Monday, October 19, 2026
Google search engine
Homeਤਾਜ਼ਾ ਖਬਰਝੋਟਾ ਕਤਲ ਮਾਮਲਾ: ਪਿਤਾ ਭੀਮ ਸਿੰਘ ਦੀ ਅਪੀਲ, ਧਰਨੇ ਨੂੰ ਆਪਣੇ ਹਿੱਤਾਂ...

ਝੋਟਾ ਕਤਲ ਮਾਮਲਾ: ਪਿਤਾ ਭੀਮ ਸਿੰਘ ਦੀ ਅਪੀਲ, ਧਰਨੇ ਨੂੰ ਆਪਣੇ ਹਿੱਤਾਂ ਲਈ ਵਰਤਣ ਤੋਂ ਗੁਰੇਜ਼ ਕਰਨ ਲੋਕ

ਝੋਟਾ ਕਤਲ ਮਾਮਲਾ: ਪਿਤਾ ਭੀਮ ਸਿੰਘ ਦੀ ਅਪੀਲ, ਧਰਨੇ ਨੂੰ ਆਪਣੇ ਹਿੱਤਾਂ ਲਈ ਵਰਤਣ ਤੋਂ ਗੁਰੇਜ਼ ਕਰਨ ਲੋਕ

ਭੀਮ ਸਿੰਘ ਨੇ ਇੱਕ ਵੀਡੀਓ ਰਾਹੀਂ ਆਪਣਾ ਪੱਖ ਰੱਖਦਿਆਂ ਕਿਹਾ ਕਿ 16 ਅਕਤੂਬਰ ਤੱਕ ਸਥਿਤੀ ਠੀਕ ਸੀ, ਪਰ 17 ਅਤੇ 18 ਅਕਤੂਬਰ ਨੂੰ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ।

ਮਾਨਸਾ

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਚੱਲ ਰਹੇ ਧਰਨੇ ਦਰਮਿਆਨ ਉਸ ਦੇ ਪਿਤਾ ਭੀਮ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਵਿਅਕਤੀ ਧਰਨੇ ਦਾ ਆਪਣੇ ਨਿੱਜੀ ਹਿੱਤਾਂ ਲਈ ਲਾਹਾ ਲੈਣ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਕੋਈ ਗੱਲ ਕਰਨੀ ਹੈ ਤਾਂ ਉਹ ਸਿੱਧੇ ਉਨ੍ਹਾਂ ਨਾਲ ਸੰਪਰਕ ਕਰੇ।

ਭੀਮ ਸਿੰਘ ਨੇ ਇੱਕ ਵੀਡੀਓ ਰਾਹੀਂ ਆਪਣਾ ਪੱਖ ਰੱਖਦਿਆਂ ਕਿਹਾ ਕਿ 16 ਅਕਤੂਬਰ ਤੱਕ ਸਥਿਤੀ ਠੀਕ ਸੀ, ਪਰ 17 ਅਤੇ 18 ਅਕਤੂਬਰ ਨੂੰ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਆਲੇ-ਦੁਆਲੇ ਮੌਜੂਦ ਕੁਝ ਲੋਕ ਉਨ੍ਹਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਉਹ ਸਾਬਕਾ ਫ਼ੌਜੀ ਹਨ ਅਤੇ ਆਪਣੇ ਵਚਨ ’ਤੇ ਕਾਇਮ ਰਹਿਣ ਵਿੱਚ ਵਿਸ਼ਵਾਸ ਰੱਖਦੇ ਹਨ। ਪਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ, ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਚਾਹੇ ਉਹ ਆਮ ਵਿਅਕਤੀ ਹੋਵੇ, ਪੁਲਿਸ ਮੁਲਾਜ਼ਮ ਹੋਵੇ ਜਾਂ ਕੋਈ ਸਿਆਸੀ ਆਗੂ, ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਬੇਕਸੂਰ ਵਿਅਕਤੀ ਨੂੰ ਨਾਜਾਇਜ਼ ਤੌਰ ’ਤੇ ਫਸਾਇਆ ਵੀ ਨਹੀਂ ਜਾਣਾ ਚਾਹੀਦਾ।

ਸੀਬੀਆਈ ਜਾਂਚ ਦੀ ਮੰਗ ਦੁਹਰਾਈ

ਭੀਮ ਸਿੰਘ ਨੇ ਮਾਮਲੇ ਦੀ ਨਿਰਪੱਖ ਜਾਂਚ ਲਈ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜਾਂਚ ਅਜਿਹੀ ਹੋਣੀ ਚਾਹੀਦੀ ਹੈ, ਜਿਸ ਨਾਲ ਅਸਲ ਦੋਸ਼ੀਆਂ ਦੀ ਪਛਾਣ ਹੋ ਸਕੇ ਅਤੇ ਉਨ੍ਹਾਂ ਨੂੰ ਸਜ਼ਾ ਮਿਲੇ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਇਨਸਾਫ਼ ਮਿਲਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਨਾਲ ਗੱਲਬਾਤ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜੇਕਰ ਕਿਸੇ ਨੇ ਕੋਈ ਗੱਲ ਕਰਨੀ ਹੈ ਤਾਂ ਉਹ ਸਿੱਧੇ ਉਨ੍ਹਾਂ ਨਾਲ ਗੱਲ ਕਰੇ। ਉਨ੍ਹਾਂ ਜ਼ੋਰ ਦਿੱਤਾ ਕਿ ਪਰਵਿੰਦਰ ਸਿੰਘ ਲਈ ਇਨਸਾਫ਼ ਦੀ ਲੜਾਈ ਨੂੰ ਕਿਸੇ ਵੀ ਤਰ੍ਹਾਂ ਆਪਣੇ ਨਿੱਜੀ ਮਕਸਦਾਂ ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਭੀਮ ਸਿੰਘ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments