Wednesday, November 18, 2026
Google search engine
Homeਰਾਜਨੀਤੀ2027 ਦੀ ਸਿਆਸੀ ਜੰਗ ਤੋਂ ਪਹਿਲਾਂ ਅਕਾਲੀ ਦਲ ਨੂੰ ਕਿਸਾਨ ਯੂਨੀਅਨ ਲੱਖੋਵਾਲ...

2027 ਦੀ ਸਿਆਸੀ ਜੰਗ ਤੋਂ ਪਹਿਲਾਂ ਅਕਾਲੀ ਦਲ ਨੂੰ ਕਿਸਾਨ ਯੂਨੀਅਨ ਲੱਖੋਵਾਲ ਦਾ ਸਾਥ

2027 ਦੀ ਸਿਆਸੀ ਜੰਗ ਤੋਂ ਪਹਿਲਾਂ ਅਕਾਲੀ ਦਲ ਨੂੰ ਕਿਸਾਨ ਯੂਨੀਅਨ ਲੱਖੋਵਾਲ ਦਾ ਸਾਥ

ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਨੇ ਪਾਰਟੀ ਦੇ ਹੱਕ ’ਚ ਖੁੱਲ੍ਹ ਕੇ ਕੀਤੀ ਹਮਾਇਤ; ਸੁਖਬੀਰ ਬਾਦਲ ਨੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਸਾਨੀ ਮਸਲੇ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ : ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਦਾ ਸਮਰਥਨ ਮਿਲਿਆ ਹੈ। ਕਿਸਾਨ ਆਗੂ ਅਜਮੇਰ ਸਿੰਘ ਲੱਖੋਵਾਲ ਅਤੇ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਜਥੇਬੰਦੀ ਨੇ ਅਕਾਲੀ ਦਲ ਨਾਲ ਖੜ੍ਹਨ ਦਾ ਐਲਾਨ ਕੀਤਾ ਹੈ। 2027 ਦੀਆਂ ਚੋਣਾਂ ਦੇ ਮੱਦੇਨਜ਼ਰ ਕਿਸਾਨ ਜਥੇਬੰਦੀ ਦਾ ਇਹ ਫੈਸਲਾ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਆਗੂਆਂ ਦਾ ਸਵਾਗਤ ਕਰਦਿਆਂ ਜਥੇਬੰਦੀ ਵੱਲੋਂ ਦਿੱਤੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਬਿਨਾਂ ਸ਼ਰਤ ਹਮਾਇਤ ਦੇਣ ਲਈ ਉਹ ਅਜਮੇਰ ਸਿੰਘ ਲੱਖੋਵਾਲ, ਹਰਿੰਦਰ ਸਿੰਘ ਲੱਖੋਵਾਲ ਅਤੇ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦੇ ਧੰਨਵਾਦੀ ਹਨ। ਉਨ੍ਹਾਂ ਇਸ ਸਾਥ ਨੂੰ ਪਾਰਟੀ ਲਈ ਹੌਸਲਾ ਵਧਾਉਣ ਵਾਲਾ ਦੱਸਿਆ।

ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਕੰਮ ਕਰਨ ਵਾਲੀ ਪੰਜਾਬ ਦੀ ਖੇਤਰੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਆਪਣੇ ਸਿਆਸੀ ਸਫ਼ਰ ਦੌਰਾਨ ਪੰਜਾਬ, ਪੰਜਾਬੀਅਤ ਅਤੇ ਕਿਸਾਨੀ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਹਮੇਸ਼ਾ ਉਠਾਇਆ ਹੈ।

ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਸੌਂਪਿਆ ਗਿਆ ਮੰਗ-ਪੱਤਰ

ਇਸ ਮੁਲਾਕਾਤ ਦੌਰਾਨ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਸਾਨਾਂ ਦੀਆਂ ਮੁੱਖ ਮੰਗਾਂ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਮੰਗ-ਪੱਤਰ ਸੁਖਬੀਰ ਸਿੰਘ ਬਾਦਲ ਨੂੰ ਸੌਂਪਿਆ। ਮੰਗਾਂ ’ਤੇ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਭਰੋਸਾ ਦਿੱਤਾ ਕਿ 2027 ਵਿੱਚ ਜੇਕਰ ਪਾਰਟੀ ਸੂਬੇ ਦੀ ਸੱਤਾ ਵਿੱਚ ਆਉਂਦੀ ਹੈ ਤਾਂ ਕਿਸਾਨਾਂ ਦੇ ਲੰਬੇ ਸਮੇਂ ਤੋਂ ਅਟਕੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਸੁਲਝਾਉਣ ਲਈ ਯਤਨ ਕੀਤੇ ਜਾਣਗੇ।

-(ਬਾਬੂਸ਼ਾਹੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments