Wednesday, October 28, 2026
Google search engine
Homeਤਾਜ਼ਾ ਖਬਰਝੋਟਾ ਦੇ ਪਿਤਾ ਭੀਮ ਸਿੰਘ ਨੇ ਪੰਜਾਬੀਆਂ ਨੂੰ ਕੀਤੀ ਖ਼ਾਸ ਅਪੀਲ, ਮੋਰਚੇ...

ਝੋਟਾ ਦੇ ਪਿਤਾ ਭੀਮ ਸਿੰਘ ਨੇ ਪੰਜਾਬੀਆਂ ਨੂੰ ਕੀਤੀ ਖ਼ਾਸ ਅਪੀਲ, ਮੋਰਚੇ ਵਿੱਚ ਵੱਡੀ ਗਿਣਤੀ ’ਚ ਪਹੁੰਚਣ ਦਾ ਦਿੱਤਾ ਸੱਦਾ

ਝੋਟਾ ਦੇ ਪਿਤਾ ਭੀਮ ਸਿੰਘ ਨੇ ਪੰਜਾਬੀਆਂ ਨੂੰ ਕੀਤੀ ਖ਼ਾਸ ਅਪੀਲ, ਮੋਰਚੇ ਵਿੱਚ ਵੱਡੀ ਗਿਣਤੀ ’ਚ ਪਹੁੰਚਣ ਦਾ ਦਿੱਤਾ ਸੱਦਾ

ਭੰਮੇ ਕਲਾਂ ਵਿੱਚ ਪੁਲਿਸ ਦੀ ਕਾਰਵਾਈ ’ਤੇ ਭੜਕੇ ਭੀਮ ਸਿੰਘ, ਪੰਜਾਬ ਸਰਕਾਰ ’ਤੇ ਲਾਏ ਸਖ਼ਤ ਦੋਸ਼

ਮਾਨਸਾ: ਪਿੰਡ ਭੰਮੇ ਕਲਾਂ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਾਣਕਾਰੀ ਅਨੁਸਾਰ, ਭੀਮ ਸਿੰਘ ਵੀ ਦਲਜੀਤ ਸਿੰਘ ਦੇ ਧਰਨੇ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਉੱਥੇ ਪਹੁੰਚਿਆ ਜਾਵੇ।

ਭੀਮ ਸਿੰਘ ਨੇ ਕਿਹਾ ਕਿ ਮੋਰਚਾ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ, ਪਰ ਸਰਕਾਰ ਇਸ ਤੋਂ ਘਬਰਾ ਗਈ ਹੈ। ਉਨ੍ਹਾਂ ਨੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਮੌਜੂਦਾ ਹਾਲਾਤ ਵਿੱਚ ਪੁਲਿਸ ਦਾ ਰਵੱਈਆ ਤਾਨਾਸ਼ਾਹੀ ਵਰਗਾ ਹੈ।

ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਸਾਰਿਆਂ ਨੂੰ ਇਕਜੁੱਟ ਹੋ ਕੇ ਮੋਰਚੇ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਉਣੀ ਚਾਹੀਦੀ ਹੈ, ਤਾਂ ਜੋ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments