ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵੈਨਾਂ ਦੀ ਚੈਕਿੰਗ
ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ
ਫ਼ਰੀਦਕੋਟ, 5 – (ਗੁਰਮੀਤ ਸਿੰਘ) ਮਈ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਫਰੀਦਕੋਟ ਵੱਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੋਟਕਪੂਰਾ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਅਧਿਕਾਰੀ ਜੌਲੀ ਮੌਗਾ ਅਤੇ ਟਰੈਫਿਕ ਇੰਚਾਰਜ ਸਬ ਇੰਸਪੈਕਟਰ ਸ. ਜਸਵੀਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਜਿਲਾ ਬਾਲ ਸੁਰੱਖਿਆ ਯੂਨਿਟ ਦੇ ਅਧਿਕਾਰੀ ਵੱਲੋਂ ਸਕੂਲੀ ਵੈਨਾਂ ਦੇ ਡਰਾਇਵਰਾਂ ਨੂੰ ਹਦਾਇਤ ਕੀਤੀ ਕਿ ਗਰਮੀ ਦੇ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਵੈਨ ਵਿੱਚ ਸੀਟਾਂ ਦੇ ਮੁਤਾਬਿਕ ਬੱਚਿਆਂ ਨੂੰ ਬਿਠਾਇਆ ਜਾਵੇ ਅਤੇ ਵੈਨ ਵਿੱਚ ਪਾਣੀ ਦੇ ਵਾਟਰ ਕੂਲਰ ਦਾ ਪ੍ਰਬੰਧ ਵੀ ਕੀਤਾ ਜਾਵੇ ਤਾਂ ਜੋ ਬੱਚੇ ਆਰਾਮ ਨਾਲ ਘਰ ਤੋਂ ਸਕੂਲ ਅਤੇ ਸਕੂਲ ਤੋਂ ਘਰ ਜਾ ਸਕਣ।
ਇਸ ਮੌਕੇ ਸਮੂਹ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ।