Friday, November 13, 2026
Google search engine
Homeਤਾਜ਼ਾ ਖਬਰਬਿਜਲੀ ਬਕਾਏਦਾਰਾਂ ਲਈ ਖੁੱਲ੍ਹੀ ਰਾਹਤ ਦੀ ਰਾਹ, ਪੰਜਾਬ ਸਰਕਾਰ ਵੱਲੋਂ 518 ਕਰੋੜ...

ਬਿਜਲੀ ਬਕਾਏਦਾਰਾਂ ਲਈ ਖੁੱਲ੍ਹੀ ਰਾਹਤ ਦੀ ਰਾਹ, ਪੰਜਾਬ ਸਰਕਾਰ ਵੱਲੋਂ 518 ਕਰੋੜ ਦੇ ਵਾਧੂ ਖਰਚੇ ਮੁਆਫ਼ ਕਰਨ ਦਾ ਫ਼ੈਸਲਾ

ਬਿਜਲੀ ਬਕਾਏਦਾਰਾਂ ਲਈ ਖੁੱਲ੍ਹੀ ਰਾਹਤ ਦੀ ਰਾਹ, ਪੰਜਾਬ ਸਰਕਾਰ ਵੱਲੋਂ 518 ਕਰੋੜ ਦੇ ਵਾਧੂ ਖਰਚੇ ਮੁਆਫ਼ ਕਰਨ ਦਾ ਫ਼ੈਸਲਾ

ਕਰੀਬ 25 ਲੱਖ ਪਰਿਵਾਰਾਂ ਨੂੰ ਮਿਲੇਗੀ ਛੋਟ, ਬਿਨਾਂ ਦਫ਼ਤਰਾਂ ਦੇ ਚੱਕਰ ਕੱਟੇ ਬਿੱਲਾਂ ’ਚੋਂ ਘਟੇਗੀ ਜੁਰਮਾਨੇ ਤੇ ਵਿਆਜ ਦੀ ਰਕਮ

ਚੰਡੀਗੜ੍ਹ- ਪੰਜਾਬ ਸਰਕਾਰ ਨੇ ਲੰਬੇ ਸਮੇਂ ਤੋਂ ਬਿਜਲੀ ਬਿੱਲਾਂ ਦੀ ਅਦਾਇਗੀ ਨਾ ਕਰ ਸਕਣ ਵਾਲੇ ਘਰੇਲੂ ਖਪਤਕਾਰਾਂ ਨੂੰ ਰਾਹਤ ਦੇਣ ਲਈ ਵਿਸ਼ੇਸ਼ ਯੋਜਨਾ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਵਨ ਟਾਈਮ ਸੈਟਲਮੈਂਟ (OTS) ਸਕੀਮ ਤਹਿਤ ਬਕਾਇਆ ਬਿਜਲੀ ਬਿੱਲਾਂ ’ਤੇ ਲੱਗਣ ਵਾਲੇ 518 ਕਰੋੜ ਰੁਪਏ ਦੇ ਵਿਆਜ ਅਤੇ ਜੁਰਮਾਨੇ ਮੁਆਫ਼ ਕੀਤੇ ਜਾਣਗੇ। ਇਸ ਯੋਜਨਾ ਦਾ ਲਾਭ ਸੂਬੇ ਦੇ ਲਗਭਗ 24.86 ਲੱਖ ਘਰੇਲੂ ਖਪਤਕਾਰਾਂ ਨੂੰ ਮਿਲੇਗਾ।

ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2,516 ਕਰੋੜ ਰੁਪਏ ਦੇ ਬਿਜਲੀ ਬਿੱਲ ਬਕਾਇਆ ਹਨ। ਇਨ੍ਹਾਂ ਵਿੱਚੋਂ 518 ਕਰੋੜ ਰੁਪਏ ਦੀ ਰਕਮ ਵਿਆਜ ਅਤੇ ਜੁਰਮਾਨੇ ਵਜੋਂ ਖਪਤਕਾਰਾਂ ਨੂੰ ਮੁਆਫ਼ ਕੀਤੀ ਜਾਵੇਗੀ। ਇਹ ਸਹੂਲਤ ਉਨ੍ਹਾਂ ਖਪਤਕਾਰਾਂ ਲਈ ਹੈ, ਜਿਨ੍ਹਾਂ ਦੇ ਬਿਜਲੀ ਬਿੱਲ 31 ਮਾਰਚ 2026 ਤੱਕ ਬਕਾਇਆ ਸਨ। ਇਸ ਕਦਮ ਦਾ ਉਦੇਸ਼ ਬਕਾਇਆ ਰਕਮ ਦਾ ਨਿਪਟਾਰਾ ਕਰਵਾਉਣਾ ਅਤੇ ਖਪਤਕਾਰਾਂ ਨੂੰ ਵਾਧੂ ਵਿੱਤੀ ਬੋਝ ਤੋਂ ਰਾਹਤ ਦੇਣਾ ਹੈ।

ਇਸ ਯੋਜਨਾ ਤਹਿਤ ਖਪਤਕਾਰਾਂ ਨੂੰ ਛੋਟ ਹਾਸਲ ਕਰਨ ਲਈ ਕਿਸੇ ਦਫ਼ਤਰ ਵਿੱਚ ਜਾਣ ਜਾਂ ਵੱਖਰੀ ਅਰਜ਼ੀ ਦੇਣ ਦੀ ਲੋੜ ਨਹੀਂ ਪਵੇਗੀ। ਬਿਜਲੀ ਵਿਭਾਗ ਵੱਲੋਂ ਰਾਹਤ ਦੀ ਰਕਮ ਆਪਣੇ ਆਪ ਬਿੱਲਾਂ ਵਿੱਚੋਂ ਘਟਾ ਦਿੱਤੀ ਜਾਵੇਗੀ ਅਤੇ ਖਪਤਕਾਰਾਂ ਨੂੰ ਸੋਧੇ ਹੋਏ ਬਿੱਲ ਭੇਜੇ ਜਾਣਗੇ।

ਇਸ ਤੋਂ ਇਲਾਵਾ ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੀ ਅਦਾਇਗੀ ਨਾ ਹੋਣ ਕਾਰਨ ਕੁਨੈਕਸ਼ਨ ਕੱਟੇ ਜਾ ਚੁੱਕੇ ਹਨ, ਉਨ੍ਹਾਂ ਨੂੰ ਵੀ ਮੁੜ ਬਿਜਲੀ ਸਪਲਾਈ ਹਾਸਲ ਕਰਨ ਦਾ ਮੌਕਾ ਮਿਲੇਗਾ। ਬਕਾਇਆ ਬਿੱਲ ਦੀ ਬਣਦੀ ਰਕਮ ਜਮ੍ਹਾਂ ਕਰਵਾਉਣ ਤੋਂ ਬਾਅਦ ਉਨ੍ਹਾਂ ਦੇ ਕੁਨੈਕਸ਼ਨ ਮੁੜ ਚਾਲੂ ਕੀਤੇ ਜਾਣਗੇ।

ਸਰਕਾਰ ਦੀ ਇਸ ਯੋਜਨਾ ਨਾਲ ਪੁਰਾਣੇ ਬਿਜਲੀ ਬਿੱਲਾਂ ਦੇ ਨਿਪਟਾਰੇ ਵਿੱਚ ਤੇਜ਼ੀ ਆਉਣ ਦੇ ਨਾਲ-ਨਾਲ ਲੱਖਾਂ ਘਰੇਲੂ ਖਪਤਕਾਰਾਂ ਨੂੰ ਵਿੱਤੀ ਰਾਹਤ ਮਿਲਣ ਦੀ ਉਮੀਦ ਹੈ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments