ਭਗਵੰਤ ਮਾਨ ਸਰਕਾਰ ਖ਼ਿਲਾਫ਼ ਬਿਜਲੀ ਕੱਟਾਂ ਨੂੰ ਲੈ ਕੇ ਕਾਂਗਰਸ ਦੋਫਾੜ, ਸਿੱਧੂ ਧਰਨੇ ਲਾਉਣਗੇ, ਪਰ ਰਾਜਾ ਵੜਿੰਗ ਨਹੀਂ ਆਉਣਗੇ
(ਪੰਜਾਬ ਡਾਇਰੀ) 25 ਅਪ੍ਰੈਲ – ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈਕੇ ਮੋਰਚਾ ਖੋਲ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਸਰਕਾਰ ਦੇ ਖਿਲਾਫ ਨਾਭਾ ਦੇ ਥਰਮਲ ਪਲਾਂਟ ਸਾਹਮਣੇ ਵਿਧਾਇਕਾਂ ਨਾਲ ਧਰਨਾ ਲਾਉਣਗੇ ਪਰ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਦਰਸ਼ਨ ਦੀ ਕੋਈ ਜਾਣਕਾਰੀ ਨਹੀਂ ਹੈ। ਉਹ ਇਸ ਧਰਨੇ ਵਿੱਚ ਸ਼ਾਮਲ ਨਹੀਂ ਹੋਣਗੇ।ਇਸ ਧਰਨੇ ਸਬੰਧੀ ਗੱਲ ਕਰਦਿਆਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਦੱਸਿਆ ਕਿ ਇਸ ਧਰਨੇ ਲਈ ਕਿਸੇ ਨੂੰ ਸਪੈਸ਼ਲ ਨੀ ਸੱਦਿਆ ਗਿਆ। ਸਿੱਧੂ ਸਾਬ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਵੀ ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਆਖਿਆ ਹੈ। ਕੰਬੋਜ ਆਖਿਆ ਮੈਂ ਇਸ ਧਰਨੇ ਵਿੱਚ ਸਾਰਿਆਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਕੋਲੇ ਦੀ ਕਮੀ ਕਾਰਨ ਸੂਬੇ ਭਰ ‘ਚ ਬਿਜਲੀ ਕੱਟ ਦੇਖਣ ਨੂੰ ਮਿਲ ਰਹੇ ਹਨ। ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਹ ਬਹੁਤ ਗੰਭੀਰ ਮੁੱਦਾ ਬਣ ਗਿਆ ਹੈ। ਇਸ ਲਈ ਹਰਦਿਆਲ ਕੰਬੋਜ ਨੇ ਥਰਮਲ ਪਲਾਂਟ ਦੇ ਸਾਹਮਣੇ ਹੀ ਧਰਨਾ ਦੇਣ ਦਾ ਫੈਸਲਾ ਕੀਤਾ ਹੈ।