Friday, October 30, 2026
Google search engine
Homeਤਾਜ਼ਾ ਖਬਰਪਰਵਿੰਦਰ ਝੋਟਾ ਮਾਮਲੇ ਦੀ ਗੂੰਜ ਮਗਰੋਂ ਮਾਨਸਾ ਪੁਲਿਸ ਵਿੱਚ ਵੱਡੀ ਉਥਲ-ਪੁਥਲ, ਕਈ...

ਪਰਵਿੰਦਰ ਝੋਟਾ ਮਾਮਲੇ ਦੀ ਗੂੰਜ ਮਗਰੋਂ ਮਾਨਸਾ ਪੁਲਿਸ ਵਿੱਚ ਵੱਡੀ ਉਥਲ-ਪੁਥਲ, ਕਈ ਅਧਿਕਾਰੀਆਂ ਦੇ ਤਬਾਦਲੇ

ਪਰਵਿੰਦਰ ਝੋਟਾ ਮਾਮਲੇ ਦੀ ਗੂੰਜ ਮਗਰੋਂ ਮਾਨਸਾ ਪੁਲਿਸ ਵਿੱਚ ਵੱਡੀ ਉਥਲ-ਪੁਥਲ, ਕਈ ਅਧਿਕਾਰੀਆਂ ਦੇ ਤਬਾਦਲੇ

ਤਿੰਨ ਸਬ-ਡਵੀਜ਼ਨਾਂ ਦੇ DSP ਦੀਆਂ ਬਦਲੀਆਂ, SP ਰੈਂਕ ਦੇ ਤਿੰਨ ਅਫ਼ਸਰਾਂ ਨੂੰ ਵੀ ਦਿੱਤਾ ਗਿਆ ਆਰਜ਼ੀ ਚਾਰਜ; DSP ਹਰਜਿੰਦਰ ਗਿੱਲ ਪਹਿਲਾਂ ਹੀ ਹੋ ਚੁੱਕੇ ਹਨ ਮੁਅੱਤਲ

ਮਾਨਸਾ- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਮਾਨਸਾ ਜ਼ਿਲ੍ਹੇ ਵਿੱਚ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਵਿੱਚ ਵੱਡੇ ਬਦਲਾਅ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੀਆਂ ਤਿੰਨੋਂ ਪੁਲਿਸ ਸਬ-ਡਵੀਜ਼ਨਾਂ ਦੇ ਡੀਐਸਪੀ ਬਦਲ ਦਿੱਤੇ ਗਏ ਹਨ। ਇਸ ਦੇ ਨਾਲ ਹੀ ਤਿੰਨ ਐਸਪੀ ਪੱਧਰ ਦੇ ਅਧਿਕਾਰੀਆਂ ਨੂੰ ਵੀ ਆਰਜ਼ੀ ਤੌਰ ’ਤੇ ਜ਼ਿਲ੍ਹੇ ਵਿੱਚ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਦੱਸਣਯੋਗ ਹੈ ਕਿ ਇਸ ਮਾਮਲੇ ਦੇ ਚੱਲਦਿਆਂ ਮਾਨਸਾ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੀ ਥਾਂ ਡੀਐਸਪੀ (ਡੀ) ਪੁਸ਼ਪਿੰਦਰ ਸਿੰਘ ਗਿੱਲ ਨੂੰ ਵਾਧੂ ਚਾਰਜ ਦਿੱਤਾ ਗਿਆ ਸੀ। ਹੁਣ ਨਵੇਂ ਹੁਕਮਾਂ ਤਹਿਤ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਵਿੱਚ ਹੋਰ ਤਬਦੀਲੀਆਂ ਕੀਤੀਆਂ ਗਈਆਂ ਹਨ।

ਸਪੈਸ਼ਲ ਡੀਜੀਪੀ (ਐਚ) ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਫਤਿਹਗੜ੍ਹ ਸਾਹਿਬ ਵਿੱਚ ਡੀਐਸਪੀ ਕਮਾਂਡ ਸੈਂਟਰ ਵਜੋਂ ਸੇਵਾਵਾਂ ਨਿਭਾ ਰਹੇ ਗੁਰਪ੍ਰਤਾਪ ਸਿੰਘ ਨੂੰ ਮਾਨਸਾ ਵਿਖੇ ਡੀਐਸਪੀ ਨਿਯੁਕਤ ਕੀਤਾ ਗਿਆ ਹੈ। ਬਠਿੰਡਾ ਦਿਹਾਤੀ ਵਿੱਚ ਤਾਇਨਾਤ ਡੀਐਸਪੀ ਹਰਵਿੰਦਰ ਸਿੰਘ ਸਰਾਂ ਨੂੰ ਸਰਦੂਲਗੜ੍ਹ ਅਤੇ ਬੁਢਲਾਡਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਬਠਿੰਡਾ ਸਪੈਸ਼ਲ ਬ੍ਰਾਂਚ ਦੇ ਡੀਐਸਪੀ ਸਰਬਜੀਤ ਸਿੰਘ ਬਰਾੜ ਨੂੰ ਬੁਢਲਾਡਾ ਦਾ ਨਵਾਂ ਡੀਐਸਪੀ ਲਗਾਇਆ ਗਿਆ ਹੈ। ਦੂਜੇ ਪਾਸੇ ਬੁਢਲਾਡਾ ਵਿਖੇ ਤਾਇਨਾਤ ਡੀਐਸਪੀ ਸਿਕੰਦਰ ਸਿੰਘ ਨੂੰ ਸੰਗਰੂਰ ਦੀ ਲੱਡਾ ਕੋਠੀ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।

ਕੀ ਸੀ ਝੋਟਾ ਕਤਲ ਕਾਂਡ, ਜਿਸ ਨੇ ਪੰਜਾਬ ਦੇ ਪੁਲਿਸ ਪ੍ਰਸ਼ਾਸਨ ਨੂੰ ਹਿਲਾ ਦਿੱਤਾ?

ਪਰਵਿੰਦਰ ਸਿੰਘ ਝੋਟਾ ਦਾ 13 ਅਕਤੂਬਰ 2026 ਨੂੰ ਮਾਨਸਾ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 42 ਸਾਲਾ ਪਰਵਿੰਦਰ ਸਿੰਘ ਨਸ਼ਾ ਤਸਕਰੀ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਵਿਰੁੱਧ ਮੁਹਿੰਮ ਚਲਾ ਰਹੇ ਸਨ। ਮੁੱਢਲੀ ਜਾਣਕਾਰੀ ਅਨੁਸਾਰ ਮਾਨਸਾ ਦੇ ਇੱਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨਾਲ ਹੋਈ ਤਕਰਾਰ ਦੌਰਾਨ ਉਨ੍ਹਾਂ ਨੂੰ ਗੋਲੀਆਂ ਮਾਰੀਆਂ ਗਈਆਂ ਸਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਝੋਟਾ ਸੋਸ਼ਲ ਮੀਡੀਆ ’ਤੇ ਲਾਈਵ ਸਨ।

ਕਤਲ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਹਾਲਾਂਕਿ, ਪਰਿਵਾਰ ਵੱਲੋਂ ਜਾਂਚ ਨੂੰ ਲੈ ਕੇ ਉਠਾਈਆਂ ਗਈਆਂ ਮੰਗਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ ਸੀਬੀਆਈ ਦੇ ਹਵਾਲੇ ਕਰ ਦਿੱਤੀ। ਇਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਵੱਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ। ਉੱਧਰ, ਪੰਜਾਬ ਪੁਲਿਸ ਵੱਲੋਂ ਵੀ ਇਸ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਕਾਰਵਾਈ ਕੀਤੀ ਗਈ ਹੈ। ਹੁਣ ਮਾਨਸਾ ਪੁਲਿਸ ਵਿੱਚ ਹੋਈਆਂ ਤਾਜ਼ਾ ਤਬਦੀਲੀਆਂ ਕਾਰਨ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ।

-(ਟੀਵੀ 9 ਪੰਜਾਬੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments