Friday, October 16, 2026
Google search engine
Homeਤਾਜ਼ਾ ਖਬਰਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਰਵਿੰਦਰ ਸਿੰਘ ਝੋਟਾ ਨੂੰ ‘ਕੌਮ ਦਾ ਸ਼ਹੀਦ’...

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਰਵਿੰਦਰ ਸਿੰਘ ਝੋਟਾ ਨੂੰ ‘ਕੌਮ ਦਾ ਸ਼ਹੀਦ’ ਆਖਿਆ, ਪਰਿਵਾਰ ਨਾਲ ਕੀਤੀ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਰਵਿੰਦਰ ਸਿੰਘ ਝੋਟਾ ਨੂੰ ‘ਕੌਮ ਦਾ ਸ਼ਹੀਦ’ ਆਖਿਆ, ਪਰਿਵਾਰ ਨਾਲ ਕੀਤੀ ਮੁਲਾਕਾਤ

ਸ਼ਹੀਦ ਭਾਈ ਪਰਵਿੰਦਰ ਸਿੰਘ ਦੀ ਯਾਦ ਵਿੱਚ ਅਰਦਾਸ ਕੀਤੀ ਗਈ, ਜਿਸ ਵਿੱਚ ਪਰਿਵਾਰਕ ਮੈਂਬਰਾਂ ਦੇ ਨਾਲ ਸੰਗਤ ਨੇ ਵੀ ਸ਼ਮੂਲੀਅਤ ਕੀਤੀ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਰਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੰਦਿਆਂ ਕਿਹਾ ਕਿ ਉਹ ਕੌਮ ਦਾ ਸ਼ਹੀਦ ਹੈ।

ਮਾਨਸਾ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਸਿੱਖ ਧਾਰਮਿਕ ਆਗੂਆਂ ਅਤੇ ਸਿਆਸੀ ਆਗੂਆਂ ਵੱਲੋਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮਾਨਸਾ ਪਹੁੰਚੇ ਅਤੇ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਆਪਣੀ ਸੰਵੇਦਨਾ ਪ੍ਰਗਟ ਕੀਤੀ।

ਇਸ ਮੌਕੇ ਸ਼ਹੀਦ ਭਾਈ ਪਰਵਿੰਦਰ ਸਿੰਘ ਦੀ ਯਾਦ ਵਿੱਚ ਅਰਦਾਸ ਕੀਤੀ ਗਈ, ਜਿਸ ਵਿੱਚ ਪਰਿਵਾਰਕ ਮੈਂਬਰਾਂ ਦੇ ਨਾਲ ਸੰਗਤ ਨੇ ਵੀ ਸ਼ਮੂਲੀਅਤ ਕੀਤੀ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਰਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੰਦਿਆਂ ਕਿਹਾ ਕਿ ਉਹ ਕੌਮ ਦਾ ਸ਼ਹੀਦ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਕੋਲ ਆਪਣੀ ਜ਼ਿੰਦਗੀ ਜਿਊਣ ਦਾ ਰਸਤਾ ਸੀ, ਪਰ ਉਸ ਨੇ ਲੋਕਾਂ ਅਤੇ ਨੌਜਵਾਨਾਂ ਦੇ ਹਿੱਤਾਂ ਲਈ ਸੰਘਰਸ਼ ਕਰਦਿਆਂ ਸ਼ਹਾਦਤ ਦਾ ਰਾਹ ਚੁਣਿਆ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਪਰਮਬੰਸ ਸਿੰਘ ਰੋਮਾਣਾ ਵੀ ਹਾਜ਼ਰ ਸਨ।

ਕੌਣ ਸੀ ਪਰਵਿੰਦਰ ਸਿੰਘ ਝੋਟਾ?

ਮਾਨਸਾ ਵਾਸੀ ਪਰਵਿੰਦਰ ਸਿੰਘ ਝੋਟਾ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸਰਗਰਮ ਰਹਿਣ ਕਾਰਨ ਚਰਚਾ ਵਿੱਚ ਆਇਆ ਸੀ। ਉਹ ਆਪਣੀ ਐਂਟੀ ਡਰੱਗ ਟਾਸਕ ਫੋਰਸ ਰਾਹੀਂ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਖ਼ਿਲਾਫ਼ ਆਵਾਜ਼ ਉਠਾਉਂਦਾ ਸੀ। ਉਹ ਸੋਸ਼ਲ ਮੀਡੀਆ ’ਤੇ ਵੀ ਸਰਗਰਮ ਸੀ ਅਤੇ ਮੈਡੀਕਲ ਸਟੋਰਾਂ ’ਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਵਿਕਰੀ ਦਾ ਵਿਰੋਧ ਕਰਦਿਆਂ ਵੀਡੀਓ ਬਣਾਉਂਦਾ ਸੀ। ਇਸ ਮੁਹਿੰਮ ਕਾਰਨ ਉਸ ਦੇ ਕਈ ਲੋਕਾਂ ਨਾਲ ਵਿਵਾਦ ਹੋਣ ਦੀਆਂ ਗੱਲਾਂ ਵੀ ਸਾਹਮਣੇ ਆਈਆਂ ਸਨ।

13 ਅਕਤੂਬਰ ਨੂੰ ਗੋਲੀ ਲੱਗਣ ਕਾਰਨ ਹੋਈ ਸੀ ਮੌਤ

ਜਾਣਕਾਰੀ ਅਨੁਸਾਰ, 13 ਅਕਤੂਬਰ ਦੀ ਸਵੇਰ ਮਾਨਸਾ ਦੇ ਇੱਕ ਬਾਜ਼ਾਰ ਵਿੱਚ ਪਰਵਿੰਦਰ ਸਿੰਘ ਝੋਟਾ ਅਤੇ ਉਸ ਦੇ ਸਾਥੀਆਂ ਦੀ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਨਾਲ ਨਸ਼ਿਆਂ ਦੇ ਮੁੱਦੇ ’ਤੇ ਤਕਰਾਰ ਹੋ ਗਈ ਸੀ। ਦੱਸਿਆ ਜਾਂਦਾ ਹੈ ਕਿ ਝੋਟਾ ਮੈਡੀਕਲ ਸਟੋਰ ’ਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਵਿਕਰੀ ਦਾ ਵਿਰੋਧ ਕਰ ਰਿਹਾ ਸੀ ਅਤੇ ਇਸ ਦੌਰਾਨ ਵੀਡੀਓ ਵੀ ਬਣਾ ਰਿਹਾ ਸੀ।

ਤਕਰਾਰ ਵਧਣ ਤੋਂ ਬਾਅਦ ਅਸ਼ਵਨੀ ਕੁਮਾਰ ਵੱਲੋਂ ਗੋਲੀ ਚਲਾਏ ਜਾਣ ਕਾਰਨ ਪਰਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਹੋਰ ਭਖ ਗਿਆ।

ਕਤਲ ਮਾਮਲੇ ਨੂੰ ਲੈ ਕੇ ਪੰਜਾਬ ਭਰ ਵਿੱਚ ਰੋਸ

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਰੋਸ ਦੇਖਣ ਨੂੰ ਮਿਲਿਆ। ਮਾਮਲੇ ਨੇ ਸਿਆਸੀ ਰੰਗ ਵੀ ਲੈ ਲਿਆ ਅਤੇ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਨੂੰ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਲੈ ਕੇ ਘੇਰਿਆ। ਲੋਕਾਂ ਵੱਲੋਂ ਵੀ ਸਰਕਾਰ ਖ਼ਿਲਾਫ਼ ਨਾਰਾਜ਼ਗੀ ਪ੍ਰਗਟਾਈ ਗਈ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਗਏ।

ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਬਣਾਏ ਗਏ ਇਨਸਾਫ਼ ਮੋਰਚੇ ਅਤੇ ਉਸ ਦੇ ਪਿਤਾ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ। ਮੋਰਚੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ ਦੀ ਮੰਗ ਵੀ ਰੱਖੀ।

ਇਸ ਤੋਂ ਇਲਾਵਾ ਮੋਰਚੇ ਵੱਲੋਂ ਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਮੁਆਵਜ਼ਾ ਦੇਣ, ਪਰਵਿੰਦਰ ਸਿੰਘ ਦੇ ਕਤਲ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਅਤੇ ਸਬੰਧਤ ਐੱਸਐੱਚਓ, ਐੱਸਐੱਸਪੀ ਤੇ ਡੀਐੱਸਪੀ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ। ਮੋਰਚੇ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਇਨ੍ਹਾਂ ਮੰਗਾਂ ’ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

-(ਪੀਟੀਸੀ ਨਿਊਜ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments