ਪਰਵਿੰਦਰ ਸਿੰਘ ਝੋਟਾ ਕਤਲ ਕੇਸ ’ਚ ਨੀਲਮ ਰਾਣੀ ਦੀ ਜੇਲ੍ਹ ਯਾਤਰਾ, ਅਦਾਲਤ ਨੇ ਨਿਆਇਕ ਹਿਰਾਸਤ ’ਚ ਭੇਜਿਆ
ਅਸ਼ਵਨੀ ਕੁਮਾਰ ਦੀ ਪਤਨੀ ਤੋਂ ਪੁੱਛਗਿੱਛ ਮਗਰੋਂ ਅਗਲੀ ਕਾਰਵਾਈ, ਤਿੰਨ ਹੋਰ ਮੁਲਜ਼ਮਾਂ ਨੂੰ ਵੀ ਅਦਾਲਤ ’ਚ ਕੀਤਾ ਜਾਵੇਗਾ ਪੇਸ਼

ਮੁਹਾਲੀ: ਪਰਵਿੰਦਰ ਸਿੰਘ ਉਰਫ਼ ਝੋਟਾ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ ਸੀਬੀਆਈ ਦੀ ਜਾਂਚ ਦੌਰਾਨ ਅਹਿਮ ਕਾਰਵਾਈ ਸਾਹਮਣੇ ਆਈ ਹੈ। ਕੇਸ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਚਾਰ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ਵਿੱਚ ਭੇਜਦਿਆਂ ਪਟਿਆਲਾ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ।
ਜਾਣਕਾਰੀ ਅਨੁਸਾਰ, ਸੀਬੀਆਈ ਵੱਲੋਂ ਰਿਮਾਂਡ ਦੌਰਾਨ ਨੀਲਮ ਰਾਣੀ ਤੋਂ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਗਈ। ਰਿਮਾਂਡ ਦੀ ਮਿਆਦ ਖ਼ਤਮ ਹੋਣ ਮਗਰੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤੀ ਹੁਕਮਾਂ ਅਨੁਸਾਰ ਹੁਣ ਉਹ ਨਿਆਇਕ ਹਿਰਾਸਤ ਵਿੱਚ ਰਹੇਗੀ।
ਇਸੇ ਮਾਮਲੇ ਵਿੱਚ ਪੰਜ ਦਿਨਾਂ ਦੇ ਰਿਮਾਂਡ ’ਤੇ ਚੱਲ ਰਹੇ ਤਿੰਨ ਹੋਰ ਮੁਲਜ਼ਮਾਂ ਦੀ ਰਿਮਾਂਡ ਮਿਆਦ ਵੀ ਖ਼ਤਮ ਹੋ ਰਹੀ ਹੈ। ਉਨ੍ਹਾਂ ਨੂੰ ਬੁੱਧਵਾਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਇਨ੍ਹਾਂ ਦੀ ਪੇਸ਼ੀ ਤੋਂ ਬਾਅਦ ਜਾਂਚ ਦੀ ਅਗਲੀ ਦਿਸ਼ਾ ਅਤੇ ਹਿਰਾਸਤ ਸਬੰਧੀ ਫ਼ੈਸਲਾ ਅਦਾਲਤ ਵੱਲੋਂ ਕੀਤਾ ਜਾਵੇਗਾ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


