CM ਮਾਨ ਕਰਨਗੇ ਨੌਜਵਾਨਾਂ ਨੂੰ ਕਰੋੜਪਤੀ ਬਣਾਉਣ ਵਾਲੇ ਮੁਕਾਬਲੇ ਦਾ ਐਲਾਨ, ਜੇਤੂ ਨੂੰ ਮਿਲੇਗਾ 1 ਕਰੋੜ
‘ਪੰਜਾਬ ਦਾ ਕਰੋੜਪਤੀ’ ਪ੍ਰੋਗਰਾਮ ’ਚ 15 ਤੋਂ 30 ਸਾਲ ਤੱਕ ਦੇ ਨੌਜਵਾਨ ਲੈ ਸਕਣਗੇ ਹਿੱਸਾ, ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੁੜੇ ਹੋਣਗੇ ਸਵਾਲ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ਇੱਕ ਵਿਲੱਖਣ ਮੁਕਾਬਲਾ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਕੇ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਦਾ ਐਲਾਨ ਕਰਨਗੇ।
ਇਸ ਮੁਕਾਬਲੇ ਵਿੱਚ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਆਪਣੀ ਪ੍ਰਤਿਭਾ ਦਿਖਾ ਸਕਣਗੇ। ਮੁਕਾਬਲੇ ਦਾ ਕੇਂਦਰ ਪੰਜਾਬ, ਪੰਜਾਬੀ ਭਾਸ਼ਾ ਅਤੇ ਪੰਜਾਬੀਅਤ ਹੋਵੇਗਾ। ਇਸ ਵਿੱਚ ਜੇਤੂ ਰਹਿਣ ਵਾਲੇ ਨੌਜਵਾਨ ਨੂੰ ਇੱਕ ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।
ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਦੌਰਾਨ ਇਸ ਮੁਕਾਬਲੇ ਦੀ ਰੂਪ-ਰੇਖਾ, ਭਾਗ ਲੈਣ ਦੀ ਪ੍ਰਕਿਰਿਆ ਅਤੇ ਹੋਰ ਸ਼ਰਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੇ ਜਾਣ ਦੀ ਸੰਭਾਵਨਾ ਹੈ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


