Monday, November 16, 2026
Google search engine
Homeਤਾਜ਼ਾ ਖਬਰਅੰਮ੍ਰਿਤਪਾਲ ਸਿੰਘ ਦੀ ਪੈਰੋਲ ’ਤੇ ਮੁੜ ਅਦਾਲਤੀ ਸੁਣਵਾਈ, ਤਿੰਨ ਦਿਨ ਜੇਲ੍ਹ ਤੋਂ...

ਅੰਮ੍ਰਿਤਪਾਲ ਸਿੰਘ ਦੀ ਪੈਰੋਲ ’ਤੇ ਮੁੜ ਅਦਾਲਤੀ ਸੁਣਵਾਈ, ਤਿੰਨ ਦਿਨ ਜੇਲ੍ਹ ਤੋਂ ਬਾਹਰ ਰਹਿਣ ਦੀ ਮੰਗ

ਅੰਮ੍ਰਿਤਪਾਲ ਸਿੰਘ ਦੀ ਪੈਰੋਲ ’ਤੇ ਮੁੜ ਅਦਾਲਤੀ ਸੁਣਵਾਈ, ਤਿੰਨ ਦਿਨ ਜੇਲ੍ਹ ਤੋਂ ਬਾਹਰ ਰਹਿਣ ਦੀ ਮੰਗ

ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ 21 ਤੋਂ 23 ਨਵੰਬਰ ਤੱਕ ਛੋਟ ਮੰਗੀ; ਅਦਾਲਤ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੰਡੀਗੜ੍ਹ- ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਕਰਵਾਉਣ ਲਈ ਪਰਿਵਾਰ ਨੇ ਇੱਕ ਵਾਰ ਫਿਰ ਕਾਨੂੰਨੀ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਵੱਲੋਂ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਨਵੀਂ ਪਟੀਸ਼ਨ ਦਾਇਰ ਕਰਕੇ ਤਿੰਨ ਦਿਨ ਦੀ ਪੈਰੋਲ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਇਸ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ ਹੈ।

21, 22 ਅਤੇ 23 ਨਵੰਬਰ ਲਈ ਮੰਗੀ ਪੈਰੋਲ

ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਪੰਨੂ ਅਨੁਸਾਰ ਪਰਿਵਾਰ ਨੇ 21 ਤੋਂ 23 ਨਵੰਬਰ ਤੱਕ ਤਿੰਨ ਦਿਨ ਦੀ ਪੈਰੋਲ ਦੇਣ ਦੀ ਮੰਗ ਕੀਤੀ ਹੈ, ਤਾਂ ਜੋ ਉਹ ਆਪਣੀ ਦਾਦੀ ਚਰਨ ਕੌਰ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋ ਸਕਣ। ਅਦਾਲਤ ਨੇ ਇਸ ਅਰਜ਼ੀ ’ਤੇ ਪੰਜਾਬ ਸਰਕਾਰ ਨੂੰ 17 ਨਵੰਬਰ ਨੂੰ ਨੋਟਿਸ ਜਾਰੀ ਕਰਦਿਆਂ ਆਪਣਾ ਜਵਾਬ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪਹਿਲਾਂ ਵੀ ਮਿਲੀ ਸੀ ਪੈਰੋਲ, ਪਰ ਜੇਲ੍ਹ ਤੋਂ ਨਹੀਂ ਆ ਸਕੇ ਬਾਹਰ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 13 ਨਵੰਬਰ ਨੂੰ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਪੈਰੋਲ ਦਿੱਤੀ ਸੀ। ਪਰ ਹੁਕਮ ਮਿਲਣ ਅਤੇ ਲੋੜੀਂਦੀ ਕਾਰਵਾਈ ਲਈ ਸਮਾਂ ਘੱਟ ਹੋਣ ਕਾਰਨ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰਿਹਾਅ ਕਰਨ ਵਿੱਚ ਅਸਮਰੱਥਾ ਜਤਾਈ ਸੀ। ਇਸ ਕਾਰਨ ਉਹ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ।

ਵਕੀਲ ਨੇ ਸਰਕਾਰ ਦੀ ਕਾਰਵਾਈ ’ਤੇ ਚੁੱਕੇ ਸਵਾਲ

ਵਕੀਲ ਕਰਮਵੀਰ ਸਿੰਘ ਪੰਨੂ ਨੇ ਪੰਜਾਬ ਸਰਕਾਰ ’ਤੇ ਜਾਣਬੁੱਝ ਕੇ ਦੇਰੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਅਦਾਲਤੀ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਗਈ, ਜਿਸ ਕਾਰਨ ਅੰਮ੍ਰਿਤਪਾਲ ਸਿੰਘ ਨੂੰ ਪਰਿਵਾਰਕ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਨਹੀਂ ਮਿਲਿਆ।

ਵਕੀਲ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਦੇ ਸੰਵਿਧਾਨਕ ਅਧਿਕਾਰਾਂ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਵੱਲੋਂ ਆਪਣਾ ਪੱਖ ਅਦਾਲਤ ਵਿੱਚ ਰੱਖੇ ਜਾਣ ਤੋਂ ਬਾਅਦ ਅਗਲੀ ਕਾਰਵਾਈ ਹੋਵੇਗੀ।

-(ਪੀਟੀਸੀ ਨਿਊਜ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments