Thursday, November 19, 2026
Google search engine
Homeਤਾਜ਼ਾ ਖਬਰਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਧੁੰਦ ਵਿਖਾਏਗੀ ਤੇਵਰ, 22 ਨਵੰਬਰ ਤੱਕ ਮੌਸਮ...

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਧੁੰਦ ਵਿਖਾਏਗੀ ਤੇਵਰ, 22 ਨਵੰਬਰ ਤੱਕ ਮੌਸਮ ਵਿਭਾਗ ਦੀ ਚਿਤਾਵਨੀ

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਧੁੰਦ ਵਿਖਾਏਗੀ ਤੇਵਰ, 22 ਨਵੰਬਰ ਤੱਕ ਮੌਸਮ ਵਿਭਾਗ ਦੀ ਚਿਤਾਵਨੀ

ਸਵੇਰੇ-ਸ਼ਾਮ ਠੰਢ ਦਾ ਵਧੇਗਾ ਅਸਰ, 10 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ; ਫਰੀਦਕੋਟ ’ਚ ਦਰਜ ਹੋਇਆ ਸਭ ਤੋਂ ਘੱਟ 8 ਡਿਗਰੀ ਤਾਪਮਾਨ

ਚੰਡੀਗੜ੍ਹ- ਪੰਜਾਬ ਵਿੱਚ ਸਰਦੀ ਨੇ ਹੌਲੀ-ਹੌਲੀ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 22 ਨਵੰਬਰ ਤੱਕ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸਵੇਰ ਅਤੇ ਸ਼ਾਮ ਵੇਲੇ ਠੰਢ ਹੋਰ ਵਧਣ ਦੇ ਆਸਾਰ ਹਨ।

ਪੰਜ ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਦੂਜੇ ਪਾਸੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਪੰਜ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਤਾਪਮਾਨ ਫਿਲਹਾਲ ਆਮ ਦੇ ਨੇੜੇ ਬਣਿਆ ਹੋਇਆ ਹੈ। ਫਰੀਦਕੋਟ 8 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਢਾ ਇਲਾਕਾ ਰਿਹਾ, ਜਦਕਿ ਬਰਨਾਲਾ ਵਿੱਚ ਇਹ ਤਾਪਮਾਨ 13.6 ਡਿਗਰੀ ਦਰਜ ਕੀਤਾ ਗਿਆ।

ਵਿਭਾਗ ਅਨੁਸਾਰ ਹਵਾ ਦਾ ਰੁਖ ਉੱਤਰ-ਉੱਤਰ-ਪੱਛਮ ਵੱਲ ਰਿਹਾ ਅਤੇ ਇਸ ਦੀ ਰਫ਼ਤਾਰ ਲਗਭਗ 5 ਕਿਲੋਮੀਟਰ ਪ੍ਰਤੀ ਘੰਟਾ ਦਰਜ ਕੀਤੀ ਗਈ। ਹਵਾ ਦੇ ਰੁਖ ਕਾਰਨ ਹਵਾ ਦੀ ਗੁਣਵੱਤਾ ਵਿੱਚ ਕੁਝ ਸੁਧਾਰ ਦੇਖਣ ਨੂੰ ਮਿਲਿਆ। ਹਾਲਾਂਕਿ ਖੰਨਾ ਵਿੱਚ ਹਵਾ ਗੁਣਵੱਤਾ ਸੂਚਕ ਅੰਕ (AQI) 200 ਤੋਂ ਪਾਰ ਰਿਹਾ।

ਤਿੰਨ ਦਿਨ ਇਨ੍ਹਾਂ 10 ਜ਼ਿਲ੍ਹਿਆਂ ਵਿੱਚ ਛਾਈ ਰਹਿ ਸਕਦੀ ਹੈ ਧੁੰਦ

ਮੌਸਮ ਵਿਭਾਗ ਵੱਲੋਂ 20, 21 ਅਤੇ 22 ਨਵੰਬਰ ਲਈ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

20 ਨਵੰਬਰ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਮੋਹਾਲੀ, ਰੂਪਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

21 ਨਵੰਬਰ: ਉਕਤ ਸਾਰੇ 10 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਬਣਿਆ ਰਹਿ ਸਕਦਾ ਹੈ। ਇਸ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

22 ਨਵੰਬਰ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਮੋਹਾਲੀ, ਰੂਪਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ।

-(ਪੀਟੀਸੀ ਨਿਊਜ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments