ਫਰੀਦਕੋਟ, 25 ਅਪ੍ਰੈਲ – ਐੱਸ. ਐੱਮ. ਡੀ. ਵਰਲਡ ਸਕੂਲ, ਕੋਟ ਸੁਖੀਆ (ਫ਼ਰੀਦਕੋਟ) ’ਚ ਪ੍ਰਿੰਸੀਪਲ ਸਰਦਾਰ ਹਰਮੋਹਨ ਸਿੰਘ ਸਾਹਨੀ ਜੀ ਦੀ ਅਗਵਾਈ ਵਿੱਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਵਿੱਚ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਦੁਆਰਾ ਮਲੇਰੀਆ ਫੈਲਣ ਦੇ ਕਾਰਨਾਂ ਅਤੇ ਰੋਕਥਾਮ ਦੇ ਢੰਗਾਂ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਪ੍ਰਿੰਸੀਪਲ ਸਰਦਾਰ ਹਰਮੋਹਨ ਸਿੰਘ ਸਾਹਨੀ ਜੀ ਨੇ ਬੱਚਿਆਂ ਨੂੰ ਆਪਣਾ ਆਲ਼ਾ – ਦੁਆਲ਼ਾ ਸਾਫ਼ ਸੁਥਰਾ ਰੱਖਣ ਦੀ ਪ੍ਰੇਰਨਾ ਦਿੱਤੀ। ਇਸ ਸਮੇਂ ਡਾਇਰੈਕਟਰ/ਚੇਅਰਮੈਨ ਰਾਜ ਥਾਪਰ ਅਤੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਬੱਚਿਆਂ ਨੂੰ ਆਪਣੇ ਘਰਾਂ ਦੇ ਆਸ – ਪਾਸ ਸਫ਼ਾਈ ਰੱਖਣ ਅਤੇ ਮਲੇਰੀਆ ਨੂੰ ਫੈਲਣ ਤੋ ਰੋਕਣ ਸੰਬੰਧੀ ਢੰਗ਼ਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕੁ-ਆਰਡੀਨੇਟਰ ਜਗਦੀਪ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।