Tuesday, October 20, 2026
Google search engine
Homeਤਾਜ਼ਾ ਖਬਰਝੋਟਾ ਕਤਲ ਕੇਸ ਦੀ ਜਾਂਚ ਹੁਣ ਸੀਬੀਆਈ ਦੇ ਹਵਾਲੇ, ਮੁੱਖ ਮੰਤਰੀ ਭਗਵੰਤ...

ਝੋਟਾ ਕਤਲ ਕੇਸ ਦੀ ਜਾਂਚ ਹੁਣ ਸੀਬੀਆਈ ਦੇ ਹਵਾਲੇ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ

ਝੋਟਾ ਕਤਲ ਕੇਸ ਦੀ ਜਾਂਚ ਹੁਣ ਸੀਬੀਆਈ ਦੇ ਹਵਾਲੇ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ

ਧਰਨੇ ਦੇ ਨੌਵੇਂ ਦਿਨ ਪਰਿਵਾਰ ਦੀ ਮੰਗ ਹੋਈ ਪ੍ਰਵਾਨ, ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਸਰਕਾਰ ਦਾ ਅਹਿਮ ਫੈਸਲਾ

ਚੰਡੀਗੜ੍ਹ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦਾ ਐਲਾਨ ਕੀਤਾ ਹੈ। ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਸੀ। ਧਰਨੇ ਦੇ ਨੌਵੇਂ ਦਿਨ ਸਰਕਾਰ ਨੇ ਪਰਿਵਾਰ ਦੀ ਇਸ ਮੁੱਖ ਮੰਗ ਨੂੰ ਮੰਨ ਲਿਆ। ਇਹ ਫੈਸਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਠੀਕ ਪਹਿਲਾਂ ਲਿਆ ਗਿਆ ਹੈ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਜਾਣਕਾਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਰਕਾਰ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਮੰਗ ਨੂੰ ਸਵੀਕਾਰ ਕਰਦਿਆਂ ਇਹ ਮਾਮਲਾ ਸੀਬੀਆਈ ਨੂੰ ਸੌਂਪਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਰਕਾਰ ਦੀ ਲੜਾਈ ਨਿਰਣਾਇਕ ਪੜਾਅ ’ਤੇ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਲੋੜੀਂਦੇ ਸਖ਼ਤ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟੇਗੀ।

ਧਰਨੇ ਦੌਰਾਨ ਪਰਿਵਾਰ ਨੇ ਚੁੱਕੀ ਇਨਸਾਫ਼ ਦੀ ਮੰਗ

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਉਸ ਦੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਸੀ। ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਕਹਿਣਾ ਸੀ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਕਤਲ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਗਰਮਾਈ ਹੋਈ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਕਤਲ ਨੂੰ ਨਿੱਜੀ ਰੰਜਿਸ਼ ਨਾਲ ਜੋੜ ਕੇ ਦੇਖਿਆ ਗਿਆ ਸੀ। ਉੱਧਰ, ਕੇਂਦਰ ਸਰਕਾਰ ਵੱਲੋਂ ਮਾਮਲੇ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਤੋਂ ਰਿਪੋਰਟ ਮੰਗੇ ਜਾਣ ਅਤੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਕਾਰਨ ਵੀ ਇਹ ਮਾਮਲਾ ਚਰਚਾ ਵਿੱਚ ਰਿਹਾ।

ਪਰਿਵਾਰ ਨੇ ਰੱਖੀਆਂ ਸਨ ਕਈ ਮੰਗਾਂ

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ਿਆਂ ਦੀ ਮੰਗ ਵੀ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਕਤਲ ਮਾਮਲੇ ਵਿੱਚ ਸਾਰੇ ਮੁਲਜ਼ਮਾਂ ਖ਼ਿਲਾਫ਼ ਨਾਮਜ਼ਦ ਪਰਚਾ ਦਰਜ ਕਰਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਸਿੰਗਲਾ ਦਾ ਨਾਮ ਵੀ ਮਾਮਲੇ ਵਿੱਚ ਸ਼ਾਮਲ ਕਰਨ ਦੀ ਮੰਗ ਉਠਾਈ ਗਈ ਸੀ।

ਹੁਣ ਸਰਕਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ ਮੰਨੇ ਜਾਣ ਤੋਂ ਬਾਅਦ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਵੱਲੋਂ ਕੀਤੀ ਜਾਵੇਗੀ। ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਇਸ ਫੈਸਲੇ ਨੂੰ ਅਹਿਮ ਮੋੜ ਵਜੋਂ ਦੇਖਿਆ ਜਾ ਰਿਹਾ ਹੈ।

-(ਪੀਟੀਸੀ ਨਿਊਜ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments