Image default
ਤਾਜਾ ਖਬਰਾਂ

ਪੰਜਾਬ ਮੰਤਰੀ ਮੰਡਲ ਵੱਲੋਂ ਇੱਕ ਵਿਧਾਇਕ ਇੱਕ ਪੈਨਸ਼ਨ ਅਤੇ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 26454 ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇਣ ਦੇ ਫੈਸਲੇ ਸਹੀ ਦਿਸ਼ਾ ਵੱਲ ਕਦਮ

ਪੰਜਾਬ ਮੰਤਰੀ ਮੰਡਲ ਵੱਲੋਂ ਇੱਕ ਵਿਧਾਇਕ ਇੱਕ ਪੈਨਸ਼ਨ ਅਤੇ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 26454 ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇਣ ਦੇ ਫੈਸਲੇ ਸਹੀ ਦਿਸ਼ਾ ਵੱਲ ਕਦਮ

ਆਮ ਆਦਮੀ ਪਾਰਟੀ ਦੀ ਸਰਕਾਰ ਦਰਜਾ ਚਾਰ ਕਰਮਚਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਦੀ ਭਰਤੀ ਬਾਰੇ ਚੁੱਪ ਕਿਉਂ ?

ਫਰੀਦਕੋਟ, 6 ਮਈ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 26454 ਅਸਾਮੀਆਂ ਨੂੰ ਰੈਗੂਲਰ ਤੌਰ ਤੇ ਭਰਨ ਅਤੇ ਇੱਕ ਵਿਧਾਇਕ ਇੱਕ ਪੈਨਸ਼ਨ ਨੂੰ ਪ੍ਰਵਾਨਗੀ ਦੇਣ ਦੇ ਫੈਸਲੇ ਦਾ ਵੱਖ ਵੱਖ ਮੁਲਾਜ਼ਮ, ਪੈਨਸ਼ਨਰ, ਅਧਿਆਪਕ ਤੇ ਹੋਰ ਜੱਥੇਬੰਦੀਆਂ ਦੇ ਆਗੂ ਚਰਨ ਸਿੰਘ ਸਰਾਭਾ, ਦਰਸ਼ਨ ਸਿੰਘ ਲੁਬਾਣਾ, ਰਣਜੀਤ ਸਿੰਘ ਰਾਣਵਾਂ, ਸੁਰਿੰਦਰ ਕੁਮਾਰ ਪੁਆਰੀ, ਗੁਰਪ੍ਰੀਤ ਸਿੰਘ ਮਾੜੀਮੇਘਾ, ਪ੍ਰੇਮ ਚਾਵਲਾ, ਬਲਕਾਰ ਵਲਟੋਹਾ, ਪ੍ਰਵੀਨ ਕੁਮਾਰ ਲੁਧਿਆਣਾ, ਨਵੀਨ ਸੱਚਦੇਵਾ ਟਹਿਲ ਸਿੰਘ ਸਰਾਭਾ ਤੇ ਕਾਰਜ ਸਿੰਘ ਕੈਰੋਂ ਨੇ ਸਹੀ ਦਿਸ਼ਾ ਵੱਲ ਕਦਮ ਕਰਾਰ ਦਿੱਤਾ ਹੈ।
ਆਗੂਆੱ ਨੇ ਅੱਗੇ ਕਿਹਾ ਕਿ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਵਿੱਚ ਇਹ ਸਪੱਸ਼ਟ ਐਲਾਨ ਕੀਤਾ ਸੀ ਕਿ ਇਹ ਅਸਾਮੀਆਂ ਪਰਮਾਨੈਂਟ ਤੌਰ ਤੇ ਭਰੀਆਂ ਜਾਣਗੀਆਂ ਭਾਵ ਪੂਰੇ ਤਨਖਾਹ ਸਕੇਲਾਂ ਅਤੇ ਸਹੂਲਤਾਂ ਸਮੇਤ। ਆਗੂਆਂ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਮਿਤੀ 4 ਮਈ ਨੂੰ ਕੁੱਝ ਵਿਭਾਗਾਂ ਦੀਆਂ ਅਸਾਮੀਆਂ ਭਰਨ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਵਿੱਚ ਮਦ ਨੰਬਰ 3 ਤਹਿਤ ਇਨ੍ਹਾਂ ਅਸਾਮੀਆਂ ਤੇ ਭਰਤੀ ਹੋਣ ਵਾਲੇ ਕਰਮਚਾਰੀਆਂ ਨੂੰ ਮਿਤੀ 15 ਜਨਵਰੀ 2015 ਦੇ ਪੱਤਰ ਮੁਤਾਬਕ ਤਿੰਨ ਸਾਲ ਲਈ ਉੱਕਾ ਪੁੱਕਾ ਤਨਖਾਹ ਦੇਣ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਜੋ ਕਿ ਪਿਛਲੀਆਂ ਸਰਕਾਰਾਂ ਵਾਂਗ ਨੌਜੁਵਾਨ ਪੀੜ੍ਹੀ ਦਾ ਵੱਡੇ ਪੱਧਰ ਤੇ ਆਰਥਿਕ ਸ਼ੋਸ਼ਣ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਨੀਫੈਸਟੋ ਜਾਰੀ ਕਰਨ ਸਮੇਂ ਪਰਖ ਕਾਲ ਦਾ ਸਮਾਂ ਇੱਕ ਸਾਲ ਕਰਨ ਅਤੇ ਪਰਖ ਕਾਲ ਦੇ ਸਮੇਂ ਦੌਰਾਨ ਪੂਰੀ ਤਨਖਾਹ ਦੇਣ ਦਾ ਵਚਨ ਕੀਤਾ ਸੀ ਪਰ ਹੁਣ ਸਰਕਾਰ ਵਿੱਚ ਆਉਣ ਤੋਂ ਬਾਅਦ ਇਸ ਵਾਅਦੇ ਤੋਂ ਸਪੱਸ਼ਟ ਤੌਰ ਤੇ ਮੁੱਕਰਿਆ ਜਾ ਰਿਹਾ ਹੈ।
ਆਗੂਆਂ ਨੇ ਇਸ ਗੱਲ ਤੇ ਵੀ ਅਫ਼ਸੋਸ ਜ਼ਾਹਿਰ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਖ ਵੱਖ ਵਿਭਾਗਾਂ ਵਿੱਚ ਗਰੁੱਪ ਡੀ ( ਦਰਜਾ ਚਾਰ ਕਰਮਚਾਰੀ ) ਦੀਆਂ ਖਾਲੀ ਪਈਆਂ ਅਸਾਮੀਆਂ ਜਾਂ ਪਿਛਲੇ ਸਮੇਂ ਦੌਰਾਨ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੇ ਪਦ ਚਿੰਨ੍ਹਾਂ ਤੇ ਚਲਦਿਆਂ ਕਾਂਗਰਸ ਸਰਕਾਰ ਵੱਲੋਂ ਗਰੁੱਪ ਡੀ ਦੀਆਂ ਖਤਮ ਕੀਤੀਆਂ ਅਸਾਮੀਆਂ ਨੂੰ ਮੁੜ ਬਹਾਲ ਕਰਕੇ ਦਰਜਾ ਚਾਰ ਕਰਮਚਾਰੀਆਂ ਦੀਆਂ ਭਰਤੀਆਂ ਕਰਨ ਦਾ ਚੇਤਾ ਕਿਉਂ ਨਹੀਂ ਆਇਆ ?

ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਗਏ ਚੋਣ ਵਾਅਦੇ ਤੁਰੰਤ ਪੂਰੇ ਕਰਨ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪਿਛਲੇ ਸਮੇਂ ਦੌਰਾਨ ਹੁਕਮਰਾਨ ਕਾਂਗਰਸ ਪਾਰਟੀ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਬਹੁਤ ਵੱਡੇ ਰਾਜਨੀਤਿਕ ਦਿੱਗਜਾਂ ਨੂੰ ਹਾਰ ਦਾ ਸਬਕ ਸਿਖਾਉਂਦੇ ਹੋਏ ਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦਿੰਦੇ ਹੋਏ ਬਹੁਤ ਵੱਡੇ ਪੱਧਰ ਤੇ ਯੋਗਦਾਨ ਪਾਇਆ ਹੈ ਇਸ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਤੇ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰਕੇ ਲਾਗੂ ਕਰਨੀਆਂ ਚਾਹੀਦੀਆਂ ਹਨ।
ਇਸ ਮੌਕੇ ‘ ਤੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਕੰਵਰਜੀਤ ਸਿੰਘ ਝਾਮਕਾ, ਦਿਲਬਾਗ ਸਿੰਘ ਕੋਹਾਰਕਾ, ਗੁਰਪ੍ਰੀਤ ਸਿੰਘ ਲਾਲਪੁਰਾ, ਪ੍ਰਭਦੀਪ ਸਿੰਘ ਤੇ ਜਸਪਾਲ ਸੰਧੂ ਆਦਿ ਸ਼ਾਮਲ ਸਨ।

Advertisement

Related posts

ਕਿਸਾਨ ਭਾਗੀਦਾਰੀ-ਪ੍ਰਾਥਮਿਕਤਾ ਹਮਾਰੀ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਵਲੋਂ ਕਿਸਾਨ ਮੇਲੇ ਦਾ ਆਯੋਜਨ

punjabdiary

Breaking News-ਫਿਰ ਚੱਲੀਆਂ ਗੋਲੀਆਂ

punjabdiary

ਪਰਾਲੀ ਸਾੜਨ ਦੇ ਮਾਮਲੇ ‘ਤੇ ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਸਰਕਾਰ ਤੋਂ ਨਾਰਾਜ਼ ਸੁਪਰੀਮ ਕੋਰਟ, ਅਧਿਕਾਰੀਆਂ ‘ਤੇ ਮਾਮਲਾ ਦਰਜ ਨਾ ਕਰਨ ‘ਤੇ ਪ੍ਰਗਟਾਈ ਚਿੰਤਾ

Balwinder hali

Leave a Comment