ਮੋਗਾ ’ਚ ‘ਆਪ’ ਵਿਧਾਇਕ ਦੇ ਘਰ ਈਡੀ ਦੀ ਸੰਭਾਵਿਤ ਕਾਰਵਾਈ, ਤੜਕੇ ਪਹੁੰਚੀ ਟੀਮ
ਡਾ. ਅਮਨਦੀਪ ਕੌਰ ਅਰੋੜਾ ਦੇ ਨਿਵਾਸ ’ਤੇ ਜਾਂਚ ਏਜੰਸੀ ਦੇ ਪਹੁੰਚਣ ਦੀਆਂ ਚਰਚਾਵਾਂ, ਕਾਰਵਾਈ ਦੇ ਮਕਸਦ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਨਹੀਂ

ਮੋਗਾ: ਮੋਗਾ ਦੀ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਨਿਵਾਸ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਪਹੁੰਚਣ ਦਾ ਮਾਮਲਾ ਚਰਚਾ ਵਿੱਚ ਆ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਜਾਂਚ ਏਜੰਸੀ ਦੀ ਟੀਮ ਸਵੇਰੇ ਤੜਕਸਾਰ ਹੀ ਵਿਧਾਇਕ ਦੇ ਘਰ ਪਹੁੰਚੀ ਦੱਸੀ ਜਾ ਰਹੀ ਹੈ।
ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹਲਚਲ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ, ਈਡੀ ਦੀ ਟੀਮ ਦੀ ਆਮਦ ਅਤੇ ਕਿਸੇ ਸੰਭਾਵਿਤ ਛਾਪੇਮਾਰੀ ਸਬੰਧੀ ਅਜੇ ਤੱਕ ਅਧਿਕਾਰਤ ਤੌਰ ’ਤੇ ਕੋਈ ਪੁਸ਼ਟੀ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਜਾਂਚ ਏਜੰਸੀ ਦੀ ਕਾਰਵਾਈ ਦੇ ਪਿੱਛੇ ਕੀ ਕਾਰਨ ਹਨ, ਇਸ ਬਾਰੇ ਵੀ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ।
ਫਿਲਹਾਲ ਇਸ ਮਾਮਲੇ ਨੂੰ ਲੈ ਕੇ ਸਥਿਤੀ ਸਪੱਸ਼ਟ ਨਹੀਂ ਹੈ। ਸਬੰਧਤ ਏਜੰਸੀ ਜਾਂ ਅਧਿਕਾਰੀਆਂ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਆਉਣ ਤੋਂ ਬਾਅਦ ਹੀ ਪੂਰੇ ਘਟਨਾਕ੍ਰਮ ਬਾਰੇ ਸਪੱਸ਼ਟ ਤਸਵੀਰ ਸਾਹਮਣੇ ਆ ਸਕੇਗੀ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


