Image default
ਤਾਜਾ ਖਬਰਾਂ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਰੋਪੜ ਦੀ ਮੀਟਿੰਗ ਹੋਈ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਰੋਪੜ ਦੀ ਮੀਟਿੰਗ ਹੋਈ
– ਸਰਬਸੰਮਤੀ ਨਾਲ ਚੋਣ ਕਰਕੇ ਰੀਮਾ ਰਾਣੀ ਬਾਹਮਣ ਮਾਜਰਾ ਨੂੰ ਬਣਾਇਆ ਗਿਆ ਜ਼ਿਲਾ ਰੋਪੜ ਦਾ ਪ੍ਰਧਾਨ –
– ਸੂਬੇ ਅੰਦਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ – ਹਰਗੋਬਿੰਦ ਕੌਰ
ਰੋਪੜ, 29 ਅਪ੍ਰੈਲ – ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਰੋਪੜ ਦੀ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਵਿਖੇ ਹੋਈ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਯੂਨੀਅਨ ਨੂੰ ਹੋਰ ਮਜ਼ਬੂਤ ਕਰਨ ਲਈ ਯੂਨੀਅਨ ਨਾਲ ਇੱਕ ਢਾਲ ਬਣਕੇ ਖੜਿਆ ਜਾਵੇ । ਕਿਉਂਕਿ ਏਕੇ ਤੋਂ ਬਿਨਾਂ ਸੰਘਰਸ਼ ਜਿੱਤੇ ਨਹੀਂ ਜਾਂਦੇ । ਉਹਨਾਂ ਕਿਹਾ ਕਿ ਯੂਨੀਅਨ ਨੇ ਹੁਣ ਤੱਕ ਜਿੰਨੇ ਵੀ ਸੰਘਰਸ਼ ਜਿੱਤੇ ਹਨ ਪ੍ਰਾਪਤੀਆਂ ਕੀਤੀਆਂ ਹਨ ਉਹ ਵਰਕਰਾਂ ਤੇ ਹੈਲਪਰਾਂ ਦੀ ਸ਼ਕਤੀ ਦੀ ਦੇਣ ਹੈ । ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਸੂਬੇ ਅੰਦਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ । ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਪੱਕਾ ਕੀਤਾ ਜਾਵੇ । ਸਾਲ 2017 ਤੋਂ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ ।
ਇਸੇ ਦੌਰਾਨ ਸਰਬਸੰਮਤੀ ਨਾਲ ਜ਼ਿਲਾ ਰੋਪੜ ਦੇ ਅਹੁਦੇਦਾਰਾਂ ਦੀ ਚੋਣ ਕਰਵਾਈ ਗਈ । ਜਿਸ ਦੌਰਾਨ ਰੀਮਾ ਰਾਣੀ ਬਾਹਮਣ ਮਾਜਰਾ ਨੂੰ ਜ਼ਿਲਾ ਰੋਪੜ ਦਾ ਪ੍ਰਧਾਨ ਬਣਾਇਆ ਗਿਆ । ਜਦੋਂ ਕਿ ਪ੍ਰੇਮ ਲਤਾ ਟਿੱਬਾ ਟੱਪਰੀਆਂ ਨੂੰ ਸੀਨੀਅਰ ਮੀਤ ਪ੍ਰਧਾਨ , ਹਰਬੰਸ ਕੌਰ ਬੱਲਾ ਨੂੰ ਮੀਤ ਪ੍ਰਧਾਨ , ਮਨਿੰਦਰ ਕੌਰ ਚੰਦਪੁਰ ਨੂੰ ਜਨਰਲ ਸਕੱਤਰ , ਕੁਲਜੀਤ ਕੌਰ ਪਪਰਾਲੀ ਤੇ ਦਵਿੰਦਰ ਕੌਰ ਬਟਾਰਲਾ ਨੂੰ ਸਹਾਇਕ ਸਕੱਤਰ , ਕੰਵਲਜੀਤ ਕੌਰ ਅਟੱਲਗੜ੍ਹ ਨੂੰ ਵਿੱਤ ਸਕੱਤਰ , ਰਣਜੀਤ ਕੌਰ ਮੋਰਿੰਡਾ ਨੂੰ ਸਹਾਇਕ ਵਿੱਤ ਸਕੱਤਰ , ਸੰਤੋਸ਼ ਕੁਮਾਰੀ ਧਨੋਰੀ ਨੂੰ ਪ੍ਰਚਾਰ ਸਕੱਤਰ , ਕੁਲਦੀਪ ਕੌਰ ਪਿੱਪਲ ਮਾਜਰਾ ਨੂੰ ਪ੍ਰੈਸ ਸਕੱਤਰ ਤੇ ਸੁਰੇਸ਼ ਕੁਮਾਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਐਡੀਟਰ ਬਣਾਇਆ ਗਿਆ ।

ਫੋਟੋ ਕੈਪਸ਼ਨ – ਰੋਪੜ ਵਿਖੇ ਮੀਟਿੰਗ ਦੌਰਾਨ ਯੂਨੀਅਨ ਦੀਆਂ ਆਗੂਆਂ ਨਾਲ ਸੂਬਾ ਪ੍ਰਧਾਨ ਹਰਗੋਬਿੰਦ ਕੌਰ

Related posts

ਡੀਪੀਏ ਖਾਦ ਦੇ 60 ਫੀਸਦੀ ਸੈਂਪਲ ਫੇਲ੍ਹ ਹੋਣ ਮਗਰੋਂ ਮੱਚਿਆ ਹੜਕੰਪ, ਐਕਸ਼ਨ ਮੋਡ ‘ਚ ਸੀਐਮ ਭਗਵੰਤ ਮਾਨ

punjabdiary

ਪੰਜਾਬ ‘ਚ ਬਦਲਿਆ ਜਾਵੇਗਾ ਆਮ ਆਦਮੀ ਕਲੀਨਿਕ ਦਾ ਨਾਂ; CM ਮਾਨ ਦੀ ਤਸਵੀਰ ਵੀ ਹਟਾਈ ਜਾਵੇਗੀ, ਇਹ ਹੋਵੇਗਾ ਨਵਾਂ ਨਾਂ

Balwinder hali

Breaking- ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜ ਪੱਧਰੀ ਆਰਟ ਪ੍ਰਦਰਸ਼ਨੀ ਅਤੇ ਪੇਟਿੰਗ ਪ੍ਰਦਰਸ਼ਨੀ ਦਾ ਉਦਘਾਟਨ

punjabdiary

Leave a Comment