Wednesday, November 4, 2026
Google search engine
Homeਤਾਜ਼ਾ ਖਬਰਝੋਟਾ ਕਤਲ ਤੋਂ ਬਾਅਦ ਭੜਕੀ ਹਿੰਸਾ ਦੇ ਮਾਮਲੇ ’ਚ ਪੁਲਿਸ ਦਾ ਐਕਸ਼ਨ,...

ਝੋਟਾ ਕਤਲ ਤੋਂ ਬਾਅਦ ਭੜਕੀ ਹਿੰਸਾ ਦੇ ਮਾਮਲੇ ’ਚ ਪੁਲਿਸ ਦਾ ਐਕਸ਼ਨ, 1200 ਲੋਕਾਂ ਵਿਰੁੱਧ FIR

ਝੋਟਾ ਕਤਲ ਤੋਂ ਬਾਅਦ ਭੜਕੀ ਹਿੰਸਾ ਦੇ ਮਾਮਲੇ ’ਚ ਪੁਲਿਸ ਦਾ ਐਕਸ਼ਨ, 1200 ਲੋਕਾਂ ਵਿਰੁੱਧ FIR

ਮਾਨਸਾ ਦੇ ਗਰਗ ਮੈਡੀਕਲ ਹਾਲ ’ਤੇ JCB ਨਾਲ ਹਮਲਾ ਕਰਕੇ ਕੀਤੀ ਸੀ ਭੰਨ-ਤੋੜ, ਦੁਕਾਨ ਨੂੰ ਅੱਗ ਲਾਉਣ ਦੇ ਮਾਮਲੇ ’ਚ ਸਾਰੇ ਮੁਲਜ਼ਮਾਂ ਦੀ ਪਛਾਣ ਅਜੇ ਬਾਕੀ

ਮਾਨਸਾ: ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮਾਨਸਾ ਵਿੱਚ ਹੋਈ ਹਿੰਸਕ ਘਟਨਾ ਨੂੰ ਲੈ ਕੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਸਿਟੀ-2 ਦੀ ਪੁਲਿਸ ਨੇ ਕਰੀਬ 1000 ਤੋਂ 1200 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਪੁਲਿਸ ਰਿਕਾਰਡ ਮੁਤਾਬਕ, ਗੁੱਸੇ ਵਿੱਚ ਆਈ ਭੀੜ ਨੇ ਜੇਸੀਬੀ ਮਸ਼ੀਨ ਦੀ ਵਰਤੋਂ ਕਰਦਿਆਂ ਇੱਕ ਮੈਡੀਕਲ ਸਟੋਰ ਦੀ ਭੰਨ-ਤੋੜ ਕੀਤੀ ਅਤੇ ਉੱਥੇ ਪਏ ਸਾਮਾਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਸੀ।

ਦਰਜ ਮਾਮਲੇ ਅਨੁਸਾਰ, 14 ਅਕਤੂਬਰ ਨੂੰ ਪਰਵਿੰਦਰ ਸਿੰਘ ਉਰਫ਼ ਝੋਟਾ ਪੁੱਤਰ ਭੀਮ ਸਿੰਘ, ਵਾਸੀ ਵਾਟਰ ਵਰਕਸ ਨੇੜੇ ਮਾਨਸਾ ਦੇ ਕਤਲ ਦੀ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਗੁੱਸਾ ਫੈਲ ਗਿਆ ਸੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਰੇਲਵੇ ਫਾਟਕ ਨੇੜੇ ਸਥਿਤ ਗਰਗ ਮੈਡੀਕਲ ਹਾਲ ਪਹੁੰਚ ਗਏ। ਇਹ ਮੈਡੀਕਲ ਸਟੋਰ ਅਸ਼ਵਨੀ ਕੁਮਾਰ ਪੁੱਤਰ ਦੇਸਰਾਜ, ਵਾਸੀ ਵੀਰ ਨਗਰ ਮੁਹੱਲਾ, ਵਾਰਡ ਨੰਬਰ 19 ਮਾਨਸਾ ਦਾ ਦੱਸਿਆ ਗਿਆ ਹੈ।

JCB ਨਾਲ ਦੁਕਾਨ ਦਾ ਨੁਕਸਾਨ, ਸਾਮਾਨ ਵੀ ਸਾੜਿਆ

ਐੱਫਆਈਆਰ ਵਿੱਚ ਦਰਜ ਵੇਰਵਿਆਂ ਮੁਤਾਬਕ, ਘਟਨਾ ਸਮੇਂ ਮੌਕੇ ’ਤੇ ਕਰੀਬ 1000 ਤੋਂ 1200 ਲੋਕਾਂ ਦੀ ਭੀੜ ਇਕੱਠੀ ਹੋਈ ਸੀ। ਭੀੜ ਨੇ ਉੱਥੋਂ ਲੰਘ ਰਹੀ ਇੱਕ ਜੇਸੀਬੀ ਮਸ਼ੀਨ ਨੂੰ ਰੁਕਵਾ ਲਿਆ ਅਤੇ ਇਸ ਦੀ ਵਰਤੋਂ ਕਰਕੇ ਮੈਡੀਕਲ ਹਾਲ ਵਿੱਚ ਭੰਨ-ਤੋੜ ਕੀਤੀ। ਇਸ ਤੋਂ ਬਾਅਦ ਦੁਕਾਨ ਅੰਦਰ ਰੱਖੇ ਸਾਮਾਨ ਨੂੰ ਅੱਗ ਲਗਾ ਦਿੱਤੀ ਗਈ। ਇਸ ਘਟਨਾ ਕਾਰਨ ਮੈਡੀਕਲ ਸਟੋਰ ਨੂੰ ਭਾਰੀ ਨੁਕਸਾਨ ਪਹੁੰਚਿਆ।

ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਦਰਜ ਹੋਇਆ ਕੇਸ

ਪੁਲਿਸ ਦਾ ਕਹਿਣਾ ਹੈ ਕਿ ਇਸ ਭੀੜ ਵਿੱਚ ਸ਼ਾਮਲ ਕੁਝ ਨੌਜਵਾਨ ਹੋਰਨਾਂ ਇਲਾਕਿਆਂ ਤੋਂ ਵੀ ਆਏ ਹੋਏ ਸਨ। ਹਾਲੇ ਤੱਕ ਇਨ੍ਹਾਂ ਵਿੱਚੋਂ ਕਿਸੇ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ 15 ਅਕਤੂਬਰ 2026 ਨੂੰ ਰਾਤ 9:54 ਵਜੇ ਐੱਫਆਈਆਰ ਨੰਬਰ 0270 ਦਰਜ ਕੀਤੀ।

ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 326, 324(5), 191(2) ਅਤੇ 190 ਲਗਾਈਆਂ ਗਈਆਂ ਹਨ। ਐੱਫਆਈਆਰ ਵਿੱਚ ਸਾਰੇ ਮੁਲਜ਼ਮਾਂ ਦੇ ਨਾਮ ਅਣਪਛਾਤੇ ਰੱਖੇ ਗਏ ਹਨ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਜਿਨ੍ਹਾਂ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਵੇਗੀ, ਉਨ੍ਹਾਂ ਖ਼ਿਲਾਫ਼ ਕਾਨੂੰਨ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments