Monday, November 2, 2026
Google search engine
Homeਰਾਜਨੀਤੀਪੰਜਾਬ ਦੀ ਸਿਆਸਤ ’ਚ ਵੱਡੀ ਉਥਲ-ਪੁਥਲ, 'ਆਪ' ਦੇ ਤਿੰਨ ਵਿਧਾਇਕਾਂ ਨੇ ਭਾਜਪਾ...

ਪੰਜਾਬ ਦੀ ਸਿਆਸਤ ’ਚ ਵੱਡੀ ਉਥਲ-ਪੁਥਲ, ‘ਆਪ’ ਦੇ ਤਿੰਨ ਵਿਧਾਇਕਾਂ ਨੇ ਭਾਜਪਾ ਦਾ ਫੜਿਆ ਹੱਥ

ਪੰਜਾਬ ਦੀ ਸਿਆਸਤ ’ਚ ਵੱਡੀ ਉਥਲ-ਪੁਥਲ, ‘ਆਪ’ ਦੇ ਤਿੰਨ ਵਿਧਾਇਕਾਂ ਨੇ ਭਾਜਪਾ ਦਾ ਫੜਿਆ ਹੱਥ

ਚੇਤਨ ਸਿੰਘ ਜੋੜੇਮਾਜਰਾ, ਹਰਮੀਤ ਸਿੰਘ ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਦਿੱਲੀ ’ਚ ਭਾਜਪਾ ’ਚ ਹੋਏ ਸ਼ਾਮਲ; ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ’ਚ ਲਿਆ ਫ਼ੈਸਲਾ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਵੱਡਾ ਸਿਆਸੀ ਬਦਲਾਅ ਦੇਖਣ ਨੂੰ ਮਿਲਿਆ ਹੈ। ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਤਿੰਨ ਵਿਧਾਇਕਾਂ ਚੇਤਨ ਸਿੰਘ ਜੋੜੇਮਾਜਰਾ, ਹਰਮੀਤ ਸਿੰਘ ਪਠਾਨਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਭਾਜਪਾ ਦਾ ਪੱਲਾ ਫੜ ਲਿਆ। ਤਿੰਨਾਂ ਆਗੂਆਂ ਨੇ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।

ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਮੌਜੂਦ ਸਨ। ਉਨ੍ਹਾਂ ਦੀ ਹਾਜ਼ਰੀ ਵਿੱਚ ਤਿੰਨਾਂ ਆਗੂਆਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿੱਚ ਸ਼ਮੂਲੀਅਤ ਤੋਂ ਬਾਅਦ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਪ੍ਰਤੀ ਸੋਚ ਅਤੇ ਸੂਬੇ ਦੇ ਵਿਕਾਸ ਲਈ ਉਨ੍ਹਾਂ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਫ਼ੈਸਲਾ ਲਿਆ ਹੈ।

ਭਾਜਪਾ ’ਚ ਜਾਣ ਤੋਂ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਨੇ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ ਅਤੇ ਤਰਨਾਦਲ ਸ਼ਹੀਦਾਂ ਦੇ ਮੁਖੀ ਜਥੇਦਾਰ ਜੋਗਾ ਸਿੰਘ ਵੀ ਮੌਜੂਦ ਸਨ।

ਤਿੰਨ ਵਿਧਾਇਕਾਂ ਦੇ ਇਕੱਠਿਆਂ ਭਾਜਪਾ ਵਿੱਚ ਜਾਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਚਰਚਾ ਸ਼ੁਰੂ ਹੋ ਗਈ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏ ਇਸ ਘਟਨਾਕ੍ਰਮ ਨੂੰ ਆਮ ਆਦਮੀ ਪਾਰਟੀ ਲਈ ਵੱਡੀ ਸਿਆਸੀ ਚੁਣੌਤੀ ਵਜੋਂ ਦੇਖਿਆ ਜਾ ਰਿਹਾ ਹੈ।

-(ਪੀਟੀਸੀ ਨਿਊਜ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments