Image default
ਤਾਜਾ ਖਬਰਾਂ

ਕੋਵਿਡ 19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਾ ਰਹੀ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਗ੍ਰਾਂਟ

ਕੋਵਿਡ 19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਾ ਰਹੀ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਗ੍ਰਾਂਟ
– ਯੋਗ ਪਰਿਵਾਰ ਆਨ ਲਾਈਨ ਅਤੇ ਆਫ਼ ਲਾਈਨ ਕਰ ਸਕਦੇ ਹਨ ਅਪਲਾਈ – ਡਿਪਟੀ ਕਮਿਸ਼ਨਰ

ਫਰੀਦਕੋਟ, 26 ਅਪ੍ਰੈਲ – (ਗੁਰਮੀਤ ਸਿੰਘ ਬਰਾੜ) ਪੰਜਾਬ ਸਰਕਾਰ ਵੱਲੋਂ ਕੋਵਿਡ 19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ। ਜਿਸ ਲਈ ਯੋਗ ਪਰਿਵਾਰਾਂ ਨੂੰ ਤੁਰੰਤ ਅਪਲਾਈ ਕਰਨਾ ਚਾਹੀਦਾ ਹੈ।ਇਸ ਲਈ ਆਨਲਾਈਨ ਜਾਂ ਆਫਲਾਈਨ ਦੋਨਾਂ ਤਰੀਕਿਆਂ ਨਾਲ ਅਰਜੀ ਦਿੱਤੀ ਜਾ ਸਕਦੀ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਯੋਗ ਪਰਿਵਾਰ http://covidexgratia.punjab.gov.in ਵੈੱਬ ਪੋਰਟਲ ਉੱਤੇ ਆਨਲਾਈਨ ਜਾਂ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਕੋਲ ਸਿੱਧੇ ਤੌਰ ਉੱਤੇ ਆਫਲਾਈਨ ਅਪਲਾਈ ਕਰ ਸਕਦੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਆਵਜਾ ਪ੍ਰਾਪਤ ਕਰਨ ਲਈ ਮ੍ਰਿਤਕ ਦੇ ਕਾਨੂੰਨੀ ਵਾਰਿਸ ਆਪਣੀ ਪ੍ਰਤੀ ਬੇਨਤੀ ਨਿਰਧਾਰਤ ਅਰਜੀ ਫਾਰਮ ਰਾਹੀਂ ਆਨਲਾਈਨ ਜਮਾਂ ਕਰਵਾ ਸਕਦੇ ਹਨ ਜਾਂ ਅਰਜੀ ਫਾਰਮ ਡਿਪਟੀ ਕਮਿਸ਼ਨਰ ਦਫਤਰ ਦੀ ਰਸੀਟ ਬਰਾਂਚ ਵਿਖੇ ਆਫਲਾਈਨ ਵੀ ਜਮਾ ਕਰਵਾ ਸਕਦੇ ਹਨ। ਅਰਜੀ ਫਾਰਮ ਦੇ ਨਾਲ ਨਿਮਨ ਅਨੁਸਾਰ ਡਾਕੂਮੈਂਟ ਨੱਥੀ ਕੀਤੇ ਜਾਣ: 1. ਮ੍ਰਿਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ 2. ਕਲੇਮ ਕਰਤਾ ਦੇ ਪਹਿਚਾਣ ਕਾਰਡ ਦੀ ਕਾਪੀ 3. ਕਲੇਮ ਕਰਤਾ ਅਤੇ ਮ੍ਰਿਤਕ ਵਿਅਕਤੀ ਦੇ ਸਬੰਧ ਦੇ ਪਹਿਚਾਣ ਕਾਰਡ ਦੀ ਕਾਪੀ 4. ਕੋਵਿਡ 19 ਟੈਸਟ ਦੀ ਪੋਜਟਿਵ ਰਿਪੋਰਟ ਦੀ ਕਾਪੀ 5. ਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਣਾਂ ਦਾ ਸੰਖੇਪ ਸਾਰ (ਜੇਕਰ ਮੌਤ ਹਸਪਤਾਲ ਵਿੱਚ ਹੋਈ ਹੋਵੇ) ਤੇ ਮੌਤ ਹੋਣ ਦੇ ਕਾਰਨਾ ਦਾ ਮੈਡੀਕਲ ਸਰਟੀਫਿਕੇਟ 6. ਮ੍ਰਿਤਕ ਵਿਅਕਤੀ ਦੇ ਮੌਤ ਦਾ ਸਰਟੀਫਿਕੇਟ 7. ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ 8. ਕਲੇਮ ਕਰਤਾ ਦੇ ਬੈੱਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕ 9.ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜਹੀਣਤਾ ਸਰਟੀਫਿਕੇਟ (ਜਿੱਥੇ ਕਲੇਮ ਕਰਤਾ ਇੱਕ ਤੋਂ ਵੱਧ ਹੋਵੇ)।
ਡਿਪਟੀ ਕਮਿਸ਼ਨਰ ਨੇ ਜਿਲੇ ਦੇ ਸਮੂਹ ਐਸ.ਡੀ.ਐਮਜ, ਬੀ.ਡੀ.ਪੀ.ਓਜ, ਸਮੂਹ ਤਹਿਸੀਲਦਾਰਾਂ, ਸਮੂਹ ਕਾਰਜ ਸਾਧਕ ਅਫਸਰਾਂ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ ਕਾਰਨ ਜਾਨ ਗਵਾਉਣ ਵਾਲੇ ਜਿਲੇ ਦੇ ਵਿਅਕਤੀਆਂ ਦੇ ਯੋਗ ਪਰਿਵਾਰ ਸਹਾਇਤਾ ਰਾਸ਼ੀ ਤੋਂ ਵਾਝੇ ਨਹੀਂ ਰਹਿਣੇ ਚਾਹੀਦੇ।

Advertisement

Related posts

ਐਸ ਐਮ ਡੀ ਵਰਲਡ ਸਕੂਲ ‘ਚ ਮਦਰ ਡੇ ਮਨਾਇਆ

punjabdiary

ਮੌਸਮ ਦੀ ਤਬਦੀਲੀ ਕਾਰਨ ਬੀਮਾਰੀਆਂ ਤੋਂ ਬਚਣ ਅਤੇ ਸਮਾਜਿਕ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ

punjabdiary

ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਵਲੋਂ ਗਰੀਬ ਕਲਿਆਣ ਸੰਮੇਲਨ ਮਨਾਇਆ

punjabdiary

Leave a Comment