੍ਰਸ਼ਾਸਨ ਅਤੇ ਇਨਸਾਫ਼ ਕਮੇਟੀ ਵਿਚਕਾਰ ਹੋਣ ਵਾਲੀ ਸੰਭਾਵੀ ਗੱਲਬਾਤ ’ਤੇ ਟਿਕੀ ਹੋਈ ਹੈ। ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਨੂੰ ਲੈ ਕੇ ਕੀ ਫ਼ੈਸਲਾ ਹੁੰਦਾ ਹੈ ਅਤੇ ਪਰਿਵਾਰ ਦੀਆਂ ਮੰਗਾਂ ’ਤੇ ਪ੍ਰਸ਼ਾਸਨ ਕੀ ਕਦਮ ਚੁੱਕਦਾ ਹੈ, ਇਹ ਦੇਖਣਾ ਅਹਿਮ ਹੋਵੇਗਾ।

-(ਟੀਵੀ 9 ਪੰਜਾਬੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments